ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 9 ਦਸੰਬਰ, 2023 ਨੂੰ ਦੁਪਹਿਰ 12:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat SankalpYatra (VBSY-ਵੀਬੀਐੱਸਵਾਈ) ਦੇ ਲਾਭਾਰਥੀਆਂ ਦੇ ਨਾਲ ਗੱਲਬਾਤ ਕਰਨਗੇ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਇਕੱਠ ਨੂੰ ਸੰਬੋਧਨ ਕਰਨਗੇ।
ਇਸ ਪ੍ਰੋਗਰਾਮ ਵਿੱਚ ਦੇਸ਼ ਭਰ ਤੋਂ ਹਜ਼ਾਰਾਂ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat SankalpYatra) ਲਾਭਾਰਥੀ ਵਰਚੁਅਲੀ ਸ਼ਾਮਲ ਹੋਣਗੇ। ਪ੍ਰੋਗਰਾਮ ਦੇ ਦੌਰਾਨ, ਪੂਰੇ ਦੇਸ਼ ਦੇ ਦੋ ਹਜ਼ਾਰ ਤੋਂ ਅਧਿਕ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat SankalpYatra (VBSY-ਵੀਬੀਐੱਸਵਾਈ) ਵੈਨਾਂ, ਹਜ਼ਾਰਾਂ ਕ੍ਰਿਸ਼ੀ ਵਿਗਿਆਨ ਕੇਂਦਰ (KrishiVigyanKendras) (ਕੇਵੀਕੇਜ਼-KVKs) ਅਤੇ ਕੌਮਨ ਸਰਵਿਸ ਸੈਂਟਰਸ (Common Service Centres) (ਸੀਐੱਸਸੀਜ਼- CSCs) ਭੀ ਜੁੜੇ ਰਹਿਣਗੇ। ਪ੍ਰੋਗਰਾਮ ਵਿੱਚ ਬੜੀ ਸੰਖਿਆ ਵਿੱਚ ਕੇਂਦਰੀ ਮੰਤਰੀ, ਸਾਂਸਦ, ਵਿਧਾਇਕ ਅਤੇ ਸਥਾਨਕ ਪੱਧਰ ਦੇ ਪ੍ਰਤੀਨਿਧੀ ਭੀ ਸ਼ਾਮਲ ਹੋਣਗੇ।
ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat SankalpYatra) ਪੂਰੇ ਦੇਸ਼ ਵਿੱਚ ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਦੇ ਸ਼ਤ-ਪ੍ਰਤੀਸ਼ਤ ਪੂਰੇ ਕਰਨ ਦੇ ਲਕਸ਼ ਦੇ ਨਾਲ ਸ਼ੁਰੂ ਕੀਤੀ ਜਾ ਰਹੀ ਹੈ, ਤਾਕਿ ਸਾਰੇ ਲਕਸ਼ਿਤ ਲਾਭਾਰਥੀਆਂ ਤੱਕ ਸਮਾਂਬੱਧ ਤਰੀਕੇ ਨਾਲ ਇਨ੍ਹਾਂ ਯੋਜਨਾਵਾਂ ਦਾ ਲਾਭ ਪਹੁੰਚਣਾ ਸੁਨਿਸ਼ਚਿਤ ਕੀਤਾ ਜਾ ਸਕੇ।