ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 24 ਜਨਵਰੀ, 2022 ਨੂੰ ਦੁਪਹਿਰ 12 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਪ੍ਰਧਾਨ ਮੰਤਰੀ ਰਾਸ਼ਟਰੀਯ ਬਾਲ ਪੁਰਸਕਾਰ (ਪੀਐੱਮਆਰਬੀਪੀ) ਜੇਤੂਆਂ ਦੇ ਨਾਲ ਗੱਲਬਾਤ ਕਰਨਗੇ। ਬਲੌਕਚੇਨ ਟੈਕਨੋਲੋਜੀ ਦੀ ਵਰਤੋਂ ਦੇ ਜ਼ਰੀਏ ਸਾਲ 2022 ਅਤੇ 2021 ਦੇ ਪੀਐੱਮਆਰਬੀਪੀ ਪੁਰਸਕਾਰ ਜੇਤੂਆਂ ਨੂੰ ਡਿਜੀਟਲ ਸਰਟੀਫਿਕੇਟ ਪ੍ਰਦਾਨ ਕੀਤੇ ਜਾਣਗੇ। ਪੁਰਸਕਾਰ ਜੇਤੂਆਂ ਨੂੰ ਸਰਟੀਫਿਕੇਟ ਦੇਣ ਦੇ ਲਈ ਪਹਿਲੀ ਵਾਰ ਇਸ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ।
ਭਾਰਤ ਸਰਕਾਰ ਇਨੋਵੇਸ਼ਨ, ਸਮਾਜ ਸੇਵਾ, ਵਿੱਦਿਅਕ ਯੋਗਤਾ, ਖੇਡਾਂ, ਕਲਾ ਤੇ ਸੱਭਿਆਚਾਰ ਅਤੇ ਬਹਾਦਰੀ ਜਿਹੀਆਂ ਛੇ ਸ਼੍ਰੇਣੀਆਂ ਵਿੱਚ ਬੱਚਿਆਂ ਨੂੰ ਉਨ੍ਹਾਂ ਦੀ ਅਸਾਧਾਰਣ ਉਪਲਬਧੀ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀਯ ਬਾਲ ਪੁਰਸਕਾਰ (ਪੀਐੱਮਆਰਬੀਪੀ) ਪ੍ਰਦਾਨ ਕਰਦੀ ਹੈ। ਇਸ ਸਾਲ, ਬਾਲ ਸ਼ਕਤੀ ਪੁਰਸਕਾਰ ਦੀਆਂ ਵਿਭਿੰਨ ਸ਼੍ਰੇਣੀਆਂ ਦੇ ਤਹਿਤ ਦੇਸ਼ ਭਰ ਦੇ 29 ਬੱਚਿਆਂ ਨੂੰ ਪੀਐੱਮਆਰਬੀਪੀ-2022 ਦੇ ਲਈ ਚੁਣਿਆ ਗਿਆ ਹੈ। ਪੁਰਸਕਾਰ ਜੇਤੂ ਹਰ ਸਾਲ ਗਣਤੰਤਰ ਦਿਵਸ ਪਰੇਡ ਵਿੱਚ ਵੀ ਹਿੱਸਾ ਲੈਂਦੇ ਹਨ। ਪੀਐੱਮਆਰਬੀਪੀ ਦੇ ਹਰੇਕ ਪੁਰਸਕਾਰ ਜੇਤੂ ਨੂੰ ਇੱਕ ਮੈਡਲ, 1 ਲੱਖ ਰੁਪਏ ਦਾ ਨਕਦ ਪੁਰਸਕਾਰ ਅਤੇ ਸਰਟੀਫਿਕੇਟ ਦਿੱਤੇ ਜਾਂਦੇ ਹਨ। ਨਕਦ ਪੁਰਸਕਾਰ ਪੀਐੱਮਆਰਬੀਪੀ 2022 ਦੇ ਜੇਤੂਆਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾਣਗੇ।