ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਰੈਗੂਲਟਰੀ ਬੋਰਡ ਨੇ ਕੁਦਰਤੀ ਗੈਸ ਖੇਤਰ ਵਿੱਚ ਇੱਕ ਪ੍ਰਤੀਖਿਤ ਸੁਧਾਰ-ਯੂਨੀਫਾਈਡ ਟੈਰਿਫ ਦੇ ਲਾਗੂਕਰਨ ਦੀ ਸ਼ੁਰੂਆਤ ਕੀਤੀ ਹੈ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਇਹ ਊਰਜਾ ਅਤੇ ਕੁਦਰਤੀ ਗੈਸ ਖੇਤਰ ਵਿੱਚ ਜ਼ਿਕਰਯੋਗ ਸੁਧਾਰ ਹੈ।
ਕੇਂਦਰੀ ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ, ਸ਼੍ਰੀ ਹਰਦੀਪ ਸਿੰਘ ਪੁਰੀ ਨੇ ਟਵੀਟਾਂ ਦੀ ਇੱਕ ਲੜੀ ਵਿੱਚ ਦੱਸਿਆ ਕਿ ਦੇਸ਼ ਦੇ ਸਾਰੇ ਖੇਤਰਾਂ ਦੇ ਆਰਥਿਕ ਵਿਕਾਸ ਦੇ ਉਦੇਸ਼ ਦੇ ਅਨੁਰੂਪ, ਪੀਐੱਐਨਜੀਆਰਬੀ ਨੇ ਕੁਦਰਤੀ ਗੈਸ ਖੇਤਰ ਵਿੱਚ ਇੱਕ ਪ੍ਰਤੀਖਿਤ ਸੁਧਾਰ-ਯੂਨੀਫਾਈਡ ਟੈਰਿਫ ਦੇ ਲਾਗੂਕਰਨ ਦੀ ਸ਼ੁਰੂਆਤ ਕੀਤੀ ਹੈ।
ਸ਼੍ਰੀ ਪੁਰੀ ਨੇ ਇਹ ਵੀ ਦੱਸਿਆ ਕਿ ਇਹ ਟੈਰਿਫ ਵਿਵਸਥਾ ਭਾਰਤ ਨੂੰ ‘ਵੰਨ ਨੇਸ਼ਨ ਵੰਨ ਗ੍ਰਿੱਡ ਵੰਨ ਟੈਰਿਫ’ ਮਾਡਲ ਹਾਸਿਲ ਕਰਨ ਵਿੱਚ ਸਹਾਇਤਾ ਕਰੇਗੀ ਅਤੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਗੈਸ ਬਜ਼ਾਰਾਂ ਨੂੰ ਹੁਲਾਰਾ ਵੀ ਦੇਵੇਗੀ।
ਕੇਂਦਰੀ ਮੰਤਰੀ ਦੀ ਟਵੀਟਾਂ ਦੀ ਲੜੀ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਊਰਜਾ ਅਤੇ ਕੁਦਰਤੀ ਗੈਸ ਖੇਤਰ ਵਿੱਚ ਜ਼ਿਕਰਯੋਗ ਸੁਧਾਰ।”
Noteworthy reform in the energy and natural gas sector. https://t.co/PqFwNg5tdX
— Narendra Modi (@narendramodi) March 31, 2023