ਸ੍ਰੀਲੰਕਾ ਦੇ ਰਾਸ਼ਟਰਪਤੀ ਸ਼੍ਰੀ ਰਾਨਿਲ ਵਿਕ੍ਰਮਸਿੰਘੇ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਇਤਿਹਾਸਕ ਚੋਣ ਜਿੱਤ ਲਈ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਵਿਕ੍ਰਮਸਿੰਘੇ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ ਦਿੱਤਾ। ਉਨ੍ਹਾਂ ਨੇ ਭਾਰਤ ਦੀ 'ਨੇਬਰਹੁੱਡ ਫਸਟ ਪੌਲਿਸੀ' ਅਤੇ 'ਸਾਗਰ ਵਿਜ਼ਨ' ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤ ਅਤੇ ਸ੍ਰੀਲੰਕਾ ਦਰਮਿਆਨ ਮਜ਼ਬੂਤ ਸਬੰਧ ਬਣਾਉਣ ਲਈ ਭਾਰਤ ਦੀ ਨਿਰੰਤਰ ਵਚਨਬੱਧਤਾ ਬਾਰੇ ਦੱਸਿਆ।
ਦੋਵਾਂ ਨੇਤਾਵਾਂ ਨੇ ਜੁਲਾਈ 2023 ਵਿੱਚ ਰਾਸ਼ਟਰਪਤੀ ਵਿਕ੍ਰਮਸਿੰਘੇ ਦੀ ਨਵੀਂ ਦਿੱਲੀ ਦੌਰੇ ਦੌਰਾਨ ਜਾਰੀ ਕੀਤੇ ਵਿਜ਼ਨ ਦਸਤਾਵੇਜ਼ ਨੂੰ ਲਾਗੂ ਕਰਨ ਵਿੱਚ ਹੋਈ ਮਹੱਤਵਪੂਰਨ ਪ੍ਰਗਤੀ ਨੂੰ ਵੀ ਨੋਟ ਕੀਤਾ। ਵਿਸ਼ੇਸ਼ ਤੌਰ 'ਤੇ, ਦੋਵਾਂ ਨੇਤਾਵਾਂ ਨੇ ਦੁਵੱਲੇ ਵਿਕਾਸ, ਪ੍ਰਗਤੀ ਅਤੇ ਖੁਸ਼ਹਾਲੀ ਨੂੰ ਉਤਪ੍ਰੇਰਕ ਕਰਨ ਲਈ ਇਸ ਦੇ ਸਾਰੇ ਪਹਿਲੂਆਂ ਵਿੱਚ ਸੰਪਰਕ ਨੂੰ ਵਧਾਉਣ ਲਈ ਪ੍ਰਗਤੀ ਨੂੰ ਤੇਜ਼ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।
Thank you for your call and warm wishes, President @RW_UNP. Sri Lanka is an important partner in our Neighbourhood First policy. India is proud to be a dependable partner for Sri Lanka. I look forward to realising our joint vision of enhancing connectivity in all its dimensions.
— Narendra Modi (@narendramodi) June 5, 2024