ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਟਲੀ ਦੀਆਂ ਯੂਨੀਵਰਸਿਟੀਆਂ ਦੇ ਭਾਰਤਵਿਦਾਂ ਅਤੇ ਸੰਸਕ੍ਰਿਤਵਿਦਾਂ (Indologists and Sanskritists) ਨਾਲ ਮੁਲਾਕਾਤ ਕੀਤੀ ਅਤੇ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਨੇ ਭਾਰਤੀ ਸੱਭਿਆਚਾਰ, ਸਾਹਿਤ ਅਤੇ ਯੋਗ ਅਤੇ ਆਯੁਰਵੇਦ ਵਿੱਚ ਉਨ੍ਹਾਂ ਦੀ ਦਿਲਚਸਪੀ ’ਤੇ ਖਾਸ ਧਿਆਨ ਦਿੱਤਾ ਅਤੇ ਭਾਰਤ ਤੇ ਇਟਲੀ ਦੇ ਵਿੱਚ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੁਆਰਾ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਕੀਤੀ।