ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਕ੍ਰਿਸਟੋਫਰ ਲਕਸਨ ਨੇ ਅੱਜ ਵਿਏਨਟਿਆਨ, ਲਾਓ ਪੀਡੀਆਰ ਵਿੱਚ ਆਸੀਆਨ-ਭਾਰਤ ਸਮਿਟ ਦੇ ਮੌਕੇ ‘ਤੇ ਮੁਲਾਕਾਤ ਕੀਤੀ। ਦੋਨੋਂ ਨੇਤਾਵਾਂ ਦੇ ਦਰਮਿਆਨ ਇਹ ਪਹਿਲੀ ਮੁਲਾਕਾਤ ਸੀ।
ਦੋਨੋਂ ਪ੍ਰਧਾਨ ਮੰਤਰੀਆਂ ਨੇ ਵਪਾਰ ਅਤੇ ਨਿਵੇਸ਼, ਰੱਖਿਆ ਅਤੇ ਸੁਰੱਖਿਆ, ਅਖੁੱਟ ਊਰਜਾ, ਸਿੱਖਿਆ , ਡੇਅਰੀ, ਖੇਤੀ ਤਕਨੀਕ, ਖੇਡ, ਟੂਰਿਜ਼ਮ , ਸਪੇਸ ਅਤੇ ਲੋਕਾਂ ਨਾਲ ਲੋਕਾਂ ਦੇ ਸਬੰਧਾਂ ਸਹਿਤ ਕਈ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਕਿਹਾ ਕਿ ਲਗਾਤਾਰ ਉੱਚ ਪੱਧਰੀ ਸੰਪਰਕਾਂ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਗਤੀ ਪ੍ਰਦਾਨ ਕੀਤੀ ਹੈ। ਇਸ ਸੰਦਰਭ ਵਿੱਚ, ਉਨ੍ਹਾਂ ਨੇ ਭਾਰਤ ਦੇ ਰਾਸ਼ਟਰਪਤੀ ਦੀ ਹਾਲੀਆ ਨਿਊਜ਼ੀਲੈਂਡ ਯਾਤਰਾ ਨੂੰ ਯਾਦ ਕੀਤਾ, ਜੋ ਇੱਕ ਵੱਡੀ ਸਫਲਤਾ ਸੀ।
ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਸੌਰ ਗਠਬੰਧਨ ਵਿੱਚ ਸ਼ਾਮਲ ਹੋਣ ਦੇ ਨਿਊਜ਼ੀਲੈਂਡ ਦੇ ਫੈਸਲੇ ਦਾ ਸਵਾਗਤ ਕੀਤਾ।
ਪ੍ਰਧਾਨ ਮੰਤਰੀਆਂ ਨੇ ਬਹੁਪੱਖੀ ਮੰਚਾਂ ‘ਤੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਆਪਣੀ ਪ੍ਰਤੀਬੱਧਤਾ ਜਤਾਈ ਅਤੇ ਭਾਰਤ-ਨਿਊਜ਼ੀਲੈਂਡ ਸਬੰਧਾਂ ਨੂੰ ਹੋਰ ਅਧਿਕ ਉਚਾਈਆਂ ‘ਤੇ ਲੈ ਜਾਣ ਦੀ ਆਪਣੀ ਪ੍ਰਤੀਬੱਧਤਾ ਵੀ ਦੁਹਰਾਈ।
ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਲਕਸਨ ਨੂੰ ਪਰਸਪਰਿਕ ਰੂਪ ਨਾਲ ਸੁਵਿਧਾਜਨਕ ਮਿਤੀਆਂ ‘ਤੇ ਭਾਰਤ ਆਉਣ ਦਾ ਸੱਦਾ ਦਿੱਤਾ, ਜਿਸ ਨੂੰ ਉਨ੍ਹਾਂ ਨੇ ਸਵੀਕਾਰ ਕਰ ਲਿਆ।