ਪਵਿੱਤਰ ਗੁਰਪੁਰਬ ਮੌਕੇ ਅਤੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ’ਤੇ ਰਾਸ਼ਟਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ
“ਅੱਜ ਮੈਂ ਤੁਹਾਨੂੰ, ਪੂਰੇ ਦੇਸ਼ ਨੂੰ ਇਹ ਦੱਸਣ ਲਈ ਆਇਆ ਹਾਂ ਕਿ ਅਸੀਂ ਸਾਰੇ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਇਸੇ ਮਹੀਨੇ ਸ਼ੁਰੂ ਹੋਣ ਜਾ ਰਹੇ ਸੰਸਦ ਦੇ ਸੈਸ਼ਨ ’ਚ ਅਸੀਂ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਸੰਵਿਧਾਨਕ ਪ੍ਰਕਿਰਿਆ ਮੁਕੰਮਲ ਕਰਾਂਗੇ”
“ਜਦੋਂ ਮੈਨੂੰ 2014 ’ਚ ਪ੍ਰਧਾਨ ਮੰਤਰੀ ਵਜੋਂ ਦੇਸ਼ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਸੀ, ਤਦ ਅਸੀਂ ਖੇਤੀਬਾੜੀ ਦੇ ਵਿਕਾਸ ਤੇ ਕਿਸਾਨਾਂ ਦੀ ਭਲਾਈ ਨੂੰ ਉੱਚਤਮ ਤਰਜੀਹ ਦਿੱਤੀ ਸੀ”
“ਅਸੀਂ ਨਾ ਕੇਵਲ ਐੱਮਐੱਸਪੀ ’ਚ ਵਾਧਾ ਕੀਤਾ, ਬਲਕਿ ਰਿਕਾਰਡ ਗਿਣਤੀ ’ਚ ਨਵੇਂ ਖ਼ਰੀਦ ਕੇਂਦਰ ਵੀ ਸਥਾਪਿਤ ਕੀਤੇ। ਸਾਡੀ ਸਰਕਾਰ ਨੇ ਫ਼ਸਲਾਂ ਦੀ ਖ਼ਰੀਦ ਦੇ ਪਿਛਲੇ ਕਈ ਦਹਾਕਿਆਂ ਦੇ ਰਿਕਾਰਡ ਤੋੜ ਦਿੱਤੇ ਹਨ”
“ਤਿੰਨ ਖੇਤੀ ਕਾਨੂੰਨਾਂ ਦਾ ਉਦੇਸ਼ ਇਹ ਸੀ ਕਿ ਦੇਸ਼ ਦੇ ਕਿਸਾਨ, ਖ਼ਾਸ ਕਰ ਕੇ ਛੋਟੇ ਕਿਸਾਨ ਮਜ਼ਬੂਤ ਹੋਣ, ਉਨ੍ਹਾਂ ਨੂੰ ਆਪਣੀ ਫ਼ਸਲ ਦੀ ਸਹੀ ਕੀਮਤ ਮਿਲਣੀ ਚਾਹੀਦੀ ਹੈ ਤੇ ਉਨ੍ਹਾਂ ਕੋਲ ਆਪਣੀ ਉਪਜ ਵੇਚਣ ਦੇ ਵੱਧ ਤੋਂ ਵੱਧ ਵਿਕਲਪ ਹੋਣੇ ਚਾਹੀਦੇ ਹਨ”
“ਇਹ ਕਾਨੂੰਨ ਖੇਤੀਬਾੜੀ ਖੇਤਰ ਦੇ ਹਿਤ ਵਿੱਚ ਕਿਸਾਨਾਂ, ਖ਼ਾਸ ਕਰਕੇ ਛੋਟੇ ਕਿਸਾਨਾਂ ਦੀ ਭਲਾਈ, ‘ਗਾਓਂ–ਗ਼ਰੀਬ’ ਦੇ ਰੋਸ਼ਨ ਭਵਿੱਖ ਲਈ ਕਿਸਾਨਾਂ ਪ੍ਰਤੀ ਪੂਰੀ ਇਮਾਨਦਾਰੀ, ਸ
“ਤਿੰਨ ਖੇਤੀ ਕਾਨੂੰਨਾਂ ਦਾ ਉਦੇਸ਼ ਇਹ ਸੀ ਕਿ ਦੇਸ਼ ਦੇ ਕਿਸਾਨ, ਖ਼ਾਸ ਕਰ ਕੇ ਛੋਟੇ ਕਿਸਾਨ ਮਜ਼ਬੂਤ ਹੋਣ, ਉਨ੍ਹਾਂ ਨੂੰ ਆਪਣੀ ਫ਼ਸਲ ਦੀ ਸਹੀ ਕੀਮਤ ਮਿਲਣੀ ਚਾਹੀਦੀ ਹੈ ਤੇ ਉਨ੍ਹਾਂ ਕੋਲ ਆਪਣੀ ਉਪਜ ਵੇਚਣ ਦੇ ਵੱਧ ਤੋਂ ਵੱਧ ਵਿਕਲਪ ਹੋਣੇ ਚਾਹੀਦੇ ਹਨ”
“ਅੱਜ ਮੈਂ ਤੁਹਾਨੂੰ, ਪੂਰੇ ਦੇਸ਼ ਨੂੰ ਇਹ ਦੱਸਣ ਲਈ ਆਇਆ ਹਾਂ ਕਿ ਅਸੀਂ ਸਾਰੇ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਇਸੇ ਮਹੀਨੇ ਸ਼ੁਰੂ ਹੋਣ ਜਾ ਰਹੇ ਸੰਸਦ ਦੇ ਸੈਸ਼ਨ ’ਚ ਅਸੀਂ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਸੰਵਿਧਾਨਕ ਪ੍ਰਕਿਰਿਆ ਮੁਕੰਮਲ ਕਰਾਂਗੇ”

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸ ਦੇ ਜ਼ਰੀਏ ਰਾਸ਼ਟਰ ਨੂੰ ਸੰਬੋਧਨ ਕੀਤਾ।

ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਇਸ ਗੱਲ ’ਤੇ ਵੀ ਖ਼ੁਸ਼ੀ ਪ੍ਰਗਟਾਈ ਕਿ ਡੇਢ ਸਾਲ ਦੇ ਵਕਫ਼ੇ ਪਿੱਛੋਂ ਕਰਤਾਰਪੁਰ ਸਾਹਿਬ ਲਾਂਘਾ ਦੋਬਾਰਾ ਖੁੱਲ੍ਹ ਗਿਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ ‘ਮੈਂ ਆਪਣੇ ਜਨਤਕ ਜੀਵਨ ਦੇ ਪੰਜ ਦਹਾਕਿਆਂ ਦੌਰਾਨ ਕਿਸਾਨਾਂ ਦੀਆਂ ਚੁਣੌਤੀਆ ਬਹੁਤ ਨੇੜਿਓਂ ਤੱਕਿਆ ਹੈ, ਇਹੋ ਕਾਰਣ ਹੈ ਕਿ ਜਦੋਂ ਮੈਨੂੰ ਸਾਲ 2014 ’ਚ ਪ੍ਰਧਾਨ ਮੰਤਰੀ ਵਜੋਂ ਦੇਸ਼ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਸੀ, ਤਦ ਅਸੀਂ ਖੇਤੀਬਾੜੀ ਦੇ ਵਿਕਾਸ ਤੇ ਕਿਸਾਨਾਂ ਦੀ ਭਲਾਈ ਨੂੰ ਉੱਚਤਮ ਤਰਜੀਹ ਦਿੱਤੀ ਸੀ।’ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਹਾਲਤ ’ਚ ਸੁਧਾਰ ਲਿਆਉਣ ਲਈ ਬੀਜਾਂ, ਬੀਮਾ, ਮੰਡੀਆਂ ਤੇ ਬੱਚਤਾਂ ਦੇ ਚੁਪੱਖੀ ਕਦਮ ਚੁੱਕੇ ਗਏ ਸਨ। ਉਨ੍ਹਾਂ ਕਿਹਾ ਕਿ ਵਧੀਆ ਮਿਆਰੀ ਬੀਜਾਂ ਦੇ ਨਾਲ ਸਰਕਾਰ ਨੇ ਕਿਸਾਨਾਂ ਨੂੰ ਨਿੰਮ (ਨੀਮ) ਦੇ ਲੇਪ ਵਾਲੇ ਯੂਰੀਆ, ਭੋਂ ਸਿਹਤ ਕਾਰਡ ਤੇ ਸੂਖਮ ਸਿੰਚਾਈ ਜਿਹੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ।

ਪ੍ਰਧਾਨ ਮੰਤਰੀ ਨੇ ਨੁਕਤਾ ਉਠਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਮਿਹਨਤ ਦੇ ਬਦਲੇ ਉਨ੍ਹਾਂ ਦੀ ਉਪਜ ਦਾ ਸਹੀ ਮੁੱਲ ਦਿਵਾਉਣ ਲਈ ਕਈ ਪਹਿਲਾਂ ਕੀਤੀਆਂ ਗਈਆਂ ਹਨ। ਦੇਸ਼ ਨੇ ਆਪਣੇ ਦਿਹਾਤੀ ਬਾਜ਼ਾਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ,“ਅਸੀਂ ਨਾ ਸਿਰਫ਼ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ, ਸਗੋਂ ਰਿਕਾਰਡ ਗਿਣਤੀ ਵਿੱਚ ਸਰਕਾਰੀ ਖਰੀਦ ਕੇਂਦਰ ਵੀ ਬਣਾਏ। ਸਾਡੀ ਸਰਕਾਰ ਦੁਆਰਾ ਕੀਤੀ ਗਈ ਉਪਜ ਦੀ ਖਰੀਦ ਨੇ ਪਿਛਲੇ ਕਈ ਦਹਾਕਿਆਂ ਦੇ ਰਿਕਾਰਡ ਤੋੜ ਦਿੱਤੇ ਹਨ।’’

ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਹਾਲਤ ਸੁਧਾਰਨ ਦੀ ਇਸ ਮਹਾਨ ਮੁਹਿੰਮ ਵਿੱਚ ਦੇਸ਼ ਵਿੱਚ ਤਿੰਨ ਖੇਤੀ ਕਾਨੂੰਨ ਲਿਆਂਦੇ ਗਏ ਹਨ। ਉਦੇਸ਼ ਇਹ ਸੀ ਕਿ ਦੇਸ਼ ਦੇ ਕਿਸਾਨ ਖਾਸ ਕਰਕੇ ਛੋਟੇ ਕਿਸਾਨਾਂ ਨੂੰ ਮਜ਼ਬੂਤ ਕੀਤਾ ਜਾਵੇ, ਉਨ੍ਹਾਂ ਨੂੰ ਉਨ੍ਹਾਂ ਦੀ ਉਪਜ ਦੀ ਸਹੀ ਕੀਮਤ ਮਿਲ ਸਕੇ ਅਤੇ ਉਪਜ ਵੇਚਣ ਦੇ ਵੱਧ ਤੋਂ ਵੱਧ ਵਿਕਲਪ ਮਿਲਣ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਲਾਂ ਤੋਂ ਦੇਸ਼ ਦੇ ਕਿਸਾਨ, ਦੇਸ਼ ਦੇ ਖੇਤੀ ਮਾਹਿਰ ਅਤੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਲਗਾਤਾਰ ਲਗਾਤਾਰ ਇਹ ਮੰਗ ਕਰਦੇ ਰਹੇ ਹਨ। ਇਸ ਤੋਂ ਪਹਿਲਾਂ ਵੀ ਕਈ ਸਰਕਾਰਾਂ ਇਸ ਬਾਰੇ ਵਿਚਾਰ–ਵਟਾਂਦਰਾ ਕਰ ਚੁੱਕੀਆਂ ਹਨ। ਇਸ ਵਾਰ ਵੀ ਪਾਰਲੀਮੈਂਟ ਵਿੱਚ ਚਰਚਾ ਹੋਈ, ਵਿਚਾਰ–ਵਟਾਂਦਰਾ ਹੋਇਆ ਅਤੇ ਇਹ ਕਾਨੂੰਨ ਸਾਹਮਣੇ ਆਏ। ਦੇਸ਼ ਦੇ ਕੋਣੇ-ਕੋਣੇ ਵਿਚ ਕਈ ਕਿਸਾਨ ਜਥੇਬੰਦੀਆਂ ਨੇ ਇਸ ਦਾ ਸਵਾਗਤ ਕੀਤਾ ਅਤੇ ਸਮਰਥਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਕਦਮ ਦਾ ਸਮਰਥਨ ਕਰਨ ਵਾਲੀਆਂ ਸੰਸਥਾਵਾਂ, ਕਿਸਾਨਾਂ ਅਤੇ ਵਿਅਕਤੀਆਂ ਦਾ ਧੰਨਵਾਦ ਕੀਤਾ। .

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਹ ਕਾਨੂੰਨ ਕਿਸਾਨਾਂ, ਖਾਸ ਤੌਰ 'ਤੇ ਛੋਟੇ ਕਿਸਾਨਾਂ ਦੀ ਭਲਾਈ ਲਈ, ਖੇਤੀਬਾੜੀ ਖੇਤਰ ਦੇ ਹਿੱਤ ਵਿੱਚ, 'ਗਾਓਂ-ਗਰੀਬ' (ਪਿੰਡ-ਗਰੀਬ) ਦੇ ਉੱਜਵਲ ਭਵਿੱਖ ਲਈ, ਪੂਰੀ ਇਮਾਨਦਾਰੀ, ਸਪਸ਼ਟ ਜ਼ਮੀਰ ਅਤੇ ਕਿਸਾਨਾਂ ਪ੍ਰਤੀ ਸਮਰਪਣ ਦੀ ਭਾਵਨਾ ਨਾਲ ਲਿਆਂਦਾ ਸੀ। ਉਨ੍ਹਾਂ ਅੱਗੇ ਕਿਹਾ, “ਇਹੋ ਜਿਹੀ ਪਵਿੱਤਰ ਚੀਜ਼, ਬਿਲਕੁਲ ਸ਼ੁੱਧ, ਕਿਸਾਨਾਂ ਦੇ ਹਿੱਤ ਦਾ ਇਹ ਮਾਮਲਾ, ਅਸੀਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਕੁਝ ਕਿਸਾਨਾਂ ਨੂੰ ਸਮਝਾ ਨਹੀਂ ਸਕੇ। ਖੇਤੀਬਾੜੀ ਅਰਥਸ਼ਾਸਤਰੀਆਂ, ਵਿਗਿਆਨੀਆਂ, ਅਗਾਂਹਵਧੂ ਕਿਸਾਨਾਂ ਨੇ ਵੀ ਉਨ੍ਹਾਂ ਨੂੰ ਖੇਤੀਬਾੜੀ ਕਾਨੂੰਨਾਂ ਦੀ ਮਹੱਤਤਾ ਨੂੰ ਸਮਝਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ, “ਅੱਜ ਮੈਂ ਤੁਹਾਨੂੰ, ਪੂਰੇ ਦੇਸ਼ ਨੂੰ ਇਹ ਦੱਸਣ ਆਇਆ ਹਾਂ ਕਿ ਅਸੀਂ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇਸ ਮਹੀਨੇ ਦੇ ਅੰਤ ਵਿੱਚ ਸ਼ੁਰੂ ਹੋਣ ਵਾਲੇ ਸੰਸਦ ਦੇ ਸੈਸ਼ਨ ਵਿੱਚ, ਅਸੀਂ ਇਨ੍ਹਾਂ ਤਿੰਨਾਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਵਿਧਾਨਕ ਪ੍ਰਕਿਰਿਆ ਪੂਰੀ ਕਰਾਂਗੇ।

ਪਵਿੱਤਰ ਗੁਰਪੁਰਬ ਦੀ ਭਾਵਨਾ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਕਿਸੇ 'ਤੇ ਦੋਸ਼ ਲਗਾਉਣ ਦਾ ਨਹੀਂ ਹੈ ਅਤੇ ਕਿਸਾਨਾਂ ਦੀ ਭਲਾਈ ਲਈ ਕੰਮ ਕਰਨ ਵਾਸਤੇ ਆਪਣੇ ਆਪ ਨੂੰ ਸਮਰਪਿਤ ਕਰ ਦਿੱਤਾ ਹੈ। ਉਨ੍ਹਾਂ ਨੇ ਖੇਤੀਬਾੜੀ ਖੇਤਰ ਲਈ ਇੱਕ ਮਹੱਤਵਪੂਰਨ ਪਹਿਲ ਦਾ ਐਲਾਨ ਕੀਤਾ। ਉਨ੍ਹਾਂ ਨੇ ਜ਼ੀਰੋ ਬਜਟ ਆਧਾਰਿਤ ਖੇਤੀ ਨੂੰ ਉਤਸ਼ਾਹਿਤ ਕਰਨ, ਦੇਸ਼ ਦੀਆਂ ਬਦਲਦੀਆਂ ਜ਼ਰੂਰਤਾਂ ਅਨੁਸਾਰ ਫਸਲਾਂ ਦੇ ਪੈਟਰਨ ਨੂੰ ਬਦਲਣ ਅਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਲਈ ਇੱਕ ਕਮੇਟੀ ਦੇ ਗਠਨ ਦਾ ਐਲਾਨ ਕੀਤਾ। ਕਮੇਟੀ ਵਿੱਚ ਕੇਂਦਰ ਸਰਕਾਰ, ਰਾਜ ਸਰਕਾਰਾਂ, ਕਿਸਾਨਾਂ, ਖੇਤੀ ਵਿਗਿਆਨੀਆਂ ਅਤੇ ਖੇਤੀ ਅਰਥਸ਼ਾਸਤਰੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ।

 

 

 

 

 

 

 

 

 

 

 

 

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Cabinet approves minimum support price for Copra for the 2025 season

Media Coverage

Cabinet approves minimum support price for Copra for the 2025 season
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 21 ਦਸੰਬਰ 2024
December 21, 2024

Inclusive Progress: Bridging Development, Infrastructure, and Opportunity under the leadership of PM Modi