ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕਿਰਤ ਮੰਤਰੀਆਂ ਦੇ ਰਾਸ਼ਟਰੀ ਕਿਰਤ ਸੰਮੇਲਨ ਨੂੰ ਸੰਬੋਧਨ ਕੀਤਾ। ਇਸ ਮੌਕੇ ਕੇਂਦਰੀ ਮੰਤਰੀ ਸ਼੍ਰੀ ਭੂਪੇਂਦਰ ਯਾਦਵ ਅਤੇ ਸ਼੍ਰੀ ਰਾਮੇਸ਼ਵਰ ਤੇਲੀ ਅਤੇ ਰਾਜਾਂ ਦੇ ਕਿਰਤ ਮੰਤਰੀ ਮੌਜੂਦ ਸਨ।
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਭਗਵਾਨ ਤਿਰੂਪਤੀ ਬਾਲਾਜੀ ਨੂੰ ਸ਼ਰਧਾਂਜਲੀ ਅਰਪਿਤ ਕਰਕੇ ਕੀਤੀ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਭਾਰਤ ਦੇ ਸੁਪਨਿਆਂ ਅਤੇ ਆਕਾਂਖਿਆਵਾਂ ਨੂੰ ਸਾਕਾਰ ਕਰਨ ਲਈ ਭਾਰਤ ਦੀ ਕਿਰਤ ਸ਼ਕਤੀ ਦੀ ਬਹੁਤ ਵੱਡੀ ਭੂਮਿਕਾ ਹੈ ਅਤੇ ਇਸ ਸੋਚ ਨਾਲ ਦੇਸ਼ ਨੂੰ ਸੰਗਠਿਤ ਅਤੇ ਅਸੰਗਠਿਤ ਖੇਤਰ ਦੇ ਕਰੋੜਾਂ ਮਜ਼ਦੂਰਾਂ ਲਈ ਨਿਰੰਤਰ ਕੰਮ ਕਰ ਰਿਹਾ ਹੈ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਕਾਰ ਦੀਆਂ ਵੱਖ-ਵੱਖ ਪਹਿਲਾਂ ਜਿਵੇਂ ਕਿ ਪ੍ਰਧਾਨ ਮੰਤਰੀ ਸ਼੍ਰਮ-ਯੋਗੀ ਮਾਨਧਨ ਯੋਜਨਾ, ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਨੂੰ ਦੁਹਰਾਇਆ, ਜਿਨ੍ਹਾਂ ਨੇ ਮਜ਼ਦੂਰਾਂ ਨੂੰ ਇੱਕ ਤਰ੍ਹਾਂ ਦਾ ਸੁਰੱਖਿਆ ਕਵਰ ਪ੍ਰਦਾਨ ਕੀਤਾ ਹੈ। ਇਨ੍ਹਾਂ ਯੋਜਨਾਵਾਂ ਨੇ ਮਜ਼ਦੂਰਾਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਯੋਗਦਾਨ ਨੂੰ ਮਾਨਤਾ ਦੇਣ ਦਾ ਭਰੋਸਾ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ, ਇੱਕ ਅਧਿਐਨ ਅਨੁਸਾਰ, "ਐਮਰਜੈਂਸੀ ਲੋਨ ਗਰੰਟੀ ਯੋਜਨਾ ਨੇ ਮਹਾਮਾਰੀ ਦੌਰਾਨ 1.5 ਕਰੋੜ ਨੌਕਰੀਆਂ ਬਚਾਈਆਂ।" ਉਨ੍ਹਾਂ ਅੱਗੇ ਕਿਹਾ, “ਅਸੀਂ ਦੇਖ ਰਹੇ ਹਾਂ ਕਿ ਜਿਸ ਤਰ੍ਹਾਂ ਦੇਸ਼ ਨੇ ਜ਼ਰੂਰਤ ਦੇ ਸਮੇਂ ਆਪਣੇ ਮਜ਼ਦੂਰਾਂ ਦੀ ਮਦਦ ਕੀਤੀ, ਉਸੇ ਤਰ੍ਹਾਂ ਮਜ਼ਦੂਰਾਂ ਨੇ ਇਸ ਮਹਾਮਾਰੀ ਨੂੰ ਦੂਰ ਕਰਨ ਲਈ ਆਪਣੀ ਪੂਰੀ ਤਾਕਤ ਲਗਾ ਦਿੱਤੀ।” ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਭਾਰਤ ਇੱਕ ਵਾਰ ਫਿਰ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਬਣ ਗਿਆ ਹੈ, ਇਸ ਲਈ ਬਹੁਤ ਸਾਰਾ ਸਿਹਰਾ ਸਾਡੇ ਕਰਮਚਾਰੀਆਂ ਨੂੰ ਜਾਂਦਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਈ-ਸ਼੍ਰਮ ਪੋਰਟਲ ਕਿਰਤ ਸ਼ਕਤੀ ਨੂੰ ਸਮਾਜਿਕ ਸੁਰੱਖਿਆ ਦੇ ਘੇਰੇ ਵਿੱਚ ਲਿਆਉਣ ਲਈ ਅਹਿਮ ਪਹਿਲਾਂ ਵਿੱਚੋਂ ਇੱਕ ਹੈ। ਸਿਰਫ਼ ਇੱਕ ਸਾਲ ਵਿੱਚ, ਪੋਰਟਲ 'ਤੇ 400 ਸੈਕਟਰਾਂ ਦੇ ਲਗਭਗ 28 ਕਰੋੜ ਕਾਮਿਆਂ ਨੂੰ ਰਜਿਸਟਰ ਕੀਤਾ ਗਿਆ ਹੈ। ਇਸ ਨਾਲ ਉਸਾਰੀ ਮਜ਼ਦੂਰਾਂ, ਪ੍ਰਵਾਸੀ ਮਜ਼ਦੂਰਾਂ ਅਤੇ ਘਰੇਲੂ ਮਜ਼ਦੂਰਾਂ ਨੂੰ ਵਿਸ਼ੇਸ਼ ਤੌਰ 'ਤੇ ਲਾਭ ਹੋਇਆ ਹੈ। ਉਨ੍ਹਾਂ ਨੇ ਸਾਰੇ ਮੰਤਰੀਆਂ ਨੂੰ ਰਾਜ ਦੇ ਪੋਰਟਲ ਨੂੰ ਈ-ਸ਼੍ਰਮ ਪੋਰਟਲ ਨਾਲ ਜੋੜਨ ਦੀ ਅਪੀਲ ਕੀਤੀ।
ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਅੱਠ ਸਾਲਾਂ ਵਿੱਚ ਸਰਕਾਰ ਨੇ ਗ਼ੁਲਾਮੀ ਦੀ ਮਾਨਸਿਕਤਾ ਦੇ ਦੌਰ ਵਾਲੇ ਕਾਨੂੰਨਾਂ ਅਤੇ ਉਸ ਨੂੰ ਦਰਸਾਉਣ ਵਾਲੇ ਉਸ ਸਮੇਂ ਦੇ ਕਾਨੂੰਨਾਂ ਨੂੰ ਖ਼ਤਮ ਕਰਨ ਦੀ ਪਹਿਲ ਕੀਤੀ ਹੈ। "ਦੇਸ਼ ਹੁਣ ਬਦਲ ਰਿਹਾ ਹੈ, ਇਸ ਵਿੱਚ ਸੁਧਾਰ ਹੋ ਰਿਹਾ ਹੈ, ਅਜਿਹੇ ਕਿਰਤ ਕਾਨੂੰਨਾਂ ਨੂੰ ਸਰਲ ਬਣਾਇਆ ਜਾ ਰਿਹਾ ਹੈ।" ਪ੍ਰਧਾਨ ਮੰਤਰੀ ਨੇ ਕਿਹਾ,"ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, 29 ਕਿਰਤ ਕਾਨੂੰਨਾਂ ਨੂੰ 4 ਸਰਲ ਕਿਰਤ ਕੋਡਾਂ ਵਿੱਚ ਬਦਲ ਦਿੱਤਾ ਗਿਆ ਹੈ।" ਇਹ ਘੱਟੋ-ਘੱਟ ਉਜਰਤਾਂ, ਨੌਕਰੀ ਦੀ ਸੁਰੱਖਿਆ, ਸਮਾਜਿਕ ਸੁਰੱਖਿਆ ਅਤੇ ਸਿਹਤ ਸੁਰੱਖਿਆ ਰਾਹੀਂ ਕਾਮਿਆਂ ਦਾ ਸਸ਼ਕਤੀਕਰਣ ਸੁਨਿਸ਼ਚਿਤ ਕਰੇਗਾ।
ਪ੍ਰਧਾਨ ਮੰਤਰੀ ਨੇ ਬਦਲਦੇ ਦ੍ਰਿਸ਼ ਦੇ ਮੁਤਾਬਕ ਬਦਲਣ ਦੀ ਜ਼ਰੂਰਤ ਨੂੰ ਦੁਹਰਾਇਆ। ਉਨ੍ਹਾਂ ਨੇ ਚੌਥੀ ਉਦਯੋਗਿਕ ਕ੍ਰਾਂਤੀ ਦਾ ਪੂਰਾ ਲਾਭ ਉਠਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਅਤੇ ਤੇਜ਼ੀ ਨਾਲ ਫ਼ੈਸਲੇ ਲੈ ਕੇ ਉਨ੍ਹਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਪਲੈਟਫਾਰਮ ਅਤੇ ਗਿਗ ਅਰਥਵਿਵਸਥਾ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਧਾਨ ਮੰਤਰੀ ਨੇ ਕੰਮ ਦੇ ਉਭਰ ਰਹੇ ਪਹਿਲੂਆਂ ਤੋਂ ਜਾਣੂ ਹੋਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, "ਇਸ ਖੇਤਰ ਵਿੱਚ ਸਹੀ ਨੀਤੀਆਂ ਅਤੇ ਯਤਨ ਭਾਰਤ ਨੂੰ ਇੱਕ ਗਲੋਬਲ ਲੀਡਰ ਬਣਨ ਵਿੱਚ ਮਦਦ ਕਰਨਗੇ।"
ਪ੍ਰਧਾਨ ਮੰਤਰੀ ਨੇ ਉਜਾਗਰ ਕੀਤਾ ਕਿ ਦੇਸ਼ ਦਾ ਕਿਰਤ ਮੰਤਰਾਲਾ ਅੰਮ੍ਰਿਤ ਕਾਲ ਵਿੱਚ ਸਾਲ 2047 ਲਈ ਆਪਣਾ ਵਿਜ਼ਨ ਤਿਆਰ ਕਰ ਰਿਹਾ ਹੈ। ਇਹ ਦੁਹਰਾਉਂਦਿਆਂ ਕਿ ਭਵਿੱਖ ਵਿੱਚ ਕੰਮ-ਅਨੁਕੂਲ ਕਾਰਜ ਸਥਾਨਾਂ, ਘਰ ਤੋਂ ਵਰਕ ਫ੍ਰੌਮ ਹੋਮ ਈਕੋਸਿਸਟਮ ਅਤੇ ਕੰਮ ਦੇ ਲਚਕਦਾਰ ਘੰਟਿਆਂ ਦੀ ਜ਼ਰੂਰਤ ਹੋਵੇਗੀ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਮਹਿਲਾਵਾਂ ਦੀ ਕਿਰਤ ਸ਼ਕਤੀ ਦੀ ਭਾਗੀਦਾਰੀ ਲਈ ਮੌਕਿਆਂ ਵਜੋਂ ਕੰਮ-ਅਨੁਕੂਲ ਕਾਰਜ ਸਥਾਨਾਂ ਵਰਗੇ ਪ੍ਰਬੰਧਾਂ ਦੀ ਵਰਤੋਂ ਕਰ ਸਕਦੇ ਹਾਂ। ਲਾਲ ਕਿਲ੍ਹੇ ਦੀ ਫ਼ਸੀਲ ਤੋਂ 15 ਅਗਸਤ ਨੂੰ ਰਾਸ਼ਟਰ ਨੂੰ ਦਿੱਤੇ ਆਪਣੇ ਸੰਬੋਧਨ ਨੂੰ ਯਾਦ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਦੇਸ਼ ਦੀ ਮਹਿਲਾ ਸ਼ਕਤੀ ਦੀ ਪੂਰੀ ਸ਼ਮੂਲੀਅਤ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ, "ਮਹਿਲਾ ਸ਼ਕਤੀ ਦੀ ਸਹੀ ਵਰਤੋਂ ਕਰਕੇ ਭਾਰਤ ਆਪਣੇ ਟੀਚਿਆਂ ਨੂੰ ਤੇਜ਼ੀ ਨਾਲ ਹਾਸਲ ਕਰ ਸਕਦਾ ਹੈ।" ਪ੍ਰਧਾਨ ਮੰਤਰੀ ਨੇ ਇਹ ਸੋਚਣ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ ਕਿ ਦੇਸ਼ ਵਿੱਚ ਨਵੇਂ ਉੱਭਰ ਰਹੇ ਖੇਤਰਾਂ ਵਿੱਚ ਮਹਿਲਾਵਾਂ ਲਈ ਕੀ ਕੀਤਾ ਜਾ ਸਕਦਾ ਹੈ।
ਭਾਰਤ ਦੇ ਡੈਮੋਗ੍ਰਾਫਿਕ ਡਿਵੀਡੈਂਡ (ਭਾਵ ਕੁੱਲ ਆਬਾਦੀ ਵਿੱਚ ਕੰਮ ਕਰਨ ਵਾਲੇ ਲੋਕਾਂ ਦਾ ਅਨੁਪਾਤ ਜ਼ਿਆਦਾ ਹੈ) 'ਤੇ ਟਿੱਪਣੀ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ 21ਵੀਂ ਸਦੀ ਵਿੱਚ ਭਾਰਤ ਦੀ ਸਫਲਤਾ ਇਸ ਗੱਲ 'ਤੇ ਨਿਰਭਰ ਕਰੇਗੀ ਕਿ ਇਸ ਦੀ ਕਿੰਨੀ ਚੰਗੀ ਤਰ੍ਹਾਂ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ,"ਅਸੀਂ ਉੱਚ ਗੁਣਵੱਤਾ ਵਾਲੇ ਹੁਨਰਮੰਦ ਕਾਰਜਬਲ ਤਿਆਰ ਕਰਕੇ ਗਲੋਬਲ ਮੌਕਿਆਂ ਦਾ ਫਾਇਦਾ ਉਠਾ ਸਕਦੇ ਹਾਂ।" ਪ੍ਰਧਾਨ ਮੰਤਰੀ ਨੇ ਇਹ ਵੀ ਉਜਾਗਰ ਕੀਤਾ ਕਿ ਭਾਰਤ ਦੁਨੀਆ ਦੇ ਕਈ ਦੇਸ਼ਾਂ ਨਾਲ ਪ੍ਰਵਾਸ ਅਤੇ ਗਤੀਸ਼ੀਲਤਾ ਭਾਈਵਾਲੀ ਸਮਝੌਤਿਆਂ 'ਤੇ ਦਸਤਖਤ ਕਰ ਰਿਹਾ ਹੈ ਅਤੇ ਦੇਸ਼ ਦੇ ਸਾਰੇ ਰਾਜਾਂ ਨੂੰ ਇਨ੍ਹਾਂ ਮੌਕਿਆਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ,“ਸਾਨੂੰ ਆਪਣੀਆਂ ਕੋਸ਼ਿਸ਼ਾਂ ਨੂੰ ਤੇਜ਼ ਕਰਨਾ ਪਵੇਗਾ, ਇੱਕ ਦੂਸਰੇ ਤੋਂ ਸਿੱਖਣਾ ਪਵੇਗਾ।”
ਪ੍ਰਧਾਨ ਮੰਤਰੀ ਨੇ ਇਸ ਤੱਥ ਤੋਂ ਜਾਣੂ ਕਰਵਾਇਆ ਕਿ ਸਾਡੇ ਇਮਾਰਤ ਅਤੇ ਨਿਰਮਾਣ ਕਰਮਚਾਰੀ ਸਾਡੇ ਕਾਰਜ–ਬਲ ਦਾ ਅਨਿੱਖੜਵਾਂ ਅੰਗ ਹਨ, ਇਸ ਮੌਕੇ 'ਤੇ ਮੌਜੂਦ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਲਈ ਜੋ 'ਸੈੱਸ' ਦੀ ਵਿਵਸਥਾ ਕੀਤੀ ਗਈ ਹੈ, ਉਹ ਉਸ ਦੀ ਪੂਰੀ ਵਰਤੋਂ ਕਰਨ। ਪ੍ਰਧਾਨ ਮੰਤਰੀ ਨੇ ਕਿਹਾ, “ਮੈਨੂੰ ਦੱਸਿਆ ਗਿਆ ਹੈ ਕਿ ਇਸ ਸੈੱਸ ਵਿੱਚੋਂ ਲਗਭਗ 38,000 ਕਰੋੜ ਰੁਪਏ ਦੀ ਹੁਣ ਤੱਕ ਰਾਜਾਂ ਦੁਆਰਾ ਵਰਤੋਂ ਨਹੀਂ ਕੀਤੀ ਗਈ ਹੈ।” ਉਨ੍ਹਾਂ ਸਾਰਿਆਂ ਨੂੰ ਇਸ ਗੱਲ 'ਤੇ ਧਿਆਨ ਦੇਣ ਦੀ ਅਪੀਲ ਕੀਤੀ ਕਿ ਕਿਵੇਂ ਆਯੁਸ਼ਮਾਨ ਭਾਰਤ ਯੋਜਨਾ ਦੇ ਨਾਲ ਈਐੱਸਆਈਸੀ ਵੱਧ ਤੋਂ ਵੱਧ ਕਰਮਚਾਰੀਆਂ ਨੂੰ ਲਾਭ ਪਹੁੰਚਾ ਸਕਦੀ ਹੈ। ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਭਰੋਸਾ ਦਿਵਾਉਂਦਿਆਂ ਆਪਣੇ ਸੰਬੋਧਨ ਦੀ ਸਮਾਪਤੀ ਕੀਤੀ ਕਿ ਸਾਡੇ ਸਮੂਹਿਕ ਪ੍ਰਯਤਨ ਦੇਸ਼ ਦੀ ਅਸਲ ਸਮਰੱਥਾ ਨੂੰ ਉਜਾਗਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਪਿਛੋਕੜ
ਕੇਂਦਰੀ ਕਿਰਤ ਅਤੇ ਰੋਜ਼ਗਾਰ ਮੰਤਰਾਲਾ 25-26 ਅਗਸਤ 2022 ਨੂੰ ਤਿਰੂਪਤੀ, ਆਂਧਰਾ ਪ੍ਰਦੇਸ਼ ਵਿਖੇ ਦੋ ਦਿਨਾ ਸੰਮੇਲਨ ਦਾ ਆਯੋਜਨ ਕਰ ਰਿਹਾ ਹੈ। ਇਹ ਸੰਮੇਲਨ ਕਿਰਤ ਨਾਲ ਸਬੰਧਿਤ ਵੱਖ-ਵੱਖ ਅਹਿਮ ਮੁੱਦਿਆਂ 'ਤੇ ਚਰਚਾ ਕਰਨ ਲਈ ਸਹਿਕਾਰੀ ਸੰਘਵਾਦ ਦੀ ਭਾਵਨਾ ਨਾਲ ਕਰਵਾਈ ਜਾ ਰਹੀ ਹੈ। ਇਹ ਕੇਂਦਰ ਅਤੇ ਰਾਜ ਸਰਕਾਰਾਂ ਦੇ ਦਰਮਿਆਨ ਬਿਹਤਰ ਨੀਤੀਆਂ ਬਣਾਉਣ ਅਤੇ ਮਜ਼ਦੂਰਾਂ ਦੀ ਭਲਾਈ ਲਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਵਿੱਚ ਹੋਰ ਤਾਲਮੇਲ ਬਣਾਉਣ ਵਿੱਚ ਮਦਦ ਕਰੇਗੀ।
ਇਸ ਸੰਮੇਲਨ ਵਿੱਚ ਹੋਰ ਮੁੱਦਿਆਂ ਦੇ ਨਾਲ-ਨਾਲ ਸਮਾਜਿਕ ਸੁਰੱਖਿਆ ਨੂੰ ਵਿਆਪਕ ਬਣਾਉਣ ਲਈ ਈ-ਸ਼੍ਰਮ ਪੋਰਟਲ ਨਾਲ ਸਮਾਜਿਕ ਸੁਰੱਖਿਆ ਯੋਜਨਾਵਾਂ ਨੂੰ ਏਕੀਕ੍ਰਿਤ ਕਰਨ 'ਤੇ ਚਾਰ ਥੀਮੈਟਿਕ ਸੈਸ਼ਨ ਹੋਣਗੇ; ਰਾਜ ਸਰਕਾਰਾਂ ਦੁਆਰਾ ਚਲਾਏ ਜਾ ਰਹੇ ਈਐੱਸਆਈ ਹਸਪਤਾਲਾਂ ਦੁਆਰਾ ਡਾਕਟਰੀ ਦੇਖਭਾਲ਼ ਵਿੱਚ ਸੁਧਾਰ ਕਰਨ ਲਈ ਸਵਾਸਥ ਸੇ ਸਮ੍ਰਿਧੀ ਅਤੇ ਪੀਐੱਮਜੇਏਵਾਈ (PMJAY) ਨਾਲ ਏਕੀਕਰਣ; ਚਾਰ ਲੇਬਰ ਕੋਡਾਂ ਤਹਿਤ ਉਨ੍ਹਾਂ ਨੂੰ ਲਾਗੂ ਕਰਨ ਲਈ ਨਿਯਮਾਂ ਅਤੇ ਰੂਪ-ਰੇਖਾ ਤਿਆਰ ਕਰਨਾ; Vision Shramev Jayate @ 2047 ਕੰਮ ਦੀਆਂ ਨਿਆਂਸੰਗਤ ਤੇ ਬਰਾਬਰੀ ਦੀਆਂ ਸਥਿਤੀਆਂ, ਗਿਗ ਅਤੇ ਪਲੈਟਫਾਰਮ ਵਰਕਰਾਂ ਸਮੇਤ ਸਾਰੇ ਕਰਮਚਾਰੀਆਂ ਲਈ ਸਮਾਜਿਕ ਸੁਰੱਖਿਆ, ਕੰਮ 'ਤੇ ਲਿੰਗ ਸਮਾਨਤਾ ਸ਼ਾਮਲ ਹਨ।
प्रधानमंत्री श्रम-योगी मानधन योजना, प्रधानमंत्री सुरक्षा बीमा योजना, प्रधानमंत्री जीवन ज्योति बीमा योजना, जैसे अनेक प्रयासों ने श्रमिकों को एक तरह का सुरक्षा कवच दिया है: PM @narendramodi
— PMO India (@PMOIndia) August 25, 2022
अमृतकाल में विकसित भारत के निर्माण के लिए हमारे जो सपने हैं, जो आकांक्षाएँ हैं, उन्हें साकार करने में भारत की श्रम शक्ति की बहुत बड़ी भूमिका है।
— PMO India (@PMOIndia) August 25, 2022
इसी सोच के साथ देश संगठित और असंगठित क्षेत्र में काम करने वाले करोड़ों श्रमिक साथियों के लिए निरंतर काम कर रहा है: PM @narendramodi
हम देख रहे हैं कि जैसे जरूरत के समय देश ने अपने श्रमिकों का साथ दिया, वैसे ही इस महामारी से उबरने में श्रमिकों ने भी पूरी शक्ति लगा दी है।
— PMO India (@PMOIndia) August 25, 2022
आज भारत फिर से दुनिया की सबसे तेजी से आगे बढ़ कर रही अर्थव्यवस्था बना है, तो इसका बहुत बड़ा श्रेय हमारे श्रमिकों को ही जाता है: PM
बीते आठ वर्षों में हमने देश में गुलामी के दौर के, और गुलामी की मानसिकता वाले क़ानूनों को खत्म करने का बीड़ा उठाया है।
— PMO India (@PMOIndia) August 25, 2022
देश अब ऐसे लेबर क़ानूनों को बदल रहा है, रीफॉर्म कर रहा है, उन्हें सरल बना रहा है।
इसी सोच से, 29 लेबर क़ानूनों को 4 सरल लेबर कोड्स में बदला गया है: PM
हम flexible work place जैसी व्यवस्थाओं को महिला श्रमशक्ति की भागीदारी के लिए अवसर के रूप में इस्तेमाल कर सकते हैं।
— PMO India (@PMOIndia) August 25, 2022
इस 15 अगस्त को लाल किले से मैंने देश की नारीशक्ति की संपूर्ण भागीदारी का आह्वान किया है: PM @narendramodi
देश का श्रम मंत्रालय अमृतकाल में वर्ष 2047 के लिए अपना विज़न भी तैयार कर रहा है।
— PMO India (@PMOIndia) August 25, 2022
भविष्य की जरूरत है- flexible work places, work from home ecosystem.
भविष्य की जरूरत है- flexi work hours: PM @narendramodi