“ਸਿਰਫ਼ 6 ਵਰ੍ਹਿਆਂ ਵਿੱਚ ਖੇਤੀਬਾੜੀ ਬਜਟ ਵਿੱਚ ਕਈ ਗੁਣਾ ਵਾਧਾ ਕੀਤਾ ਗਿਆ ਹੈ। ਪਿਛਲੇ 7 ਵਰ੍ਹਿਆਂ ਵਿੱਚ ਕਿਸਾਨਾਂ ਲਈ ਖੇਤੀ ਕਰਜ਼ਿਆਂ ਵਿੱਚ ਵੀ ਢਾਈ ਗੁਣਾ ਵਾਧਾ ਹੋਇਆ ਹੈ”
“2023 ਨੂੰ ਬਾਜਰੇ ਦੇ ਅੰਤਰਰਾਸ਼ਟਰੀ ਵਰ੍ਹੇ ਵਜੋਂ ਮਾਨਤਾ ਪ੍ਰਾਪਤ ਹੋਣ ਦੇ ਨਾਲ, ਕਾਰਪੋਰੇਟ ਜਗਤ ਨੂੰ ਭਾਰਤੀ ਬਾਜਰੇ ਦੀ ਬ੍ਰਾਂਡਿੰਗ ਅਤੇ ਪ੍ਰਮੋਸ਼ਨ ਲਈ ਅੱਗੇ ਆਉਣਾ ਚਾਹੀਦਾ ਹੈ”
“2023 ਨੂੰ ਬਾਜਰੇ ਦੇ ਅੰਤਰਰਾਸ਼ਟਰੀ ਵਰ੍ਹੇ ਵਜੋਂ ਮਾਨਤਾ ਪ੍ਰਾਪਤ ਹੋਣ ਦੇ ਨਾਲ, ਕਾਰਪੋਰੇਟ ਜਗਤ ਨੂੰ ਭਾਰਤੀ ਬਾਜਰੇ ਦੀ ਬ੍ਰਾਂਡਿੰਗ ਅਤੇ ਪ੍ਰਮੋਸ਼ਨ ਲਈ ਅੱਗੇ ਆਉਣਾ ਚਾਹੀਦਾ ਹੈ”
“ਆਰਟੀਫਿਸ਼ਲ ਇੰਟੈਲੀਜੈਂਸ 21ਵੀਂ ਸਦੀ ਵਿੱਚ ਖੇਤੀਬਾੜੀ ਅਤੇ ਖੇਤੀ ਨਾਲ ਸਬੰਧਿਤ ਰੁਝਾਨ ਨੂੰ ਪੂਰੀ ਤਰ੍ਹਾਂ ਬਦਲਣ ਜਾ ਰਹੀ ਹੈ”
“ਪਿਛਲੇ 3-4 ਵਰ੍ਹਿਆਂ ਵਿੱਚ, ਦੇਸ਼ ਵਿੱਚ 700 ਤੋਂ ਵੱਧ ਐਗਰੀ ਸਟਾਰਟਅੱਪਸ ਬਣਾਏ ਗਏ ਹਨ”
“ਸਰਕਾਰ ਨੇ ਸਹਿਕਾਰਤਾ ਨਾਲ ਸਬੰਧਿਤ ਇੱਕ ਨਵਾਂ ਮੰਤਰਾਲਾ ਬਣਾਇਆ ਹੈ। ਤੁਹਾਡਾ ਲਕਸ਼ ਇਹ ਹੋਣਾ ਚਾਹੀਦਾ ਹੈ ਕਿ ਸਹਿਕਾਰਤਾ ਨੂੰ ਇੱਕ ਸਫ਼ਲ ਵਪਾਰਕ ਉੱਦਮ ਵਿੱਚ ਕਿਵੇਂ ਤਬਦੀਲ ਕੀਤਾ ਜਾਵੇ”

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਖੇਤੀਬਾੜੀ ਸੈਕਟਰ ਵਿੱਚ ਕੇਂਦਰੀ ਬਜਟ 2022 ਦੇ ਸਕਾਰਾਤਮਕ ਪ੍ਰਭਾਵ ਬਾਰੇ ਇੱਕ ਵੈਬੀਨਾਰ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਉਨ੍ਹਾਂ ਢੰਗ ਤਰੀਕਿਆਂ 'ਤੇ ਚਰਚਾ ਕੀਤੀ ਜਿਸ ਨਾਲ ਬਜਟ ਖੇਤੀਬਾੜੀ ਸੈਕਟਰ ਨੂੰ ਮਜ਼ਬੂਤ ਕਰਨ ਲਈ ਯੋਗਦਾਨ ਪਾਵੇਗਾ। ਵੈਬੀਨਾਰ 'ਸਮਾਰਟ ਐਗਰੀਕਲਚਰ' - ਲਾਗੂ ਕਰਨ ਲਈ ਰਣਨੀਤੀਆਂ 'ਤੇ ਕੇਂਦ੍ਰਿਤ ਸੀ। ਇਸ ਮੌਕੇ ਸਬੰਧਿਤ ਕੇਂਦਰੀ ਮੰਤਰੀ, ਰਾਜ ਸਰਕਾਰਾਂ ਦੇ ਨੁਮਾਇੰਦੇ, ਉਦਯੋਗ ਅਤੇ ਸਿੱਖਿਆ ਦੇ ਨੁਮਾਇੰਦੇ ਅਤੇ ਵਿਭਿੰਨ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੇ ਜ਼ਰੀਏ ਕਿਸਾਨ ਹਾਜ਼ਰ ਸਨ

ਸ਼ੁਰੂਆਤ ਵਿੱਚ, ਪ੍ਰਧਾਨ ਮੰਤਰੀ ਨੇ ਪੀਐੱਮ ਕਿਸਾਨ ਸਨਮਾਨ ਨਿਧੀ ਦੀ ਸ਼ੁਰੂਆਤ ਦੀ ਤੀਸਰੀ ਵਰ੍ਹੇਗੰਢ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ “ਇਹ ਸਕੀਮ ਦੇਸ਼ ਦੇ ਛੋਟੇ ਕਿਸਾਨਾਂ ਲਈ ਇੱਕ ਮਜ਼ਬੂਤ ਸਹਾਰਾ ਬਣ ਗਈ ਹੈ। ਇਸ ਯੋਜਨਾ ਤਹਿਤ 11 ਕਰੋੜ ਕਿਸਾਨਾਂ ਨੂੰ ਤਕਰੀਬਨ 1.75 ਲੱਖ ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ।” ਪ੍ਰਧਾਨ ਮੰਤਰੀ ਨੇ ਬੀਜ ਤੋਂ ਲੈ ਕੇ ਮੰਡੀ ਤੱਕ ਫੈਲੀਆਂ ਕਈ ਨਵੀਆਂ ਪ੍ਰਣਾਲੀਆਂ ਅਤੇ ਖੇਤੀਬਾੜੀ ਸੈਕਟਰ ਵਿੱਚ ਪੁਰਾਣੀਆਂ ਪ੍ਰਣਾਲੀਆਂ ਵਿੱਚ ਸੁਧਾਰਾਂ ਬਾਰੇ ਵੀ ਗੱਲ ਕੀਤੀ। ਉਨ੍ਹਾਂ ਅੱਗੇ ਕਿਹਾ “ਸਿਰਫ਼ 6 ਵਰ੍ਹਿਆਂ ਵਿੱਚ ਖੇਤੀ ਬਜਟ ਵਿੱਚ ਕਈ ਗੁਣਾ ਵਾਧਾ ਕੀਤਾ ਗਿਆ ਹੈ। ਪਿਛਲੇ 7 ਵਰ੍ਹਿਆਂ ਵਿੱਚ ਕਿਸਾਨਾਂ ਲਈ ਖੇਤੀ ਕਰਜ਼ਿਆਂ ਵਿੱਚ ਢਾਈ ਗੁਣਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਹਾਮਾਰੀ ਦੇ ਕਠਿਨ ਸਮੇਂ ਦੌਰਾਨ, ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ 3 ਕਰੋੜ ਕਿਸਾਨਾਂ ਨੂੰ ਕਿਸਾਨ ਕ੍ਰੈਡਿਟ ਕਾਰਡ (ਕੇਸੀਸੀ) ਦਿੱਤੇ ਗਏ ਸਨ ਅਤੇ ਪਸ਼ੂ ਪਾਲਣ ਅਤੇ ਮੱਛੀ ਪਾਲਣ ਵਿੱਚ ਲਗੇ ਕਿਸਾਨਾਂ ਨੂੰ ਕੇਸੀਸੀ ਦੀ ਸੁਵਿਧਾ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਛੋਟੇ ਕਿਸਾਨਾਂ ਦੇ ਵੱਡੇ ਲਾਭ ਲਈ ਮਾਇਕ੍ਰੋ ਸਿੰਚਾਈ ਨੈੱਟਵਰਕ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਯਤਨਾਂ ਸਦਕਾ ਹੀ ਕਿਸਾਨ ਰਿਕਾਰਡ ਉਤਪਾਦਨ ਦੇ ਰਹੇ ਹਨ ਅਤੇ ਨਿਊਨਤਮ ਸਮਰਥਨ ਮੁੱਲ ਦੀ ਖਰੀਦ ਵਿੱਚ ਵੀ ਨਵੇਂ ਰਿਕਾਰਡ ਬਣੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਕਾਰਨ, ਜੈਵਿਕ ਉਤਪਾਦਾਂ ਦਾ ਬਜ਼ਾਰ 11000 ਕਰੋੜ ਤੱਕ ਪਹੁੰਚ ਗਿਆ ਹੈ, ਅਤੇ ਨਿਰਯਾਤ 6 ਵਰ੍ਹੇ ਪਹਿਲਾਂ 2000 ਕਰੋੜ ਰੁਪਏ ਤੋਂ ਵੱਧ ਕੇ 7000 ਕਰੋੜ ਰੁਪਏ ਹੋ ਗਿਆ ਹੈ।

ਪ੍ਰਧਾਨ ਮੰਤਰੀ ਨੇ ਬਜਟ ਵਿੱਚ ਖੇਤੀਬਾੜੀ ਨੂੰ ਆਧੁਨਿਕ ਅਤੇ ਸਮਾਰਟ ਬਣਾਉਣ ਦੇ ਸੱਤ ਤਰੀਕਿਆਂ ਬਾਰੇ ਵਿਸਤਾਰ ਵਿੱਚ ਦੱਸਿਆ। ਸਭ ਤੋਂ ਪਹਿਲਾਂ, ਗੰਗਾ ਦੇ ਦੋਵੇਂ ਕਿਨਾਰਿਆਂ 'ਤੇ 5 ਕਿਲੋਮੀਟਰ ਦੇ ਅੰਦਰ ਮਿਸ਼ਨ ਮੋਡ 'ਤੇ ਕੁਦਰਤੀ ਖੇਤੀ ਕਰਨ ਦਾ ਲਕਸ਼ ਹੈ। ਦੂਸਰਾ, ਖੇਤੀਬਾੜੀ ਅਤੇ ਬਾਗਬਾਨੀ ਵਿੱਚ ਕਿਸਾਨਾਂ ਨੂੰ ਆਧੁਨਿਕ ਟੈਕਨੋਲੋਜੀ ਉਪਲਬਧ ਕਰਵਾਈ ਜਾਵੇਗੀ। ਤੀਸਰਾ, ਖਾਣ ਵਾਲੇ ਤੇਲ ਦੀ ਦਰਾਮਦ ਨੂੰ ਘਟਾਉਣ ਲਈ ਮਿਸ਼ਨ ਆਇਲ ਪਾਮ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ ਗਿਆ ਹੈ। ਚੌਥਾ, ਖੇਤੀ ਉਤਪਾਦਾਂ ਦੀ ਢੋਆ-ਢੁਆਈ ਲਈ ਪ੍ਰਧਾਨ ਮੰਤਰੀ ਗਤੀ-ਸ਼ਕਤੀ ਯੋਜਨਾ ਦੇ ਜ਼ਰੀਏ ਨਵੇਂ ਲੌਜਿਸਟਿਕ ਪ੍ਰਬੰਧ ਕੀਤੇ ਜਾਣਗੇ। ਬਜਟ ਵਿੱਚ ਪੰਜਵਾਂ ਸਮਾਧਾਨ ਐਗਰੀ-ਵੇਸਟ ਮੈਨੇਜਮੈਂਟ ਲਈ ਬਿਹਤਰ ਪ੍ਰਬੰਧ ਕਰਨਾ ਅਤੇ ਰਹਿੰਦ-ਖੂੰਹਦ ਤੋਂ ਊਰਜਾ ਸਮਾਧਾਨਾਂ ਜ਼ਰੀਏ ਕਿਸਾਨਾਂ ਦੀ ਆਮਦਨ ਵਧਾਉਣਾ ਹੈ। ਛੇਵਾਂ, 1.5 ਲੱਖ ਤੋਂ ਵੱਧ ਡਾਕਘਰ ਨਿਯਮਿਤ ਬੈਂਕਿੰਗ ਵਰਗੀਆਂ ਸੇਵਾਵਾਂ ਪ੍ਰਦਾਨ ਕਰਨਗੇ ਤਾਂ ਜੋ ਕਿਸਾਨਾਂ ਨੂੰ ਪ੍ਰੇਸ਼ਾਨੀ ਨਾ ਹੋਵੇ। ਸੱਤਵਾਂ, ਕੌਸ਼ਲ ਵਿਕਾਸ ਅਤੇ ਮਾਨਵ ਸੰਸਾਧਨ ਵਿਕਾਸ ਦੇ ਸਬੰਧ ਵਿੱਚ ਖੇਤੀ ਖੋਜ ਅਤੇ ਸਿੱਖਿਆ ਦੇ ਸਿਲੇਬਸ ਨੂੰ ਆਧੁਨਿਕ ਸਮੇਂ ਦੀਆਂ ਮੰਗਾਂ ਅਨੁਸਾਰ ਬਦਲਿਆ ਜਾਵੇਗਾ।

ਪ੍ਰਧਾਨ ਮੰਤਰੀ ਨੇ ਸਾਲ 2023 ਨੂੰ ਬਾਜਰੇ ਦੇ ਅੰਤਰਰਾਸ਼ਟਰੀ ਸਾਲ ਵਜੋਂ ਮਾਨਤਾ ਦਿੱਤੇ ਜਾਣ ਦਾ ਜ਼ਿਕਰ ਕੀਤਾ ਅਤੇ ਕਾਰਪੋਰੇਟ ਜਗਤ ਨੂੰ ਭਾਰਤੀ ਬਾਜਰੇ ਦੀ ਬ੍ਰਾਂਡਿੰਗ ਅਤੇ ਉਤਸ਼ਾਹਿਤ ਕਰਨ ਵਿੱਚ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਵਿਦੇਸ਼ਾਂ ਵਿੱਚ ਪ੍ਰਮੁੱਖ ਭਾਰਤੀ ਮਿਸ਼ਨਾਂ ਨੂੰ ਭਾਰਤੀ ਬਾਜਰੇ ਦੀ ਗੁਣਵੱਤਾ ਅਤੇ ਲਾਭਾਂ ਨੂੰ ਮਕਬੂਲ ਬਣਾਉਣ ਲਈ ਸੈਮੀਨਾਰ ਅਤੇ ਹੋਰ ਪ੍ਰਚਾਰ ਗਤੀਵਿਧੀਆਂ ਦਾ ਆਯੋਜਨ ਕਰਨ ਲਈ ਵੀ ਕਿਹਾ। ਪ੍ਰਧਾਨ ਮੰਤਰੀ ਨੇ ਵਾਤਾਵਰਣ-ਪੱਖੀ ਜੀਵਨ ਸ਼ੈਲੀ ਅਤੇ ਕੁਦਰਤੀ ਅਤੇ ਜੈਵਿਕ ਉਤਪਾਦਾਂ ਲਈ ਬਜ਼ਾਰ ਲਈ ਵਧਦੀ ਜਾਗਰੂਕਤਾ ਦਾ ਲਾਭ ਉਠਾਉਣ ਲਈ ਵੀ ਕਿਹਾ।ਉਨ੍ਹਾਂ ਕ੍ਰਿਸ਼ੀ ਵਿਗਿਆਨ ਕੇਂਦਰਾਂ (kvs) ਨੂੰ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਹਰੇਕ ਪਿੰਡ ਨੂੰ ਗੋਦ ਲੈ ਕੇ ਕੁਦਰਤੀ ਖੇਤੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕਿਹਾ।

ਸ਼੍ਰੀ ਮੋਦੀ ਨੇ ਭਾਰਤ ਵਿੱਚ ਭੂਮੀ ਪਰਖ ਸੱਭਿਆਚਾਰ ਨੂੰ ਵਧਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਸੋਇਲ ਹੈੱਲਥ ਕਾਰਡਾਂ 'ਤੇ ਸਰਕਾਰ ਦੇ ਫੋਕਸ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਨਿਯਮਿਤ ਅੰਤਰਾਲ 'ਤੇ ਮਿੱਟੀ ਪਰਖ ਦੇ ਵਿਵਹਾਰ ਦੀ ਸੁਵਿਧਾ ਲਈ ਸਟਾਰਟਅੱਪਸ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ।

ਸਿੰਚਾਈ ਖੇਤਰ ਵਿੱਚ ਇਨੋਵੇਸ਼ਨਾਂ 'ਤੇ ਜ਼ੋਰ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ 'ਪ੍ਰਤੀ ਬੂੰਦ, ਵਧੇਰੇ ਫਸਲ' (‘per drop, more crop’) 'ਤੇ ਸਰਕਾਰ ਦੇ ਫੋਕਸ ਨੂੰ ਰੇਖਾਂਕਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਵਿੱਚ ਕਾਰਪੋਰੇਟ ਜਗਤ ਲਈ ਵੀ ਬਹੁਤ ਸੰਭਾਵਨਾਵਾਂ ਹਨ। ਉਨ੍ਹਾਂ ਬੁੰਦੇਲਖੰਡ ਖੇਤਰ ਵਿੱਚ ਕੇਨ-ਬੇਤਵਾ ਲਿੰਕ ਪਰਿਯੋਜਨਾ ਦੁਆਰਾ ਲਿਆਂਦੀ ਜਾਣ ਵਾਲੀ ਤਬਦੀਲੀ ਦਾ ਵੀ ਜ਼ਿਕਰ ਕੀਤਾ। ਸ਼੍ਰੀ ਮੋਦੀ ਨੇ ਲੰਬਿਤ ਸਿੰਚਾਈ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੀ ਲੋੜ ਨੂੰ ਵੀ ਦੁਹਰਾਇਆ।

ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਆਰਟੀਫਿਸ਼ਲ ਇੰਟੈਲੀਜੈਂਸ 21ਵੀਂ ਸਦੀ ਵਿੱਚ ਖੇਤੀ ਅਤੇ ਖੇਤੀ ਨਾਲ ਸਬੰਧਿਤ ਰੁਝਾਨ ਨੂੰ ਪੂਰੀ ਤਰ੍ਹਾਂ ਬਦਲਣ ਜਾ ਰਹੀ ਹੈ। ਖੇਤੀ ਵਿੱਚ ਡ੍ਰੋਨ ਦੀ ਵਧਦੀ ਵਰਤੋਂ ਇਸ ਬਦਲਾਅ ਦਾ ਹਿੱਸਾ ਹੈ। ਉਨ੍ਹਾਂ ਅੱਗੇ ਕਿਹਾ “ਡ੍ਰੋਨ ਟੈਕਨੋਲੋਜੀ ਵੱਡੇ ਪੱਧਰ 'ਤੇ ਸਿਰਫ਼ ਉਦੋਂ ਹੀ ਉਪਲਬਧ ਹੋਵੇਗੀ ਜਦੋਂ ਅਸੀਂ ਖੇਤੀਬਾੜੀ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਾਂਗੇ। ਪਿਛਲੇ 3-4 ਵਰ੍ਹਿਆਂ ਵਿੱਚ, ਦੇਸ਼ ਵਿੱਚ 700 ਤੋਂ ਵੱਧ ਐਗਰੀ ਸਟਾਰਟਅੱਪਸ ਬਣਾਏ ਗਏ ਹਨ।”

ਵਾਢੀ ਤੋਂ ਬਾਅਦ ਪ੍ਰਬੰਧਨ ਦੇ ਖੇਤਰ ਵਿੱਚ ਕੰਮ ਕਰਨ ਦੇ ਸਬੰਧ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਪ੍ਰੋਸੈੱਸਡ ਫੂਡ ਦੇ ਦਾਇਰੇ ਨੂੰ ਵਧਾਉਣ ਅਤੇ ਗੁਣਵੱਤਾ ਦੇ ਅੰਤਰਰਾਸ਼ਟਰੀ ਮਿਆਰਾਂ ਨੂੰ ਸੁਨਿਸ਼ਚਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਇਸ ਸਬੰਧ ਵਿੱਚ, ਕਿਸਾਨ ਸੰਪਦਾ ਯੋਜਨਾ ਦੇ ਨਾਲ, ਪੀਐੱਲਆਈ ਯੋਜਨਾ ਮਹੱਤਵਪੂਰਨ ਹੈ। ਵੈਲਿਊ ਚੇਨ ਵੀ ਇਸ ਵਿੱਚ ਵੱਡੀ ਭੂਮਿਕਾ ਨਿਭਾਉਂਦੀ ਹੈ। ਇਸ ਲਈ, 1 ਲੱਖ ਕਰੋੜ ਰੁਪਏ ਦਾ ਇੱਕ ਵਿਸ਼ੇਸ਼ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਬਣਾਇਆ ਗਿਆ ਹੈ।”

ਪ੍ਰਧਾਨ ਮੰਤਰੀ ਨੇ ਖੇਤੀ ਰਹਿੰਦ-ਖੂੰਹਦ (ਪਰਾਲੀ) ਦੇ ਪ੍ਰਬੰਧਨ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਇਸ ਲਈ ਇਸ ਬਜਟ ਵਿੱਚ ਕੁਝ ਨਵੇਂ ਉਪਾਅ ਕੀਤੇ ਗਏ ਹਨ, ਜਿਸ ਨਾਲ ਕਾਰਬਨ ਦੀ ਨਿਕਾਸੀ ਘਟੇਗੀ ਅਤੇ ਕਿਸਾਨਾਂ ਨੂੰ ਆਮਦਨ ਵੀ ਹੋਵੇਗੀ।” ਉਨ੍ਹਾਂ ਖੇਤੀ ਰਹਿੰਦ-ਖੂੰਹਦ ਨੂੰ ਪੈਕਿੰਗ ਲਈ ਵਰਤਣ ਦੇ ਤਰੀਕਿਆਂ ਦੀ ਖੋਜ ਕਰਨ ਲਈ ਵੀ ਕਿਹਾ।

ਪ੍ਰਧਾਨ ਮੰਤਰੀ ਨੇ ਈਥਾਨੌਲ ਦੇ ਖੇਤਰ ਵਿੱਚ ਸੰਭਾਵਨਾਵਾਂ ਦਾ ਵੀ ਜ਼ਿਕਰ ਕੀਤਾ ਜਿੱਥੇ ਸਰਕਾਰ 20 ਪ੍ਰਤੀਸ਼ਤ ਮਿਸ਼ਰਣ ਦੇ ਲਕਸ਼ ਨਾਲ ਅੱਗੇ ਵਧ ਰਹੀ ਹੈ। ਉਨ੍ਹਾਂ ਦੱਸਿਆ ਕਿ 2014 ਦੇ 1-2 ਫੀਸਦੀ ਦੇ ਮੁਕਾਬਲੇ ਮਿਸ਼ਰਣ 8 ਫੀਸਦੀ ਦੇ ਨਜ਼ਦੀਕ ਪਹੁੰਚ ਗਿਆ ਹੈ।

ਪ੍ਰਧਾਨ ਮੰਤਰੀ ਨੇ ਸਹਿਕਾਰੀ ਖੇਤਰ ਦੀ ਭੂਮਿਕਾ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ, “ਭਾਰਤ ਦਾ ਸਹਿਕਾਰੀ ਖੇਤਰ ਬਹੁਤ ਹੀ ਜੀਵੰਤ ਹੈ। ਭਾਵੇਂ ਖੰਡ ਮਿੱਲਾਂ ਹੋਣ, ਖਾਦ ਫੈਕਟਰੀਆਂ ਹੋਣ, ਡੇਅਰੀਆਂ ਹੋਣ, ਕਰਜ਼ੇ ਦੀ ਵਿਵਸਥਾ ਹੋਵੇ, ਅਨਾਜ ਦੀ ਖਰੀਦਦਾਰੀ ਹੋਵੇ, ਸਹਿਕਾਰੀ ਖੇਤਰ ਦੀ ਭਾਗੀਦਾਰੀ ਬਹੁਤ ਜ਼ਿਆਦਾ ਹੈ। ਸਾਡੀ ਸਰਕਾਰ ਨੇ ਇਸ ਨਾਲ ਸਬੰਧਿਤ ਇੱਕ ਨਵਾਂ ਮੰਤਰਾਲਾ ਵੀ ਬਣਾਇਆ ਹੈ। ਤੁਹਾਡਾ ਲਕਸ਼ ਇਹ ਹੋਣਾ ਚਾਹੀਦਾ ਹੈ ਕਿ ਸਹਿਕਾਰੀ ਸਭਾਵਾਂ ਨੂੰ ਇੱਕ ਸਫ਼ਲ ਕਾਰੋਬਾਰ ਉੱਦਮ ਵਿੱਚ ਕਿਵੇਂ ਬਦਲਿਆ ਜਾਵੇ।”

Click here to read PM's speech

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
25% of India under forest & tree cover: Government report

Media Coverage

25% of India under forest & tree cover: Government report
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 21 ਦਸੰਬਰ 2024
December 21, 2024

Inclusive Progress: Bridging Development, Infrastructure, and Opportunity under the leadership of PM Modi