ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 9 ਸਤੰਬਰ 2023 ਨੂੰ ਨਵੀਂ ਦਿੱਲੀ ਵਿੱਚ ਜੀ20 ਸਮਿਟ ਦੇ ਅਵਸਰ ‘ਤੇ ਮੁੱਖ ਸੰਮੇਲਨ ਦੇ ਦੌਰਾਨ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਰਿਸ਼ੀ ਸੁਨਕ ਦੇ ਨਾਲ ਦੁਵੱਲੀ ਬੈਠਕ ਕੀਤੀ। ਅਕਤੂਬਰ 2022 ਵਿੱਚ ਪ੍ਰਧਾਨ ਮੰਤਰੀ ਬਣਨ ਦੇ ਬਾਅਦ ਪ੍ਰਧਾਨ ਮੰਤਰੀ ਸੁਨਕ ਦੀ ਇਹ ਪਹਿਲੀ ਭਾਰਤ ਯਾਤਰਾ ਹੈ।
ਪ੍ਰਧਾਨ ਮੰਤਰੀ ਨੇ ਵਿਭਿੰਨ ਜੀ20 ਮੀਟਿੰਗਾਂ ਅਤੇ ਪ੍ਰੋਗਰਾਮਾਂ ਵਿੱਚ ਉੱਚ ਪੱਧਰੀ ਭਾਗੀਦਾਰੀ ਦੁਆਰਾ ਪ੍ਰਵਾਨਗੀ ਪ੍ਰਾਪਤ ਭਾਰਤ ਦੀ ਜੀ20 ਪ੍ਰਧਾਨਗੀ ਦੇ ਦੌਰਾਨ ਬ੍ਰਿਟੇਨ ਦੇ ਸਹਿਯੋਗ ਦੇ ਲਈ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਵਿਅਕਤ ਕੀਤੀ।
ਦੋਨਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੇ ਭਾਰਤ-ਬ੍ਰਿਟੇਨ ਵਪਾਰਕ ਰਣਨੀਤਕ ਸਾਂਝੇਦਾਰੀ ਦੇ ਨਾਲ-ਨਾਲ ਰੋਡਮੈਪ 2030 ਦੇ ਅਨੁਸਾਰ ਦੁਵੱਲੇ ਸਹਿਯੋਗ ਦੇ ਵਿਭਿੰਨ ਖੇਤਰਾਂ ਵਿੱਚ ਪ੍ਰਗਤੀ ‘ਤੇ ਸੰਤੋਸ਼ ਵਿਅਕਤ ਕੀਤਾ। ਇਨ੍ਹਾਂ ਵਿੱਚ ਵਿਸ਼ੇਸ਼ ਤੌਰ ‘ਤੇ ਅਰਥਵਿਵਸਥਾ, ਰੱਖਿਆ ਅਤੇ ਸੁਰੱਖਿਆ, ਟੈਕਨੋਲੋਜੀ, ਗ੍ਰੀਨ ਟੈਕਨੋਲੋਜੀ ਅਤੇ ਜਲਵਾਯੂ ਪਰਿਵਰਤਨ, ਸਿਹਤ ਤੇ ਗਤੀਸ਼ੀਲ ਸੰਚਾਲਨ ਖੇਤਰ ਸ਼ਾਮਲ ਹਨ। ਦੋਨਾਂ ਨੇਤਾਵਾਂ ਨੇ ਮਹੱਤਵ ਅਤੇ ਆਪਸੀ ਹਿਤ ਦੇ ਅੰਤਰਰਾਸ਼ਟਰੀ ਤੇ ਖੇਤਰੀ ਮੁੱਦਿਆਂ ‘ਤੇ ਭੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।
ਦੋਨਾਂ ਦੇਸ਼ਾਂ ਦੇ ਨੇਤਾਵਾਂ ਨੇ ਮੁਕਤ ਵਪਾਰ ਸਮਝੌਤਾ ਵਾਰਤਾ ਦੀ ਪ੍ਰਗਤੀ ਦੀ ਭੀ ਸਮੀਖਿਆ ਕੀਤੀ ਅਤੇ ਆਸ਼ਾ ਵਿਅਕਤ ਕਰਦੇ ਹੋਏ ਕਿਹਾ ਕਿ ਬਾਕੀ ਰਹਿੰਦੇ ਮੁੱਦਿਆਂ ਦਾ ਜਲਦੀ ਤੋਂ ਜਲਦੀ ਸਮਾਧਾਨ ਕੀਤਾ ਜਾ ਸਕਦਾ ਹੈ ਤਾਕਿ ਇੱਕ ਸੰਤੁਲਿਤ, ਆਪਸੀ ਤੌਰ ‘ਤੇ ਲਾਭਪ੍ਰਦ ਅਤੇ ਦੂਰਦਰਸ਼ੀ ਮੁਕਤ ਵਪਾਰ ਸਮਝੌਤਾ ਜਲਦੀ ਹੀ ਸੰਪੰਨ ਹੋ ਸਕੇ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਧਿਕ ਵਿਸਤ੍ਰਿਤ ਚਰਚਾ ਦੇ ਲਈ ਪ੍ਰਧਾਨ ਮੰਤਰੀ ਸੁਨਕ ਨੂੰ ਜਲਦੀ ਹੀ ਆਪਸੀ ਤੌਰ ‘ਤੇ ਸੁਵਿਧਾਜਨਕ ਤਰੀਕ ‘ਤੇ ਭਾਰਤ ਦੀ ਦੁਵੱਲੀ ਯਾਤਰਾ ਦੇ ਲਈ ਸੱਦਾ ਦਿੱਤਾ। ਪ੍ਰਧਾਨ ਮੰਤਰੀ ਸੁਨਕ ਦੇ ਸੱਦਾ ਸਵੀਕਾਰ ਕਰ ਲਿਆ ਹੈ। ਉਨ੍ਹਾਂ ਨੇ ਜੀ20 ਸਮਿਟ ਦੇ ਸਫ਼ਲ ਆਯੋਜਨ ਦੇ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵਧਾਈਆਂ ਦਿੱਤੀਆਂ।
Great to have met PM @RishiSunak on the sidelines of the G20 Summit in Delhi. We discussed ways to deepen trade linkages and boost investment. India and UK will keep working for a prosperous and sustainable planet. pic.twitter.com/7kKC17FfgN
— Narendra Modi (@narendramodi) September 9, 2023