ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 9 ਸਤੰਬਰ 2023 ਨੂੰ ਨਵੀਂ ਦਿੱਲੀ ਵਿੱਚ ਜੀ20 ਸਮਿਟ ਦੇ ਅਵਸਰ ‘ਤੇ ਮੁੱਖ ਸੰਮੇਲਨ ਦੇ ਦੌਰਾਨ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਰਿਸ਼ੀ ਸੁਨਕ ਦੇ ਨਾਲ ਦੁਵੱਲੀ ਬੈਠਕ ਕੀਤੀ। ਅਕਤੂਬਰ 2022 ਵਿੱਚ ਪ੍ਰਧਾਨ ਮੰਤਰੀ ਬਣਨ ਦੇ ਬਾਅਦ ਪ੍ਰਧਾਨ ਮੰਤਰੀ ਸੁਨਕ ਦੀ ਇਹ ਪਹਿਲੀ ਭਾਰਤ ਯਾਤਰਾ ਹੈ।

ਪ੍ਰਧਾਨ ਮੰਤਰੀ ਨੇ ਵਿਭਿੰਨ ਜੀ20 ਮੀਟਿੰਗਾਂ ਅਤੇ ਪ੍ਰੋਗਰਾਮਾਂ ਵਿੱਚ ਉੱਚ ਪੱਧਰੀ ਭਾਗੀਦਾਰੀ ਦੁਆਰਾ ਪ੍ਰਵਾਨਗੀ ਪ੍ਰਾਪਤ ਭਾਰਤ ਦੀ ਜੀ20 ਪ੍ਰਧਾਨਗੀ ਦੇ ਦੌਰਾਨ ਬ੍ਰਿਟੇਨ ਦੇ ਸਹਿਯੋਗ ਦੇ ਲਈ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਵਿਅਕਤ ਕੀਤੀ।

ਦੋਨਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੇ ਭਾਰਤ-ਬ੍ਰਿਟੇਨ ਵਪਾਰਕ ਰਣਨੀਤਕ ਸਾਂਝੇਦਾਰੀ ਦੇ ਨਾਲ-ਨਾਲ ਰੋਡਮੈਪ 2030 ਦੇ ਅਨੁਸਾਰ ਦੁਵੱਲੇ ਸਹਿਯੋਗ ਦੇ ਵਿਭਿੰਨ ਖੇਤਰਾਂ ਵਿੱਚ ਪ੍ਰਗਤੀ ‘ਤੇ ਸੰਤੋਸ਼ ਵਿਅਕਤ ਕੀਤਾ। ਇਨ੍ਹਾਂ ਵਿੱਚ ਵਿਸ਼ੇਸ਼ ਤੌਰ ‘ਤੇ ਅਰਥਵਿਵਸਥਾ, ਰੱਖਿਆ ਅਤੇ ਸੁਰੱਖਿਆ, ਟੈਕਨੋਲੋਜੀ, ਗ੍ਰੀਨ ਟੈਕਨੋਲੋਜੀ ਅਤੇ ਜਲਵਾਯੂ ਪਰਿਵਰਤਨ, ਸਿਹਤ ਤੇ ਗਤੀਸ਼ੀਲ ਸੰਚਾਲਨ ਖੇਤਰ ਸ਼ਾਮਲ ਹਨ। ਦੋਨਾਂ ਨੇਤਾਵਾਂ ਨੇ ਮਹੱਤਵ ਅਤੇ ਆਪਸੀ ਹਿਤ ਦੇ ਅੰਤਰਰਾਸ਼ਟਰੀ ਤੇ ਖੇਤਰੀ ਮੁੱਦਿਆਂ ‘ਤੇ ਭੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।

ਦੋਨਾਂ ਦੇਸ਼ਾਂ ਦੇ ਨੇਤਾਵਾਂ ਨੇ ਮੁਕਤ ਵਪਾਰ ਸਮਝੌਤਾ ਵਾਰਤਾ ਦੀ ਪ੍ਰਗਤੀ ਦੀ ਭੀ ਸਮੀਖਿਆ ਕੀਤੀ ਅਤੇ ਆਸ਼ਾ ਵਿਅਕਤ ਕਰਦੇ ਹੋਏ ਕਿਹਾ ਕਿ ਬਾਕੀ ਰਹਿੰਦੇ ਮੁੱਦਿਆਂ ਦਾ ਜਲਦੀ ਤੋਂ ਜਲਦੀ ਸਮਾਧਾਨ ਕੀਤਾ ਜਾ ਸਕਦਾ ਹੈ ਤਾਕਿ ਇੱਕ ਸੰਤੁਲਿਤ, ਆਪਸੀ ਤੌਰ ‘ਤੇ ਲਾਭਪ੍ਰਦ ਅਤੇ ਦੂਰਦਰਸ਼ੀ ਮੁਕਤ ਵਪਾਰ ਸਮਝੌਤਾ ਜਲਦੀ ਹੀ ਸੰਪੰਨ ਹੋ ਸਕੇ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਧਿਕ ਵਿਸਤ੍ਰਿਤ ਚਰਚਾ ਦੇ ਲਈ ਪ੍ਰਧਾਨ ਮੰਤਰੀ ਸੁਨਕ ਨੂੰ ਜਲਦੀ ਹੀ ਆਪਸੀ ਤੌਰ ‘ਤੇ ਸੁਵਿਧਾਜਨਕ ਤਰੀਕ ‘ਤੇ ਭਾਰਤ ਦੀ ਦੁਵੱਲੀ ਯਾਤਰਾ ਦੇ ਲਈ ਸੱਦਾ ਦਿੱਤਾ। ਪ੍ਰਧਾਨ ਮੰਤਰੀ ਸੁਨਕ ਦੇ ਸੱਦਾ ਸਵੀਕਾਰ ਕਰ ਲਿਆ ਹੈ। ਉਨ੍ਹਾਂ ਨੇ ਜੀ20 ਸਮਿਟ ਦੇ ਸਫ਼ਲ ਆਯੋਜਨ ਦੇ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵਧਾਈਆਂ ਦਿੱਤੀਆਂ।

 

  • Babla sengupta January 02, 2024

    Babla sengupta
  • Mahendra singh Solanki Loksabha Sansad Dewas Shajapur mp November 04, 2023

    Namo namo
  • K.K.Rajpurohit Chitalwana Jalor September 12, 2023

    जय हिन्द 🙏🙏🌹🌹
  • DineshSharma September 12, 2023

    🙏🙏🙏
  • Rakesh Singh September 11, 2023

    जय सनातन धर्म 🙏🏻
  • Shivendra uppadhaya September 11, 2023

    Bharat Mata ki. jai
  • Pawan Kori September 10, 2023

    सनातन धर्म की जय हो🙏🏻🙏🏻
  • Rajesh Kumar Sahu September 10, 2023

    भारत माता की जय🙏🙏
  • Biki choudhury September 10, 2023

    ???
  • Biki choudhury September 10, 2023

    is football only for europeans childrens
Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
What Happened After A Project Delayed By 53 Years Came Up For Review Before PM Modi? Exclusive

Media Coverage

What Happened After A Project Delayed By 53 Years Came Up For Review Before PM Modi? Exclusive
NM on the go

Nm on the go

Always be the first to hear from the PM. Get the App Now!
...
Prime Minister condoles the loss of lives due to a road accident in Pithoragarh, Uttarakhand
July 15, 2025

Prime Minister Shri Narendra Modi today condoled the loss of lives due to a road accident in Pithoragarh, Uttarakhand. He announced an ex-gratia of Rs. 2 lakh from PMNRF for the next of kin of each deceased and Rs. 50,000 to the injured.

The PMO India handle in post on X said:

“Saddened by the loss of lives due to a road accident in Pithoragarh, Uttarakhand. Condolences to those who have lost their loved ones in the mishap. May the injured recover soon.

An ex-gratia of Rs. 2 lakh from PMNRF would be given to the next of kin of each deceased. The injured would be given Rs. 50,000: PM @narendramodi”