ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਹੋਈ ਇੱਕ ਦੁਖਦ ਬੱਸ ਦੁਰਘਟਨਾ ਵਿੱਚ ਲੋਕਾਂ ਦੀ ਮੌਤ ’ਤੇ ਸੋਗ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਤੋਂ ਬੱਸ ਦੁਰਘਟਨਾ ਵਿੱਚ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ 2 ਲੱਖ ਰੁਪਏ ਅਤੇ ਘਾਇਲ ਹੋਏ ਲੋਕਾਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ਼ –ਗ੍ਰੇਸ਼ੀਆ) ਦਾ ਵੀ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਹੋਈ ਬੱਸ ਦੁਰਘਟਨਾ ਹਿਰਦੇ ਦਿਵਾਰਕਾ ਵਾਲੀ ਹੈ। ਇਸ ਦੁਖਦ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਸੋਗ ਸੰਤਪਤ (ਦੁਖੀ) ਪਰਿਵਾਰਾਂ ਦੇ ਨਾਲ ਹਨ। ਮੈਂ ਆਸ਼ਾ ਕਰਦਾ ਹਾਂ ਕਿ ਘਾਇਲ ਜਲਦੀ ਤੋਂ ਜਲਦੀ ਠੀਕ ਹੋਣ ਜਾਣਗੇ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ: ਪ੍ਰਧਾਨ ਮੰਤਰੀ @narendramodi
“ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਵਿੱਚ ਹੋਈ ਦੁਖਦ ਬਸ ਦੁਰਘਟਨਾ ਦੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੀ ਮਨਜ਼ੂਰੀ ਦਿੱਤੀ ਹੈ। ਹਰੇਕ ਘਾਇਲ ਨੂੰ 50,000 ਰੁਪਏ ਦਿੱਤੇ ਜਾਣਗੇ।”
The bus accident in Kullu, Himachal Pradesh is heart-rending. In this tragic hour my thoughts are with the bereaved families. I hope those injured recover at the earliest. The local administration is providing all possible assistance to those affected: PM @narendramodi
— PMO India (@PMOIndia) July 4, 2022
The Prime Minister has approved an ex-gratia of Rs. 2 lakh each from PMNRF for the next of kin of those who have lost their lives due to the tragic bus accident in Himachal Pradesh. The injured would be given Rs. 50,000 each.
— PMO India (@PMOIndia) July 4, 2022