ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਨਾਸ਼ਿਕ ਵਿੱਚ ਹੋਈ ਇੱਕ ਦੁਖਦ ਬੱਸ ਦੁਰਘਟਨਾ ਵਿੱਚ ਲੋਕਾਂ ਦੀ ਮੌਤ ’ਤੇ ਸੋਗ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਦੁਰਘਟਨਾ ਵਿੱਚ ਘਾਇਲ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।
ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਬੱਸ ਦੁਰਘਟਨਾ ਦੇ ਹਰੇਕ ਮ੍ਰਿਤਕ ਦੇ ਨਿਕਟਤਮ ਸਬੰਧੀ ਨੂੰ 2 ਲੱਖ ਰੁਪਏ ਅਤੇ ਹਰੇਕ ਘਾਇਲ ਵਿਅਕਤੀ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ–ਗ੍ਰੇਸ਼ੀਆ) ਦੇਣ ਦਾ ਵੀ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਨਾਸ਼ਿਕ ਵਿੱਚ ਹੋਈ ਬੱਸ ਦੁਰਘਟਨਾ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਲੋਕਾਂ ਦੇ ਨਾਲ ਹਨ, ਜਿਨ੍ਹਾਂ ਨੇ ਇਸ ਦੁਰਘਟਨਾ ਵਿੱਚ ਆਪਣੇ ਅਜ਼ੀਜਾਂ ਨੂੰ ਗੁਆ ਦਿੱਤਾ ਹੈ। ਘਾਇਲ ਲੋਕ ਜਲਦੀ ਤੋਂ ਜਲਦੀ ਠੀਕ ਹੋਣ ਜਾਣ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi)"
“ਨਾਸ਼ਿਕ ਵਿੱਚ ਬੱਸ ਵਿੱਚ ਅੱਗ ਲਗਣ ਦੀ ਦੁਰਘਟਨਾ ਦੇ ਹਰੇਕ ਮ੍ਰਿਤਕ ਦੇ ਨਿਕਟਤਮ ਸਬੰਧੀ ਨੂੰ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ–ਗ੍ਰੇਸ਼ੀਆ) ਦਿੱਤੀ ਜਾਵੇਗੀ। ਘਾਇਲਾਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi)"
Anguished by the bus tragedy in Nashik. My thoughts are with those who have lost their loved ones in this mishap. May the injured recover at the earliest. The local administration is providing all possible assistance to those affected: PM @narendramodi
— PMO India (@PMOIndia) October 8, 2022