ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ ਐਲਾਨ ਕੀਤਾ ਹੈ ਕਿ ਇਸ ਸਾਲ ਤੋਂ 26 ਦਸੰਬਰ ਨੂੰ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਦੀ ਸ਼ਹਾਦਤ ਨੂੰ 'ਵੀਰ ਬਾਲ ਦਿਵਸ' ਵਜੋਂ ਮਨਾਇਆ ਜਾਵੇਗਾ।

 

ਟਵੀਟਾਂ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਅੱਜ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ, ਮੈਨੂੰ ਇਹ ਦੱਸਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਇਸ ਵਰ੍ਹੇ ਤੋਂ 26 ਦਸੰਬਰ ਨੂੰ 'ਵੀਰ ਬਾਲ ਦਿਵਸ' ਵਜੋਂ ਮਨਾਇਆ ਜਾਵੇਗਾ। ਇਹ ਸਾਹਿਬਜ਼ਾਦਿਆਂ ਦੇ ਸਾਹਸ ਅਤੇ ਉਨ੍ਹਾਂ ਦੀ ਨਿਆਂ ਦੀ ਖੋਜ ਪ੍ਰਤੀ ਢੁਕਵੀਂ ਸ਼ਰਧਾਂਜਲੀ ਹੈ।

 

'ਵੀਰ ਬਾਲ ਦਿਵਸ' ਉਸੇ ਦਿਨ ਮਨਾਇਆ ਜਾਵੇਗਾ ਜਿਸ ਦਿਨ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਨੂੰ ਕੰਧ ਵਿੱਚ ਜਿੰਦਾ ਚਿਣਵਾ ਕੇ ਸ਼ਹੀਦ ਕੀਤਾ ਗਿਆ ਸੀ। ਇਨ੍ਹਾਂ ਦੋਹਾਂ ਮਹਾਪੁਰਖਾਂ ਨੇ ਧਰਮ ਦੇ ਨੇਕ ਸਿਧਾਂਤਾਂ ਤੋਂ ਭਟਕਣ ਦੀ ਬਜਾਏ ਮੌਤ ਨੂੰ ਤਰਜੀਹ ਦਿੱਤੀ।

 

ਮਾਤਾ ਗੁਜਰੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ ਆਦਰਸ਼ ਲੱਖਾਂ ਲੋਕਾਂ ਨੂੰ ਬਲ ਬਖਸ਼ਦੇ ਹਨ। ਉਹ ਕਦੇ ਵੀ ਬੇਇਨਸਾਫ਼ੀ ਅੱਗੇ ਨਹੀਂ ਝੁਕੇ। ਉਨ੍ਹਾਂ ਨੇ ਇੱਕ ਅਜਿਹੀ ਦੁਨੀਆ ਦੀ ਕਲਪਨਾ ਕੀਤੀ ਜੋ ਸਮਾਵੇਸ਼ੀ ਅਤੇ ਇਕਸੁਰ ਹੈ। ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਬਾਰੇ ਜਾਣਨਾ ਸਮੇਂ ਦੀ ਜ਼ਰੂਰਤ ਹੈ। "

 

 

 

 

 

  • RatishTiwari June 14, 2022

    भारत माता की जय
  • ranjeet kumar April 21, 2022

    jay sri ram🙏🙏🙏
  • Amit Chaudhary February 19, 2022

    Jay Hind
  • Sunil Rathwa February 08, 2022

    Jai Hind
  • Akhilesh Awasthi January 28, 2022

    जय श्री राम
  • Bheema Raju Kathi January 24, 2022

    💐💐🙏
  • Sudhir kumar modi January 22, 2022

    jay hind
  • Suresh k Nai January 19, 2022

    મા ભારતીની રક્ષા માટે પ્રાણોનું બલિદાન આપનાર, પરાક્રમ અને ત્યાગના પ્રતિક, મહાન યોદ્ધા મહારાણા પ્રતાપની પુણ્યતિથિ પર કોટિ કોટિ વંદન
  • Chowkidar Margang Tapo January 19, 2022

    namo namo namo namo namo namo bharat naya bharat...
  • Krishan Kumar Parashar January 19, 2022

    viral video
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
UPI hits record with ₹16.73 billion in transactions worth ₹23.25 lakh crore in December 2024

Media Coverage

UPI hits record with ₹16.73 billion in transactions worth ₹23.25 lakh crore in December 2024
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 3 ਜਨਵਰੀ 2025
January 03, 2025

India Continues to Grow with the Modi Government: Increase in Trade, Jobs, and Connectivity