Quoteਜਦੋਂ ਵੀ ਮੈਂ ਮੌਰੀਸ਼ਸ ਆਉਂਦਾ ਹਾਂ, ਮੈਨੂੰ ਅਜਿਹਾ ਲਗਦਾ ਹੈ ਕਿ ਮੈਂ ਆਪਣੇ ਹੀ ਲੋਕਾਂ ਦਰਮਿਆਨ ਹਾਂ: ਪ੍ਰਧਾਨ ਮੰਤਰੀ
Quoteਮੌਰੀਸ਼ਸ ਦੇ ਲੋਕਾਂ ਅਤੇ ਸਰਕਾਰ ਨੇ ਮੈਨੂੰ ਆਪਣਾ ਸਰਵਉੱਚ ਨਾਗਰਿਕ ਸਨਮਾਨ ਦੇਣ ਦਾ ਫੈਸਲਾ ਕੀਤਾ ਹੈ ਅਤੇ ਮੈਂ ਇਸ ਫੈਸਲੇ ਨੂੰ ਬਹੁਤ ਸਨਮਾਨ ਨਾਲ ਸਵੀਕਾਰ ਕਰਦਾ ਹਾਂ: ਪ੍ਰਧਾਨ ਮੰਤਰੀ
Quoteਇਹ ਸਿਰਫ਼ ਮੇਰੇ ਲਈ ਸਨਮਾਨ ਦੀ ਗੱਲ ਨਹੀਂ ਹੈ, ਇਹ ਭਾਰਤ ਅਤੇ ਮੌਰੀਸ਼ਸ ਦਰਮਿਆਨ ਇਤਿਹਾਸਕ ਸਬੰਧਾਂ ਦਾ ਸਨਮਾਨ ਹੈ: ਪ੍ਰਧਾਨ ਮੰਤਰੀ
Quoteਮੌਰੀਸ਼ਸ ਇੱਕ ‘ਮਿੰਨੀ ਇੰਡੀਆ’ ਦੀ ਤਰ੍ਹਾਂ ਹੈ: ਪ੍ਰਧਾਨ ਮੰਤਰੀ
Quoteਸਾਡੀ ਸਰਕਾਰ ਨੇ ਨਾਲੰਦਾ ਯੂਨੀਵਰਸਿਟੀ ਅਤੇ ਉਸ ਦੀ ਭਾਵਨਾ ਨੂੰ ਮੁੜ ਸੁਰਜੀਤ ਕੀਤਾ ਹੈ: ਪ੍ਰਧਾਨ ਮੰਤਰੀ
Quoteਬਿਹਾਰ ਦਾ ਮਖਾਣਾ ਜਲਦੀ ਹੀ ਦੁਨੀਆ ਭਰ ਵਿੱਚ ਨਾਸ਼ਤੇ ਦਾ ਹਿੱਸਾ ਬਣ ਜਾਵੇਗਾ: ਪ੍ਰਧਾਨ ਮੰਤਰੀ
Quoteਮੌਰੀਸ਼ਸ ਵਿੱਚ ਭਾਰਤੀ ਪ੍ਰਵਾਸੀਆਂ ਦੀ ਸੱਤਵੀਂ ਪੀੜ੍ਹੀ ਨੂੰ ਓਸੀਆਈ ਕਾਰਡ ਦੇਣ ਦਾ ਫੈਸਲਾ ਕੀਤਾ ਗਿਆ ਹੈ: ਪ੍ਰਧਾਨ ਮੰਤਰੀ
Quoteਮੌਰੀਸ਼ਸ ਸਿਰਫ਼ ਇੱਕ ਸਾਂਝੇਦਾਰ ਦੇਸ਼ ਨਹੀਂ ਹੈ; ਸਾਡੇ ਲਈ ਮੌਰੀਸ਼ਸ ਇੱਕ ਪਰਿਵਾਰ ਹੈ: ਪ੍ਰਧਾਨ ਮੰਤਰੀ
Quoteਮੌਰੀਸ਼ਸ ਭਾਰਤ ਦੇ ਸਾਗਰ ਵਿਜ਼ਨ ਦੇ ਕੇਂਦਰ ਵਿੱਚ ਹੈ: ਪ੍ਰਧਾਨ ਮੰਤਰੀ
Quoteਜਦੋਂ ਮੌਰੀਸ਼ਸ ਸਮ੍ਰਿੱਧ ਹੁੰਦਾ ਹੈ, ਤਾਂ ਭਾਰਤ ਸਭ ਤੋਂ ਪਹਿਲਾਂ ਜਸ਼ਨ ਮਨਾਉਂਦਾ ਹੈ: ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਨਵੀਨਚੰਦਰ ਰਾਮਗੁਲਾਮ ਦੇ ਨਾਲ ਅੱਜ ਟ੍ਰਾਇਨੋਨ ਕਨਵੈਂਨਸ਼ਨ ਸੈਂਟਰ (Trianon Convention Centre) ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਵਿੱਚ ਮੌਰੀਸ਼ਸ ਦੇ ਭਾਰਤੀ ਭਾਈਚਾਰੇ ਅਤੇ ਭਾਰਤ ਦੇ ਮਿੱਤਰਾਂ ਦੀ ਇੱਕ ਸਭਾ ਨੂੰ ਸੰਬੋਧਨ ਕੀਤਾ। ਇਸ ਸਮਾਗਮ  ਵਿੱਚ ਵਿਦਿਆਰਥੀਆਂ, ਪੇਸ਼ੇਵਰਾਂ, ਸਮਾਜਿਕ-ਸੱਭਿਆਚਾਰਕ ਸੰਗਠਨਾਂ ਅਤੇ ਕਾਰੋਬਾਰ ਜਗਤ ਦੇ ਪ੍ਰਮੁੱਖ ਵਿਅਕਤੀਆਂ ਸਮੇਤ ਭਾਰਤੀ ਪ੍ਰਵਾਸੀਆਂ ਦੀ ਉਤਸ਼ਾਹੀ ਭਾਗੀਦਾਰੀ ਰਹੀ। ਇਸ ਵਿੱਚ ਮੌਰੀਸ਼ਸ ਦੇ ਕਈ ਮੰਤਰੀ, ਸੰਸਦ ਮੈਂਬਰ ਅਤੇ ਹੋਰ ਪਤਵੰਤੇ ਵੀ ਸ਼ਾਮਲ ਹੋਏ।

 

|

ਸਮਾਗਮ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਮੰਤਰੀ ਰਾਮਗੁਲਾਮ ਨੇ ਐਲਾਨ ਕੀਤਾ ਕਿ ਮੌਰੀਸ਼ਸ, ਰਾਸ਼ਟਰੀ ਦਿਵਸ ਸਮਾਗਮ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਆਪਣਾ ਸਰਵਉੱਚ ਨਾਗਰਿਕ ਪੁਰਸਕਾਰ ‘ਗ੍ਰੈਂਡ ਕਮਾਂਡਰ ਆਫ ਦ ਆਰਡਰ ਆਫ ਦ ਸਟਾਰ ਐਂਡ ਕੀ ਆਫ ਦ ਇੰਡੀਅਨ ਓਸ਼ਨ [G.C.S.K]’ ਪ੍ਰਦਾਨ ਕਰੇਗਾ। ਪ੍ਰਧਾਨ ਮੰਤਰੀ ਨੇ ਇਸ ਅਸਾਧਾਰਣ ਸਨਮਾਨ ਦੇ ਲਈ ਉਨ੍ਹਾਂ ਦਾ ਆਭਾਰ ਵਿਅਕਤ ਕੀਤਾ।

 

|

ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੀ ਗਰਮਜ਼ੋਸ਼ੀ ਅਤੇ ਮਿੱਤਰਤਾ ਅਤੇ ਦੋਵਾਂ ਦੇਸ਼ਾਂ ਦਰਮਿਆਨ ਜੀਵੰਤ ਅਤੇ ਵਿਸ਼ੇਸ਼ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੇ ਯੋਗਦਾਨ ਦੇ ਲਈ ਧੰਨਵਾਦ ਦਿੱਤਾ। ਇੱਕ ਵਿਸ਼ੇਸ਼ ਭਾਵ ਵਿਅਕਤ ਕਰਦੇ ਹੋਏ ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਮਗੁਲਾਮ ਅਤੇ ਉਨ੍ਹਾਂ ਦੀ ਪਤਨੀ ਵੀਣਾ ਰਾਮਗੁਲਾਮ ਨੂੰ ਓਸੀਆਈ ਕਾਰਡ ਸੌਂਪੇ। ਮੌਰੀਸ਼ਸ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਸ਼ਟਰੀ ਦਿਵਸ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਦੋਵਾਂ ਦੇਸ਼ਾਂ ਦੀ ਸਾਂਝੀ ਇਤਿਹਾਸਕ ਯਾਤਰਾ ਨੂੰ ਯਾਦ ਕੀਤਾ। ਉਨ੍ਹਾਂ ਨੇ ਸਰ ਸ਼ਿਵਸਾਗਰ ਰਾਮਗੁਲਾਮ, ਸਰ ਅਨਿਰੁੱਧ ਜਗਨਨਾਥ ਮਨੀਲਾਲ ਡਾਕਟਰ ਅਤੇ ਮੌਰੀਸ਼ਸ ਦੀ ਸੁਤੰਤਰਤਾ ਲਈ ਲੜਨ ਵਾਲੇ ਹੋਰ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ ਮੌਰੀਸ਼ਸ ਦੇ ਰਾਸ਼ਟਰੀ ਦਿਵਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਾ ਉਨ੍ਹਾਂ ਦੇ ਲਈ ਸਨਮਾਨ ਦੀ ਗੱਲ ਹੈ। ਦੋਵਾਂ ਦੇਸ਼ਾਂ ਦੇ ਲੋਕਾਂ ਦਰਮਿਆਨ ਗਹਿਰੇ ਸਬੰਧਾਂ ਦੀ ਨੀਂਹ ਰੱਖਣ ਵਾਲੀ ਸਾਂਝੀ ਵਿਰਾਸਤ ਅਤੇ ਪਰਿਵਾਰਕ ਸਬੰਧਾਂ ‘ਤੇ ਚਾਨਣਾ ਪਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਮੌਰੀਸ਼ਸ ਵਿੱਚ ਭਾਰਤੀ ਮੂਲ ਦੇ ਭਾਈਚਾਰਿਆਂ ਦੁਆਰਾ ਆਪਣੀਆਂ ਸੱਭਿਆਚਾਰਕ ਜੜ੍ਹਾਂ ਦੀ ਸੰਭਾਲ ਅਤੇ ਪਾਲਣ-ਪੋਸ਼ਣ ਕਰਨ ਦੀ ਸ਼ਲਾਘਾ ਕੀਤੀ। ਇਨ੍ਹਾਂ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਮੌਰੀਸ਼ਸ ਦੇ ਲਈ ਇੱਕ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ, ਜਿਸ ਦੇ ਤਹਿਤ ਮੌਰੀਸ਼ਸ ਵਿੱਚ ਭਾਰਤੀ ਮੂਲ ਦੇ ਲੋਕਾਂ ਦੀ ਸੱਤਵੀਂ ਪੀੜ੍ਹੀ ਨੂੰ ਓਸੀਆਈ ਕਾਰਡ ਉਪਲਬਧ ਕਰਵਾਏ ਜਾ ਸਕਦੇ ਹਨ। ਪ੍ਰਧਾਨ ਮੰਤਰੀ ਨੇ ਇਸ ਗੱਲ ਨੂੰ ਰੇਖਾਂਕਿਤ ਕੀਤਾ ਕਿ ਭਾਰਤ ਗਿਰਮਿਟਿਆ ਵਿਰਾਸਤ (Girmitiya legacy) ਦਾ ਪਾਲਣ-ਪੋਸ਼ਣ ਕਰਨ ਦੇ ਲਈ ਕਈ ਪਹਿਲਕਦਮੀਆਂ ਦਾ ਸਮਰਥਨ ਕਰੇਗਾ।

 

|

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਨੂੰ ਮੌਰੀਸ਼ਸ ਦਾ ਕਰੀਬੀ ਵਿਕਾਸ ਸਾਂਝੇਦਾਰ ਹੋਣ ਦਾ ਸਨਮਾਨ ਮਿਲਿਆ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਭਾਰਤ-ਮੌਰੀਸ਼ਸ ਦੇ ਵਿਸ਼ੇਸ਼ ਸਬੰਧਾਂ ਨੇ ਭਾਰਤ ਦੇ ਸਾਗਰ ਵਿਜ਼ਨ ਅਤੇ ਗਲੋਬਲ ਸਾਊਥ ਦੇ ਨਾਲ  ਇਸ ਦੇ ਜੁੜਾਅ ਵਿੱਚ ਮਹੱਤਪੂਰਨ ਭੂਮਿਕਾ ਨਿਭਾਈ ਹੈ। ਜਲਵਾਯੂ ਪਰਿਵਰਤਨ ਦੀਆਂ ਸਾਂਝੀਆਂ ਚੁਣੌਤੀਆਂ ਨਾਲ ਨੱਜਿਠਣ ਦੇ ਬਾਰੇ ਵਿੱਚ ਗੱਲ ਕਰਦੇ ਹੋਏ ਉਨ੍ਹਾਂ ਨੇ ਅੰਤਰਰਾਸ਼ਟਰੀ ਸੋਲਰ ਗਠਜੋੜ ਅਤੇ ਆਲਮੀ ਜੈਵ ਈਂਧਣ ਗਠਜੋੜ ਪਹਿਲਕਦਮੀਆਂ ਵਿੱਚ ਮੌਰੀਸ਼ਸ ਦੀ ਭਾਗੀਦਾਰੀ ਦੀ ਸ਼ਲਾਘਾ ਕੀਤੀ। ਇਸ ਸੰਦਰਭ ਵਿੱਚ, ਪ੍ਰਧਾਨ ਮੰਤਰੀ ਨੇ ਏਕ ਪੇੜ ਮਾਂ ਕੇ ਨਾਮ (ਪਲਾਂਟ4ਮਦਰ) ਪਹਿਲ ‘ਤੇ ਵੀ ਚਾਨਣਾ ਪਾਇਆ, ਜਿਸ ਦੇ ਤਹਿਤ ਉਨ੍ਹਾਂ ਨੇ ਇਤਿਹਾਸਕ ਸਰ ਸ਼ਿਵਸਾਗਰ ਰਾਮਗੁਲਾਮ ਬੋਟੈਨਿਕ ਗਾਰਡਨ ਵਿੱਚ ਇੱਕ ਪੌਦਾ ਲਗਾਇਆ। ਪ੍ਰਧਾਨ ਮੰਤਰੀ ਦਾ ਪੂਰਾ ਸੰਬੋਧਨ ਇੱਥੇ ਦੇਖਿਆ ਜਾ ਸਕਦਾ ਹੈ।

 

|

ਇਸ ਆਯੋਜਨ ਵਿੱਚ ਇੱਕ ਆਕਰਸ਼ਕ ਸੱਭਿਆਚਾਰ ਸਮਾਗਮ ਵੀ ਸ਼ਾਮਲ ਸੀ, ਜਿਸ ਵਿੱਚ ਇੰਦਰਾ ਗਾਂਧੀ ਸੈਂਟਰ ਫਾਰ ਇੰਡੀਅਨ ਕਲਚਰ (ਆਈਜੀਸੀਆਈਸੀ), ਮਹਾਤਮਾ ਗਾਂਧੀ ਇੰਸਟੀਟਿਊਟ (ਐੱਮਜੀਆਈ) ਅਤੇ ਅੰਨਾ ਮੈਡੀਕਲ ਕਾਲਜ ਦੇ ਕਲਾਕਾਰਾਂ ਨੇ ਪੇਸ਼ਕਾਰੀ ਦਿੱਤੀ।

 

  • रीना चौरसिया June 14, 2025

    reenq
  • Pratap Gora May 17, 2025

    Jai ho
  • Jitendra Kumar May 07, 2025

    🇮🇳🇮🇳🙏
  • Chetan kumar April 28, 2025

    जय श्री राम
  • Anjni Nishad April 23, 2025

    जय हो 🙏🏻🙏🏻
  • Bhupat Jariya April 17, 2025

    Jay shree ram
  • Kukho10 April 15, 2025

    PM Modi is the greatest leader in Indian history!
  • Yogendra Nath Pandey Lucknow Uttar vidhansabha April 14, 2025

    bjp
  • jitendra singh yadav April 12, 2025

    जय श्री राम
  • Soni tiwari April 11, 2025

    Jai shree ram
Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
Pilgrims’ progress & the railways’ look-east policy

Media Coverage

Pilgrims’ progress & the railways’ look-east policy
NM on the go

Nm on the go

Always be the first to hear from the PM. Get the App Now!
...
PM Modi extends greetings on the occasion of Lord Jagannath’s Rath Yatra
June 27, 2025

The Prime Minister Shri Narendra Modi today extended greetings on the auspicious occasion of Lord Jagannath’s Rath Yatra.

In separate posts on X, he wrote:

“भगवान जगन्नाथ की रथ यात्रा के पवित्र अवसर पर सभी देशवासियों को मेरी ढेरों शुभकामनाएं। श्रद्धा और भक्ति का यह पावन उत्सव हर किसी के जीवन में सुख, समृद्धि, सौभाग्य और उत्तम स्वास्थ्य लेकर आए, यही कामना है। जय जगन्नाथ!”

“ପବିତ୍ର ରଥଯାତ୍ରା ଉପଲକ୍ଷେ ହାର୍ଦ୍ଦିକ ଶୁଭେଚ୍ଛା ।

ଜୟ ଜଗନ୍ନାଥ!”