ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੀਆਂ ਸੁਰੱਖਿਆ ਤਿਆਰੀਆਂ ਅਤੇ ਯੂਕ੍ਰੇਨ ਵਿੱਚ ਚਲ ਰਹੇ ਸੰਘਰਸ਼ ਦੇ ਸੰਦਰਭ ਵਿੱਚ ਮੌਜੂਦਾ ਆਲਮੀ ਪਰਿਦ੍ਰਿਸ਼ ਦੀ ਸਮੀਖਿਆ ਦੇ ਲਈ ਸੀਸੀਐੱਸ ਬੈਠਕ ਦੀ ਪ੍ਰਧਾਨਗੀ ਕੀਤੀ।
ਪ੍ਰਧਾਨ ਮੰਤਰੀ ਨੂੰ ਸੀਮਾਵਰਤੀ ਖੇਤਰਾਂ ਦੇ ਨਾਲ-ਨਾਲ ਸਮੁੰਦਰੀ ਅਤੇ ਹਵਾਈ ਖੇਤਰ ਵਿੱਚ ਭਾਰਤ ਦੀਆਂ ਸੁਰੱਖਿਆ ਤਿਆਰੀਆਂ ਦੀ ਤਾਜ਼ਾ ਸਥਿਤੀ ਅਤੇ ਇਸ ਨਾਲ ਜੁੜੇ ਵਿਭਿੰਨ ਪਹਿਲੂਆਂ ਤੋਂ ਜਾਣੂ ਕਰਵਾਇਆ ਗਿਆ।
ਪ੍ਰਧਾਨ ਮੰਤਰੀ ਨੂੰ ਯੂਕ੍ਰੇਨ ਤੋਂ ਭਾਰਤੀ ਨਾਗਰਿਕਾਂ ਅਤੇ ਭਾਰਤ ਦੇ ਗੁਆਂਢੀ ਦੇਸ਼ਾਂ ਦੇ ਕੁਝ ਨਾਗਰਿਕਾਂ ਨੂੰ ਵਾਪਸ ਲਿਆਉਣ ਦੇ ਲਈ ਸ਼ੁਰੂ ਕੀਤੇ ਗਏ ਅਪਰੇਸ਼ਨ ਗੰਗਾ ਸਮੇਤ ਯੂਕ੍ਰੇਨ ਦੀਆਂ ਤਾਜ਼ਾ ਘਟਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਪ੍ਰਧਾਨ ਮੰਤਰੀ ਮੋਦੀ ਨੇ ਨਿਰਦੇਸ਼ ਦਿੱਤਾ ਕਿ ਨਵੀਨ ਸ਼ੇਖਰੱਪਾ, ਜਿਨ੍ਹਾਂ ਦੀ ਖਾਰਕੀਵ ਵਿੱਚ ਮੌਤ ਹੋ ਗਈ ਹੈ, ਦੀ ਮ੍ਰਿਤਕ ਦੇਹ ਨੂੰ ਵਾਪਸ ਲਿਆਉਣ ਦੇ ਲਈ ਹਰ ਸੰਭਵ ਪ੍ਰਯਤਨ ਕੀਤੇ ਜਾਣ।