ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਸ਼ਾਮਲ ਕਰਦੇ ਹੋਏ, ਪ੍ਰੋ-ਐਕਟਿਵ ਗਵਰਨੈਂਸ ਐਂਡ ਟਾਈਮਲੀ ਇੰਪਲੀਮੈਂਟੇਸ਼ਨ ਲਈ ਆਈਸੀਟੀ (ICT) ਅਧਾਰਿਤ ਮਲਟੀ–ਮੋਡਲ ਪਲੈਟਫਾਰਮ ‘ਪ੍ਰਗਤੀ’ (PRAGATI) ਦੇ 39ਵੇਂ ਸੰਸਕਰਨ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਮੀਟਿੰਗ ਵਿੱਚ ਅੱਠ ਪ੍ਰੋਜੈਕਟਾਂ ਅਤੇ ਇੱਕ ਸਕੀਮ ਸਮੇਤ ਨੌਂ ਏਜੰਡਾ ਆਈਟਮਾਂ ਦੀ ਸਮੀਖਿਆ ਕੀਤੀ ਗਈ। ਅੱਠ ਪ੍ਰੋਜੈਕਟਾਂ ਵਿੱਚੋਂ, ਤਿੰਨ ਪ੍ਰੋਜੈਕਟ ਰੇਲਵੇ ਮੰਤਰਾਲੇ ਦੇ ਸਨ, ਦੋ ਪ੍ਰੋਜੈਕਟ ਰੋਡ ਟਰਾਂਸਪੋਰਟ ਤੇ ਰਾਜਮਾਰਗ ਮੰਤਰਾਲੇ ਅਤੇ ਬਿਜਲੀ ਮੰਤਰਾਲੇ ਦੇ ਸਨ ਅਤੇ ਇੱਕ ਪ੍ਰੋਜੈਕਟ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦਾ ਸੀ। ਇਨ੍ਹਾਂ ਅੱਠ ਪ੍ਰੋਜੈਕਟਾਂ ਦੀ ਕੁੱਲ ਲਾਗਤ ਲਗਭਗ 20,000 ਕਰੋੜ ਰੁਪਏ ਹੈ। ਸੱਤ ਰਾਜਾਂ ਜਿਵੇਂ ਬਿਹਾਰ, ਮੱਧ ਪ੍ਰਦੇਸ਼, ਰਾਜਸਥਾਨ, ਆਂਧਰ ਪ੍ਰਦੇਸ਼, ਗੁਜਰਾਤ, ਮਹਾਰਾਸ਼ਟਰ ਅਤੇ ਪੱਛਮ ਬੰਗਾਲ ਨਾਲ ਸਬੰਧਤ ਹਨ। ਪ੍ਰਧਾਨ ਮੰਤਰੀ ਨੇ ਲਾਗਤਾਂ ਵਧਣ ਤੋਂ ਬਚਣ ਲਈ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ 'ਤੇ ਜ਼ੋਰ ਦਿੱਤਾ।
ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨੇ ਪੋਸ਼ਣ ਅਭਿਯਾਨ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਕਿਹਾ ਕਿ ਪੋਸ਼ਣ ਅਭਿਯਾਨ ਨੂੰ ਹਰ ਰਾਜ ਵਿੱਚ ਮਿਸ਼ਨ ਮੋਡ ਵਿੱਚ ਪੂਰੀ ਸਰਕਾਰੀ ਪਹੁੰਚ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਜ਼ਮੀਨੀ ਪੱਧਰ 'ਤੇ ਬੱਚਿਆਂ ਦੀ ਸਿਹਤ ਅਤੇ ਪੋਸ਼ਣ ਬਾਰੇ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਸਵੈ-ਸਹਾਇਤਾ ਸਮੂਹਾਂ (ਐੱਸਐੱਚਜੀ) ਅਤੇ ਹੋਰ ਸਥਾਨਕ ਸੰਸਥਾਵਾਂ ਦੀ ਭਾਗੀਦਾਰੀ ਬਾਰੇ ਵੀ ਗੱਲ ਕੀਤੀ, ਜੋ ਅਭਿਯਾਨ ਦੀ ਪਹੁੰਚ ਤੇ ਪ੍ਰਾਪਤੀ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰੇਗਾ।
ਪ੍ਰਗਤੀ ਮੀਟਿੰਗਾਂ ਦੇ 38 ਐਡੀਸ਼ਨਾਂ ਤੱਕ, 303 ਪ੍ਰੋਜੈਕਟ ਜਿਨ੍ਹਾਂ ਦੀ ਕੁੱਲ ਲਾਗਤ 14.64 ਲੱਖ ਕਰੋੜ ਰੁਪਏ ਹੈ, ਦੀ ਸਮੀਖਿਆ ਕੀਤੀ ਗਈ ਹੈ।
At the 39th PRAGATI meeting today, reviewed eight projects spread across the ministries of Railways, Roads, Power and Petroleum worth over Rs. 20,000 crore. Also reviewed aspects relating to the Poshan Abhiyan. https://t.co/JYxtEATgw5
— Narendra Modi (@narendramodi) November 24, 2021