ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਵਿੱਚ ਹੋਈ ਮੰਦਭਾਗੀ ਘਟਨਾ ‘ਤੇ ਦੁਖ ਵਿਅਕਤ ਕੀਤਾ, ਜਿੱਥੇ ਕੰਧ ਡਿੱਗਣ ਨਾਲ ਨੌਂ ਬੱਚਿਆਂ ਦੀ ਮੌਤ ਹੋ ਗਈ।
ਸ਼੍ਰੀ ਮੋਦੀ ਨੇ ਦੁਰਘਟਨਾ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਨੇੜਲੇ ਰਿਸ਼ਤੇਦਾਰਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰਪਤੀ ਰਾਹਤ ਫੰਡ (ਪੀਐੱਮਐੱਨਆਰਐੱਫ-PMNRF) ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਭੀ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਬੱਚਿਆਂ ਦੇ ਦੁਖੀ ਪਰਿਵਾਰਾਂ ਦੇ ਲਈ ਪ੍ਰਾਰਥਨਾ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X)‘ਤੇ ਪੋਸਟ ਕੀਤਾ:
“ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਸਾਗਰ ਵਿੱਚ ਹੋਈ ਦੁਰਘਟਨਾ ਵਿੱਚ ਹਰੇਕ ਮਿਰਤਕ ਦੇ ਨੇੜਲੇ ਰਿਸ਼ਤੇਦਾਰ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰਪਤੀ ਰਾਹਤ ਫੰਡ (ਪੀਐੱਮਐੱਨਆਰਐੱਫ-PMNRF) ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”
“ਮੱਧ ਪ੍ਰਦੇਸ਼ ਦੇ ਸਾਗਰ ਵਿੱਚ ਕੰਧ ਡਿੱਗਣ ਨਾਲ ਹੋਇਆ ਹਾਦਸਾ ਹਿਰਦੇ ਵਿਦਾਰਕ (ਦਿਲ ਦਹਿਲਾ ਦੇਣ ਵਾਲਾ) ਹੈ। ਇਸ ਵਿੱਚ ਜਾਨ ਗੁਆਉਣ ਵਾਲੇ ਬੱਚਿਆਂ ਦੇ ਦੁਖੀ ਪਰਿਵਾਰਕ ਮੈਂਬਰਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਈਸ਼ਵਰ ਉਨ੍ਹਾਂ ਨੂੰ ਇਸ ਪੀੜਾ ਨੂੰ ਸਹਿਣ ਦੀ ਸ਼ਕਤੀ ਪ੍ਰਦਾਨ ਕਰੇ। ਇਸ ਦੇ ਨਾਲ ਹੀ ਮੈਂ ਸਾਰੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ: ਪ੍ਰਧਾਨ ਮੰਤਰੀ "
The Prime Minister has announced an ex-gratia of Rs. 2 lakh from PMNRF for the next of kin of each deceased in the mishap in Sagar, Madhya Pradesh. The injured would be given Rs. 50,000. https://t.co/h3dkZh5Lrp
— PMO India (@PMOIndia) August 4, 2024