ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਡੋਦਰਾ ਦੀ ਹਰਨੀ ਝੀਲ ‘ਚ ਹੋਈ ਕਿਸ਼ਤੀ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ ਹੈ।
ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਪਰਿਜਨਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ-PMNRF) ਤੋਂ ਦੋ ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੇ ਜਾਣ ਦਾ ਐਲਾਨ ਭੀ ਕੀਤਾ। ਘਾਇਲਾਂ ਨੂੰ 50,000 ਰੁਪਏ ਦਿੱਤੇ ਜਾਣਗੇ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X)‘ਤੇ ਪੋਸਟ ਕੀਤਾ:
“ਵਡੋਦਰਾ ਦੀ ਹਰਨੀ ਝੀਲ ਵਿਖੇ ਹੋਈ ਇੱਕ ਕਿਸ਼ਤੀ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਘਾਇਲਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ।”
ਹਰੇਕ ਮ੍ਰਿਤਕ ਦੇ ਪਰਿਜਨਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ-PMNRF) ਤੋਂ ਦੋ ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਘਾਇਲਾਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ "
Distressed by the loss of lives due to a boat capsizing at the Harni lake in Vadodara. My thoughts are with the bereaved families in this hour of grief. May the injured recover soon. The local administration is providing all possible assistance to those affected.
— PMO India (@PMOIndia) January 18, 2024
An ex-gratia…