ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਸਾਂਸਦ, ਸ਼੍ਰੀ ਪ੍ਰਭਾਤ ਝਾਅ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀ ਜਥੇਬੰਦਕ ਸੂਝ-ਬੂਝ (organizational acumen) ਨੂੰ ਯਾਦ ਕੀਤਾ ਅਤੇ ਪੱਤਰਕਾਰੀ ਦੇ ਖੇਤਰ (field of journalism) ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਭੀ ਯਾਦ ਕੀਤਾ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਸਾਂਸਦ ਪ੍ਰਭਾਤ ਝਾਅ ਜੀ ਦੇ ਅਕਾਲ ਚਲਾਣੇ ਤੋਂ ਅਤਿਅੰਤ ਦੁਖ ਹੋਇਆ ਹੈ। ਮੈਂ ਉਨ੍ਹਾਂ ਦੀ ਕਾਰਜਸ਼ੈਲੀ ਨੂੰ ਬਹੁਤ ਕਰੀਬ ਤੋਂ ਦੇਖਿਆ ਹੈ ਕਿ ਸੰਗਠਨ ਨੂੰ ਸਸ਼ਕਤ ਬਣਾਉਣ ਵਿੱਚ ਉਨ੍ਹਾਂ ਨੇ ਕਿਸ ਪ੍ਰਕਾਰ ਸਰਗਰਮ ਭੂਮਿਕਾ ਨਿਭਾਈ। ਜਨਸੇਵਾ ਦੇ ਆਪਣੇ ਕਾਰਜਾਂ ਦੇ ਨਾਲ ਹੀ ਉਨ੍ਹਾਂ ਨੇ ਪੱਤਰਕਾਰੀ ਅਤੇ ਲੇਖਨ ਦੇ ਖੇਤਰ ਵਿੱਚ ਭੀ ਅਮੁੱਲ ਯੋਗਦਾਨ ਦਿੱਤਾ।
ਸੋਗ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਮੇਰੀਆਂ ਸੰਵੇਦਨਾਵਾਂ। ਓਮ ਸ਼ਾਂਤੀ।”
भाजपा के वरिष्ठ नेता और पूर्व सांसद प्रभात झा जी के निधन से अत्यंत दुख हुआ है। मैंने उनकी कार्यशैली को बहुत करीब से देखा है कि संगठन को सशक्त बनाने में उन्होंने किस प्रकार सक्रिय भूमिका निभाई। जनसेवा के अपने कार्यों के साथ ही उन्होंने पत्रकारिता और लेखन के क्षेत्र में भी अमूल्य…
— Narendra Modi (@narendramodi) July 26, 2024