ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਧਨਬਾਦ ਵਿੱਚ ਅੱਗ ਲਗਣ ਕਾਰਨ ਹੋਏ ਜਾਨੀ ਨੁਕਸਾਨ ਉੱਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਅਤੇ ਇਸ ਦੁਰਘਟਨਾ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਵੀ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਧਨਬਾਦ ਵਿੱਚ ਅੱਗ ਲਗਣ ਕਾਰਨ ਹੋਏ ਜਾਨੀ ਨੁਕਸਾਨ ਤੋਂ ਬਹੁਤ ਦੁਖੀ ਹਾਂ। ਮੇਰੇ ਵਿਚਾਰ ਉਨ੍ਹਾਂ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi)”
“ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਦੋ ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi) ”
Deeply anguished by the loss of lives due to a fire in Dhanbad. My thoughts are with those who lost their loved ones. May the injured recover soon: PM @narendramodi
— PMO India (@PMOIndia) January 31, 2023