ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਦੇ ਵਾਯਨਾਡ ਦੇ ਕੁਝ ਹਿੱਸਿਆਂ ਵਿੱਚ ਜ਼ਮੀਨ ਖਿਸਕਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਉਨ੍ਹਾਂ ਨੇ ਕੇਰਲ ਦੇ ਮੁੱਖ ਮੰਤਰੀ, ਸ਼੍ਰੀ ਪਿਨਾਰਾਯੀ ਵਿਜਯਨ (Kerala Chief Minister, Shri Pinarayi Vijayan) ਨਾਲ ਭੀ ਗੱਲ ਕੀਤੀ ਹੈ ਅਤੇ ਉੱਥੋਂ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਦੀ ਤਰਫ਼ੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।
ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ-PMNRF) ਤੋਂ ਦੋ-ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ ਪੰਜਾਹ-ਪੰਜਾਹ ਹਜ਼ਾਰ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ ex-gratia) ਦੇਣ ਦਾ ਭੀ ਐਲਾਨ ਕੀਤਾ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਵਾਯਨਾਡ ਦੇ ਕੁਝ ਹਿੱਸਿਆਂ ਵਿੱਚ ਜ਼ਮੀਨ ਖਿਸਕਣ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਸਾਰੇ ਲੋਕਾਂ ਦੇ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜ਼ਖ਼ਮੀਆਂ ਦੇ ਲਈ ਪ੍ਰਾਰਥਨਾ ਕਰਦਾ ਹਾਂ। ਪ੍ਰਭਾਵਿਤ ਸਾਰੇ ਲੋਕਾਂ ਦੀ ਸਹਾਇਤਾ ਦੇ ਲਈ ਬਚਾਅ ਕਾਰਜ ਅਜੇ ਚਲ ਰਹੇ ਹਨ। ਕੇਰਲ ਦੇ ਮੁੱਖ ਮੰਤਰੀ, ਸ਼੍ਰੀ ਪਿਨਾਰਾਯੀ ਵਿਜਯਨ (@pinarayivijayan) ਨਾਲ ਗੱਲ ਕੀਤੀ ਅਤੇ ਉੱਥੋਂ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਕੇਂਦਰ ਤੋਂ ਹਰ ਸੰਭਵ ਮਦਦ ਦਾ ਭਰੋਸਾ ਭੀ ਦਿੱਤਾ।”
Distressed by the landslides in parts of Wayanad. My thoughts are with all those who have lost their loved ones and prayers with those injured.
— Narendra Modi (@narendramodi) July 30, 2024
Rescue ops are currently underway to assist all those affected. Spoke to Kerala CM Shri @pinarayivijayan and also assured all possible…
വയനാടിൻ്റെ ചില ഭാഗങ്ങളിൽ ഉണ്ടായ ഉരുൾപൊട്ടലിൽ ദുഃഖമുണ്ട്. പ്രിയപ്പെട്ടവരെ നഷ്ടപ്പെട്ട എല്ലാവർക്കുമൊപ്പമാണ് എൻ്റെ ചിന്തകൾ. പരിക്കേറ്റവർക്കായി പ്രാർത്ഥിക്കുന്നു.
— Narendra Modi (@narendramodi) July 30, 2024
ദുരിതബാധിതരെ സഹായിക്കുന്നതിനുള്ള രക്ഷാപ്രവർത്തനം ഇപ്പോൾ നടന്നുകൊണ്ടിരിക്കുകയാണ്. കേരള മുഖ്യമന്ത്രി ശ്രീ…
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;
“ਪ੍ਰਧਾਨ ਮੰਤਰੀ ਨੇ ਵਾਯਨਾਡ ਦੇ ਕੁਝ ਹਿੱਸਿਆਂ ਵਿੱਚ ਜ਼ਮੀਨ ਖਿਸਕਣ ਕਾਰਨ ਆਪਣੀ ਜਾਨ ਗੁਆਉਣ ਵਾਲੇ ਹਰੇਕ ਮ੍ਰਿਤਕ ਦੇ ਨਿਕਟ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ-PMNRF) ਤੋਂ ਦੋ-ਦੋ ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ ex-gratia) ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।”
The Prime Minister has announced an ex-gratia of Rs. 2 lakh from PMNRF for the next of kin of each deceased in the landslides in parts of Wayanad. The injured would be given Rs. 50,000. https://t.co/1RSsknTtvo
— PMO India (@PMOIndia) July 30, 2024