ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਹਰਦਾ ਸਥਿਤ ਇੱਕ ਪਟਾਕਾ ਫੈਕਟਰੀ ਵਿੱਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ(PMNRF) ਤੋਂ ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੇ ਜਾਣ ਦਾ ਭੀ ਐਲਾਨ ਕੀਤਾ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:
“ਮੱਧ ਪ੍ਰਦੇਸ਼ ਦੇ ਹਰਦਾ ਸਥਿਤ ਇੱਕ ਪਟਾਕਾ ਫੈਕਟਰੀ ਵਿੱਚ ਹੋਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਸਾਰੇ ਲੋਕਾਂ ਦੇ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜਾਂ ਨੂੰ ਗੁਆਇਆ ਹੈ। ਮੈਂ ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਸਾਰੇ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰ ਰਿਹਾ ਹੈ।
ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਤੋਂ ਦੋ ਲੱਖ ਰੁਪਏ ਦਿੱਤੇ ਜਾਣਗੇ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”
Distressed by the loss of lives due to the mishap at a cracker factory in Harda, Madhya Pradesh. Condolences to all those who have lost their loved ones. May those injured recover at the earliest. The local administration is assisting all those affected.
— PMO India (@PMOIndia) February 6, 2024
Rs. 2 lakh from PMNRF…