ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਦੁਰਘਟਨਾ ਵਿੱਚ ਘਾਇਲ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਭੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਨਜ਼ਦੀਕੀ ਰਿਸ਼ਤੇਦਾਰ ਨੂੰ 2 ਲੱਖ ਰੁਪਏ ਅਤੇ ਘਾਇਲਾਂ ਨੂੰ 50,000 ਰੁਪਏ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ-PMNRF) ਤੋਂ ਬਤੌਰ ਅਨੁਗ੍ਰਹਿ ਰਾਸ਼ੀ (ex-gratia) ਦੇਣ ਦਾ ਐਲਾਨ ਕੀਤਾ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;
“ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਹੋਈ ਸੜਕ ਦੁਰਘਟਨਾ ਅਤਿਅੰਤ ਪੀੜਾਦਾਇਕ ਹੈ। ਇਸ ਵਿੱਚ ਜਿਨ੍ਹਾਂ ਨੇ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਖੋਇਆ ਹੈ, ਉਨ੍ਹਾਂ ਦੇ ਪ੍ਰਤੀ ਮੇਰੀਆਂ ਗਹਿਰੀਆਂ ਸੰਵੇਦਨਾਵਾਂ। ਈਸ਼ਵਰ ਉਨ੍ਹਾਂ ਨੂੰ ਕਠਿਨ ਸਮੇਂ ਵਿੱਚ ਸੰਬਲ ਪ੍ਰਦਾਨ ਕਰੇ। ਇਸ ਦੇ ਨਾਲ ਹੀ ਮੈਂ ਹਾਦਸੇ ਵਿੱਚ ਘਾਇਲ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਰਾਜ ਸਰਕਾਰ ਦੀ ਨਿਗਰਾਨੀ ਵਿੱਚ ਸਥਾਨਕ ਪ੍ਰਸ਼ਾਸਨ ਪੀੜਿਤਾਂ ਦੀ ਹਰਸੰਭਵ ਮਦਦ ਵਿੱਚ ਜੁਟਿਆ ਹੈ : ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (PM @narendramodi)”
उत्तर प्रदेश के हाथरस में हुई सड़क दुर्घटना अत्यंत पीड़ादायक है। इसमें जिन्होंने अपने परिजनों को खोया है, उनके प्रति मेरी गहरी संवेदनाएं। ईश्वर उन्हें इस कठिन समय में संबल प्रदान करे। इसके साथ ही मैं हादसे में घायल लोगों के शीघ्र स्वस्थ होने की कामना करता हूं। राज्य सरकार की…
— PMO India (@PMOIndia) September 6, 2024
The Prime Minister has announced an ex-gratia of Rs. 2 lakh from PMNRF for the next of kin of each deceased in the mishap in Hathras, UP. The injured would be given Rs. 50,000. https://t.co/7qucGLR6ug
— PMO India (@PMOIndia) September 6, 2024