ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਅਲਮੋੜਾ ਵਿੱਚ ਹੋਏ ਭਿਆਨਕ ਸੜਕ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਜਨਾਂ ਅਤੇ ਸਰਪ੍ਰਸਤਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ ਹੈ। ਪ੍ਰਧਾਨ ਮੰਤਰੀ ਨੇ @PMOIndia ਦੁਆਰਾ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤੇ ਗਏ ਇੱਕ ਬਿਆਨ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ, ਨਾਲ ਹੀ ਦੁਰਘਟਨਾ ਵਿੱਚ ਜ਼ਖ਼ਮੀ ਸਾਰੇ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ, “ਮੈਂ ਉੱਤਰਾਖੰਡ ਦੇ ਅਲਮੋੜਾ ਵਿੱਚ ਹੋਈ ਮੰਦਭਾਗੀ ਸੜਕ ਦੁਰਘਟਨਾ ਵਿੱਚ ਆਪਣੇ ਪ੍ਰਿਯਜਨਾਂ ਨੂੰ ਗੁਆਉਣ ਵਾਲਿਆਂ ਦੇ ਪ੍ਰਤੀ ਆਪਣੀ ਗਹਿਰੀ ਸੰਵੇਦਨਾ ਵਿਅਕਤ ਕਰਦਾ ਹਾਂ। ਮੈਂ ਸਾਰੇ ਜ਼ਖ਼ਮੀਆਂ ਦੇ ਜਲਦੀ ਸਵਸਥ ਹੋਣ ਦੀ ਵੀ ਪ੍ਰਾਰਥਨਾ ਕਰਦਾ ਹਾਂ।”
ਸ਼੍ਰੀ ਨਰੇਂਦਰ ਮੋਦੀ ਨੇ ਦੁਰਘਟਨਾ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਨੇੜਲੇ ਸਬੰਧੀ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
उत्तराखंड के अल्मोड़ा में हुए सड़क हादसे में जिन्होंने अपनों को खोया है, उनके प्रति मेरी शोक-संवेदनाएं। इसके साथ ही मैं सभी घायलों की शीघ्र कुशलता की कामना करता हूं। राज्य सरकार की देखरेख में स्थानीय प्रशासन राहत और बचाव के हरसंभव प्रयास में जुटा है: PM @narendramodi
— PMO India (@PMOIndia) November 4, 2024
The Prime Minister has announced an ex-gratia of Rs. 2 lakh from PMNRF for the next of kin of each deceased in the mishap in Almora, Uttarakhand. The injured would be given Rs. 50,000. https://t.co/KAjq9Agj8i
— PMO India (@PMOIndia) November 4, 2024