ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਹਰਦੋਈ ਵਿੱਚ ਹੋਏ ਭਿਆਨਕ ਸੜਕ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਅਤੇ ਪ੍ਰਿਯਜਨਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ ਹੈ। ਪ੍ਰਧਾਨ ਮੰਤਰੀ ਨੇ @PMOIndia ਦੁਆਰਾ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤੇ ਗਏ ਇੱਕ ਬਿਆਨ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ, ਨਾਲ ਹੀ ਦੁਰਘਟਨਾ ਵਿੱਚ ਜ਼ਖਮੀ ਹੋਏ ਸਾਰੇ ਲੋਕਾਂ ਦੇ ਜਲਦੀ ਸਵਸਥ ਹੋਣ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਐਕਸ ‘ਤੇ ਆਪਣੇ ਸੰਦੇਸ਼ ਵਿੱਚ ਕਿਹਾ:
“ਉੱਤਰ ਪ੍ਰਦੇਸ਼ ਦੇ ਹਰਦੋਈ ਵਿੱਚ ਹੋਈ ਸੜਕ ਦੁਰਘਟਨਾ ਮਨ ਨੂੰ ਦੁਖੀ ਕਰਨ ਵਾਲੀ ਹੈ। ਇਸ ਵਿੱਚ ਕਈ ਪਰਿਵਾਰਾਂ ਨੇ ਆਪਣਿਆਂ ਨੂੰ ਗੁਆ ਦਿੱਤਾ ਹੈ। ਈਸ਼ਵਰ ਅੱਗੇ ਪ੍ਰਾਰਥਨਾ ਹੈ ਕਿ ਉਨ੍ਹਾਂ ਨੂੰ ਇਸ ਅਪਾਰ ਦੁਖ ਨੂੰ ਸਹਿਣ ਦੀ ਸ਼ਕਤੀ ਪ੍ਰਦਾਨ ਕਰੇ। ਇਸ ਦੇ ਨਾਲ ਹੀ ਮੈਂ ਸਾਰੇ ਜ਼ਖਮੀਆਂ ਦੇ ਜਲਦੀ ਸਵਸਥ ਹੋਣ ਦੀ ਕਾਮਨਾ ਕਰਦਾ ਹਾਂ। ਰਾਜ ਸਰਕਾਰ ਦੀ ਨਿਗਰਾਨੀ ਵਿੱਚ ਸਥਾਨਕ ਪ੍ਰਸ਼ਾਸਨ ਪੀੜ੍ਹਿਤਾਂ ਦੀ ਹਰਸੰਭਵ ਮਦਦ ਵਿੱਚ ਜੁਟਿਆ ਹੈ: PM @narendramodi", said the Prime Minister.“
ਸ਼੍ਰੀ ਨਰੇਂਦਰ ਮੋਦੀ ਨੇ ਦੁਰਘਟਨਾ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਨਿਕਟ ਸਬੰਧੀ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
उत्तर प्रदेश के हरदोई में हुई सड़क दुर्घटना मन को व्यथित करने वाली है। इसमें कई परिवारों ने अपनों को खो दिया है। ईश्वर से प्रार्थना है कि उन्हें इस अपार दुख को सहने की शक्ति प्रदान करे। इसके साथ ही मैं सभी घायलों के शीघ्र स्वस्थ होने की कामना करता हूं। राज्य सरकार की निगरानी में…
— PMO India (@PMOIndia) November 6, 2024
The Prime Minister has announced an ex-gratia of Rs. 2 lakh from PMNRF for the next of kin of each deceased in the mishap in Hardoi, Uttar Pradesh. The injured would be given Rs. 50,000. https://t.co/QuwUD4frBn
— PMO India (@PMOIndia) November 6, 2024