ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਯਾਗਰਾਜ ਮਹਾ ਕੁੰਭ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਬਾਤ ਕੀਤੀ ਹੈ ਅਤੇ ਇਸ ਹਾਦਸੇ ਵਿੱਚ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਦੇ ਲਈ ਸਾਰੇ ਜ਼ਰੂਰੀ ਕਦਮ ਉਠਾਏ ਜਾ ਰਹੇ ਹਨ। ਸ਼੍ਰੀ ਮੋਦੀ ਨੇ ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਭੀ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
”ਪ੍ਰਯਾਗਰਾਜ ਮਹਾ ਕੁੰਭ ਵਿੱਚ ਹੋਇਆ ਹਾਦਸਾ ਅਤਿਅੰਤ ਦੁਖਦ ਹੈ। ਇਸ ਵਿੱਚ ਜਿਨ੍ਹਾਂ ਸ਼ਰਧਾਲੂਆਂ ਨੇ ਆਪਣੇ ਨਿਤਟ ਸਬੰਧੀਆਂ ਨੂੰ ਗੁਆਇਆ ਹੈ, ਉਨ੍ਹਾਂ ਦੇ ਪ੍ਰਤੀ ਮੇਰੀਆਂ ਗਹਿਰੀਆਂ ਸੰਵੇਦਨਾਵਾਂ। ਇਸ ਦੇ ਨਾਲ ਹੀ ਮੈਂ ਸਾਰੇ ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪੀੜਿਤਾਂ ਦੀ ਹਰ ਸੰਭਵ ਮਦਦ ਵਿੱਚ ਜੁਟਿਆ ਹੋਇਆ ਹੈ। ਇਸ ਸਿਲਸਿਲੇ ਵਿੱਚ ਮੈਂ ਮੁੱਖ ਮੰਤਰੀ ਯੋਗੀ ਜੀ ਨਾਲ ਬਾਤਚੀਤ ਕੀਤੀ ਹੈ ਅਤੇ ਮੈਂ ਲਗਾਤਾਰ ਰਾਜ ਸਰਕਾਰ ਦੇ ਸੰਪਰਕ ਵਿੱਚ ਹਾਂ।”
प्रयागराज महाकुंभ में हुआ हादसा अत्यंत दुखद है। इसमें जिन श्रद्धालुओं ने अपने परिजनों को खोया है, उनके प्रति मेरी गहरी संवेदनाएं। इसके साथ ही मैं सभी घायलों के शीघ्र स्वस्थ होने की कामना करता हूं। स्थानीय प्रशासन पीड़ितों की हरसंभव मदद में जुटा हुआ है। इस सिलसिले में मैंने…
— Narendra Modi (@narendramodi) January 29, 2025