ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਵਿੱਚ ਦੁਖਦ ਫੈਕਟਰੀ ਹਾਦਸੇ ਵਿੱਚ ਹੋਏ ਲੋਕਾਂ ਜਾਨੀ ਨੁਕਸਾਨ ’ਤੇ ਗਹਿਰਾ ਸੋਗ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਵੀ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਹਿਮਾਚਲ ਪ੍ਰਦੇਸ਼ ਦੀ ਊਨਾ ਦੀ ਇੱਕ ਫੈਕਟਰੀ ਵਿੱਚ ਹੋਇਆ ਹਾਦਸਾ ਦੁਖਦ ਹੈ। ਜਿਨ੍ਹਾਂ ਲੋਕਾਂ ਨੂੰ ਇਸ ਵਿੱਚ ਆਪਣੀ ਜਾਨ ਗੁਆਉਣੀ ਪਈ ਹੈ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਪ੍ਰਤੀ ਮੇਰੀਆਂ ਗਹਿਰੀਆਂ ਸੰਵੇਦਨਾਵਾਂ। ਇਸ ਦੇ ਨਾਲ ਹੀ ਮੈਂ ਹਾਦਸੇ ਵਿੱਚ ਜ਼ਖਮੀ ਸਭ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ : ਪ੍ਰਧਾਨ ਮੰਤਰੀ”
“ਹਿਮਾਚਲ ਪ੍ਰਦੇਸ਼ ਵਿੱਚ ਹੋਏ ਦੁਖਦ ਫੈਕਟਰੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ 2-2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖਮੀ ਹੋਏ ਹਰੇਕ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ”