ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਾਸ਼ੀ ਵਿਦਵਤ ਪਰਿਸ਼ਦ ਦੇ ਪ੍ਰਧਾਨ, ਪ੍ਰੋ. ਰਾਮ ਯਤਨ ਸ਼ੁਕਲ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਪ੍ਰੋ. ਸ਼ੁਕਲ ਦੇ ਅਕਾਲ ਚਲਾਣੇ ਨੂੰ ਅਕਾਦਮਿਕ, ਅਧਿਆਤਮਕ ਅਤੇ ਸੱਭਿਆਚਾਰਕ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
"ਕਾਸ਼ੀ ਵਿਦਵਤ ਪਰਿਸ਼ਦ ਦੇ ਪ੍ਰਧਾਨ ਪ੍ਰੋ. ਰਾਮ ਯਤਨ ਸ਼ੁਕਲ ਦਾ ਅਕਾਲ ਚਲਾਣਾ ਅਕਾਦਮਿਕ, ਅਧਿਆਤਮਕ ਅਤੇ ਸੱਭਿਆਚਾਰਕ ਜਗਤ ਦੇ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਨੇ ਸੰਸਕ੍ਰਿਤ ਭਾਸ਼ਾ ਅਤੇ ਪਰੰਪਰਾਗਤ ਸ਼ਾਸਤਰਾਂ ਦੀ ਸੰਭਾਲ਼ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸੋਗ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਓਮ ਸ਼ਾਂਤੀ!"
काशी विद्वत्परिषद् के अध्यक्ष प्रो. रामयत्न शुक्ल जी का निधन शैक्षणिक, आध्यात्मिक और सांस्कृतिक जगत के लिए एक अपूरणीय क्षति है। उन्होंने संस्कृत भाषा और पारंपरिक शास्त्रों के संरक्षण में महत्वपूर्ण भूमिका निभाई। शोक की इस घड़ी में उनके परिजनों के प्रति मेरी संवेदनाएं। ओम शांति! pic.twitter.com/76hcBKZKON
— Narendra Modi (@narendramodi) September 20, 2022