ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਮੋਰਬੀ ਵਿੱਚ ਦੀਵਾਰ ਡਿੱਗਣ ਨਾਲ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਸ਼੍ਰੀ ਮੋਦੀ ਨੇ ਗੁਜਰਾਤ ਦੇ ਮੋਰਬੀ ਵਿੱਚ ਦੀਵਾਰ ਡਿੱਗਣ ਦੀ ਘਟਨਾ ਦੇ ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਮੋਰਬੀ ਵਿੱਚ ਦੀਵਾਰ ਡਿੱਗਣ ਦੀ ਦੁਖਦ ਘਟਨਾ ਹਿਰਦੈ-ਵਿਦਾਰਕ ਹੈ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਅਧਿਕਾਰੀ, ਪ੍ਰਭਾਵਿਤਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ।”
“ਮੋਰਬੀ ਦੀ ਘਟਨਾ ਵਿੱਚ ਜਾਨ ਗਵਾਉਣ ਵਾਲੇ ਹਰੇਕ ਵਿਅਕਤੀ ਦੇ ਨਿਕਟ ਸਬੰਧੀ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਦਿੱਤੇ ਜਾਣਗੇ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ”
Rs. 2 lakh each from PMNRF would be given to the next of kin of those who have lost their lives due to the tragedy in Morbi. The injured would be given Rs. 50,000: PM @narendramodi https://t.co/AlbwctnOUy
— PMO India (@PMOIndia) May 18, 2022