ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਚਮੋਲੀ ਵਿੱਚ ਇੱਕ ਬਿਜਲੀ ਹਾਦਸੇ ‘ਚ ਹੋਏ ਜਾਨੀ ਨੁਕਸਾਨ ਉੱਤੇ ਸੋਗ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਅਤੇ ਦੱਸਿਆ ਕਿ ਰਾਜ ਸਰਕਾਰ ਅਧੀਨ ਸਥਾਨਕ ਪ੍ਰਸ਼ਾਸਨ ਪੀੜਤਾਂ ਨੂੰ ਹਰ ਸੰਭਵ ਰਾਹਤ ਪ੍ਰਦਾਨ ਕਰ ਰਿਹਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਇੱਕ ਟਵੀਟ ਵਿੱਚ ਕਿਹਾ;
“ਬਹੁਤ ਦਰਦਨਾਕ! ਉਤਰਾਖੰਡ ਦੇ ਚਮੋਲੀ ਵਿੱਚ ਹੋਏ ਹਾਦਸੇ ਤੋਂ ਬਹੁਤ ਦੁਖ ਹੋਇਆ ਹੈ। ਦੁਖੀ ਪਰਿਵਾਰਾਂ ਦੇ ਪ੍ਰਤੀ ਮੈਂ ਆਪਣੀਆਂ ਸੰਵੇਦਨਾਵਾਂ ਪ੍ਰਗਟ ਕਰਨ ਦੇ ਨਾਲ ਹੀ ਸਾਰੇ ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ। ਰਾਜ ਸਰਕਾਰ ਦੀ ਦੇਖ-ਰੇਖ ਹੇਠ, ਸਥਾਨਕ ਪ੍ਰਸ਼ਾਸਨ ਪੀੜਤਾਂ ਦੀ ਹਰ ਸੰਭਵ ਮਦਦ ਵਿੱਚ ਜੁਟਿਆ ਹੋਇਆ ਹੈ: ਪ੍ਰਧਾਨ ਮੰਤਰੀ @narendramodi
अत्यंत पीड़ादायक! उत्तराखंड के चमोली में हुए हादसे से बहुत दुख हुआ है। शोकाकुल परिजनों के प्रति मैं अपनी गहरी संवेदना प्रकट करने के साथ ही सभी घायलों के जल्द स्वस्थ होने की कामना करता हूं। राज्य सरकार की देखरेख में स्थानीय प्रशासन पीड़ितों की हरसंभव मदद में जुटा है: PM…
— PMO India (@PMOIndia) July 19, 2023