ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੰਗਲੁਰੂ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਸ਼੍ਰੀ ਮੋਦੀ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ- PMNRF) ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਭੀ ਐਲਾਨ ਕੀਤਾ।
ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਬੰਗਲੁਰੂ ਵਿੱਚ ਇੱਕ ਇਮਾਰਤ ਦੇ ਢਹਿਣ ਨਾਲ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਸਾਰੇ ਲੋਕਾਂ ਦੇ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖ਼ਮੀ ਲੋਕ ਜਲਦੀ ਹੀ ਠੀਕ ਹੋ ਜਾਣ।
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ- PMNRF) ਤੋਂ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ @narendramodi’’
Anguished by the loss of lives due to the collapse of a building in Bengaluru. My thoughts are with all those who have lost their loved ones. I pray that the injured recover soon.
— PMO India (@PMOIndia) October 23, 2024
An ex-gratia of Rs. 2 lakhs from PMNRF would be provided to the next of kin of each deceased. The…