ਸਟੇਟ ਹਾਊਸ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ, ਨਾਇਜੀਰੀਆ ਸੰਘੀ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਬੋਲਾ ਅਹਿਮਦ ਟੀਨੂਬੂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਭਾਰਤ-ਨਾਇਜੀਰੀਆ ਸਬੰਧਾਂ ਨੂੰ ਹੁਲਾਰਾ ਦੇਣ ਵਿੱਚ ਉਨ੍ਹਾਂ ਦੇ ਰਾਜਨੀਤਕ ਕੌਸ਼ਲ (ਸਟੇਟਸਮੈਨਸ਼ਿਪ- statesmanship) ਅਤੇ ਸ਼ਾਨਦਾਰ ਯੋਗਦਾਨ ਦੇ ਲਈ ਰਾਸ਼ਟਰੀ ਪੁਰਸਕਾਰ-“ਗ੍ਰੈਂਡ ਕਮਾਂਡਰ ਆਵ੍ ਦ ਆਰਡਰ ਆਵ੍ ਨਾਇਜਰ”( “Grand Commander of the Order of Niger”) ਨਾਲ ਸਨਮਾਨਿਤ ਕੀਤਾ। ਪੁਰਸਕਾਰ ਦੇ ਮਾਣ-ਪੱਤਰ (award citation) ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਦੀ ਦੂਰਦਰਸ਼ੀ ਅਗਵਾਈ ਦੇ ਤਹਿਤ ਭਾਰਤ ਨੂੰ ਇੱਕ ਗਲੋਬਲ ਪਾਵਰਹਾਊਸ ਦੇ ਰੂਪ ਵਿੱਚ ਸਥਾਪਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਪਰਿਵਰਤਨਕਾਰੀ ਸ਼ਾਸਨ ਨੇ ਸਭ ਦੇ ਲਈ ਏਕਤਾ, ਸ਼ਾਂਤੀ ਅਤੇ ਸਾਂਝੀ ਸਮ੍ਰਿੱਧੀ ਨੂੰ ਹੁਲਾਰਾ ਦਿੱਤਾ ਹੈ।
ਇਸ ਪੁਰਸਕਾਰ ਨੂੰ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਸਨਮਾਨ ਨੂੰ ਭਾਰਤ ਦੇ ਲੋਕਾਂ ਅਤੇ ਭਾਰਤ ਅਤੇ ਨਾਇਜੀਰੀਆ ਦੇ ਦਰਮਿਆਨ ਦੀਰਘਕਾਲੀ ਅਤੇ ਇਤਿਹਾਸਿਕ ਮਿੱਤਰਤਾ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਸਨਮਾਨ ਦੋਹਾਂ ਦੇਸ਼ਾਂ ਦੇ ਦਰਮਿਆਨ ਰਣਨੀਤਕ ਸਾਂਝੇਦਾਰੀ (Strategic Partnership) ਅਤੇ ਗਲੋਬਲ ਸਾਊਥ ਦੀਆਂ ਆਕਾਂਖਿਆਵਾਂ (aspirations of the Global South) ਦੇ ਪ੍ਰਤੀ ਉਨ੍ਹਾਂ ਦੀ ਸਾਂਝੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕਰਦਾ ਹੈ।
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 1969 ਦੇ ਬਾਅਦ ਇਸ ਪੁਰਸਕਾਰ ਨਾਲ ਸਨਮਾਨਿਤ ਹੋਣ ਵਾਲੇ ਪਹਿਲੇ ਵਿਦੇਸ਼ੀ ਨੇਤਾ ਹਨ।