ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਅੱਜ ਡੋਨਾਲਡ ਟ੍ਰੰਪ ਦੀ ਇਤਿਹਾਸਿਕ ਜਿੱਤ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਭਾਰਤ-ਅਮਰੀਕਾ ਵਿਆਪਕ ਆਲਮੀ ਅਤੇ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਨਵੇਂ ਸਿਰੇ ਤੋਂ ਸਹਿਯੋਗ ਵਧਾਉਣ ਲਈ ਤਿਆਰ ਹਨ।
ਸ਼੍ਰੀ ਮੋਦੀ ਨੇ ਐਕਸ ‘ਤੇ ਇੱਕ ਪੋਸਟ ਵਿੱਚ ਲਿਖਿਆ:
"ਮੇਰੇ ਮਿੱਤਰ ਰੀਅਲ ਡੋਨਾਲਡਟ੍ਰੰਪ (@realDonaldTrump) ਨੂੰ ਇਤਿਹਾਸਿਕ ਚੋਣ ਜਿੱਤਣ ‘ਤੇ ਹਾਰਦਿਕ ਵਧਾਈ। ਤੁਸੀਂ ਆਪਣੇ ਪਿਛਲੇ ਕਾਰਜਕਾਲ ਦੀਆਂ ਸਫ਼ਲਤਾਵਾਂ ਨੂੰ ਅੱਗੇ ਵਧਾ ਰਹੇ ਹਾਂ, ਅਜਿਹੇ ਵਿੱਚ ਮੈਂ ਭਾਰਤ-ਅਮਰੀਕਾ ਵਿਆਪਕ ਆਲਮੀ ਅਤੇ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਨਵੇਂ ਸਿਰੇ ਤੋਂ ਆਪਣੇ ਸਹਿਯੋਗ ਨੂੰ ਵਧਾਉਣ ਲਈ ਤਿਆਰ ਹਾਂ। ਆਓ, ਅਸੀਂ ਮਿਲ ਕੇ ਆਪਣੇ ਲੋਕਾਂ ਦੀ ਬਿਹਤਰੀ ਅਤੇ ਆਲਮੀ ਸ਼ਾਂਤੀ, ਸਥਿਰਤਾ ਅਤੇ ਸਮ੍ਰਿੱਧੀ ਨੂੰ ਹੁਲਾਰਾ ਦੇਣ ਲਈ ਕੰਮ ਕਰੀਏ।”
Heartiest congratulations my friend @realDonaldTrump on your historic election victory. As you build on the successes of your previous term, I look forward to renewing our collaboration to further strengthen the India-US Comprehensive Global and Strategic Partnership. Together,… pic.twitter.com/u5hKPeJ3SY
— Narendra Modi (@narendramodi) November 6, 2024