ਪ੍ਰਧਾਨ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦੀ ਸ਼ਾਨਦਾਰ ਅਤੇ ਜ਼ਬਰਦਸਤ ਜਿੱਤ ਉਨ੍ਹਾਂ ਪ੍ਰਤੀ ਅਮਰੀਕੀ ਜਨਤਾ ਦੇ ਗਹਿਰੇ ਵਿਸ਼ਵਾਸ ਨੂੰ ਦਰਸਾਉਂਦੀ ਹੈ
ਦੋਵਾਂ ਨੇਤਾਵਾਂ ਨੇ ਆਲਮੀ ਸ਼ਾਂਤੀ ਅਤੇ ਸਥਿਰਤਾ ਲਈ ਭਾਰਤ-ਅਮਰੀਕਾ ਵਿਆਪਕ ਆਲਮੀ ਰਣਨੀਤਕ ਸਾਂਝੇਦਾਰੀ ਦੇ ਮਹੱਤਵ ਨੂੰ ਦੁਹਰਾਇਆ
ਉਨ੍ਹਾਂ ਨੇ ਵਿਆਪਕ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਪ੍ਰਤੀਬੱਧਤਾ ਦੁਹਰਾਈ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਚੋਣਾਂ ਵਿੱਚ ਜਿੱਤ ਹਾਸਲ ਕਰਨ ‘ਤੇ ਅੱਜ ਮਹਾਮਹਿਮ ਸ਼੍ਰੀ ਡੋਨਾਲਡ ਟ੍ਰੰਪ ਦੇ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਨੇ ਅਮਰੀਕਾ ਦੇ ਰਾਸ਼ਟਰਪਤੀ ਦੇ ਰੂਪ ਸ਼੍ਰੀ ਟ੍ਰੰਪ ਦੇ ਮੁੜ ਤੋਂ ਚੁਣੇ ਜਾਣ ਦੇ ਨਾਲ ਹੀ ਕਾਂਗਰਸ ਦੀਆਂ ਚੋਣਾਂ ਵਿੱਚ ਰਿਪਬਲਿਕਨ ਪਾਰਟਨੀ ਨੂੰ ਮਿਲੀ ਸਫ਼ਲਤਾ ਲਈ ਵੀ ਉਨ੍ਹਾਂ ਨੂੰ ਹਾਰਦਿਕ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦੀ ਸ਼ਾਨਦਾਰ ਅਤੇ ਜ਼ਬਰਦਸਤ ਜਿੱਤ ਉਨ੍ਹਾਂ ਦੀ ਲੀਡਰਸ਼ਿਪ ਅਤੇ ਉਨ੍ਹਾਂ ਦੇ ਵਿਜ਼ਨ ਪ੍ਰਤੀ ਅਮਰੀਕੀ ਜਨਤਾ ਦੇ ਗਹਿਰੇ ਵਿਸ਼ਵਾਸ ਨੂੰ ਦਰਸਾਉਂਦੀ ਹੈ।
ਰਾਸ਼ਟਰਪਤੀ ਟ੍ਰੰਪ ਦੇ ਪਹਿਲੇ ਪ੍ਰੋਗਰਾਮ ਦੌਰਾਨ ਭਾਰਤ-ਅਮਰੀਕਾ ਸਾਂਝੇਦਾਰੀ ਦੀ ਸਕਾਰਾਤਮਕ ਗਤੀ ਬਾਰੇ ਚਿੰਤਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਸਤੰਬਰ 219 ਵਿੱਚ ਹਊਸਟਨ ਵਿੱਚ ਹਾਓਡੀ ਮੋਦੀ ਈਵੈਂਟ ਅਤੇ ਫਰਵਰੀ 2020 ਵਿੱਚ ਰਾਸ਼ਟਰਪਤੀ ਟ੍ਰੰਪ ਦੀ ਭਾਰਤ ਯਾਤਰਾ ਦੌਰਾਨ ਅਹਿਮਦਾਬਾਦ ਵਿੱਚ ਨਮਸਤੇ ਟ੍ਰੰਪ ਈਵੈਂਟ ਸਹਿਤ ਉਨ੍ਹਾਂ ਦਰਮਿਆਨ ਅਭੁੱਲਣਯੋਗ ਸੰਪਰਕਾਂ ਨੂੰ ਯਾਦ ਕੀਤਾ।
ਦੋਵਾਂ ਨੇਤਾਵਾਂ ਨੇ ਦੋਵਾਂ ਦੇਸ਼ਾਂ ਦੀ ਜਨਤਾ ਦੇ ਲਾਭ ਦੇ ਨਾਲ-ਨਾਲ ਆਲਮੀ ਸਾਂਤੀ ਅਤੇ ਸਥਿਰਤਾ ਲਈ ਭਾਰਤ-ਅਮਰੀਕਾ ਵਿਆਪਕ ਆਲਮੀ ਰਣਨੀਤਕ ਸਾਂਝੇਦਾਰੀ ਦੇ ਮਹੱਤਵ ਨੂੰ ਦੁਹਰਾਇਆ।
ਉਨ੍ਹਾਂ ने ਟੈਕਨੋਲੋਜੀ, ਡਿਫੈਂਸ, ਐਨਰਜੀ, ਸਪੇਸ ਅਤੇ ਕਈ ਹੋਰ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਦੀ ਪ੍ਰਤੀਬੱਧਤਾ ਦੁਹਰਾਈ।
Had a great conversation with my friend, President @realDonaldTrump, congratulating him on his spectacular victory. Looking forward to working closely together once again to further strengthen India-US relations across technology, defence, energy, space and several other sectors.
— Narendra Modi (@narendramodi) November 6, 2024