ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ ਨੂੰ ਰੂਸੀ ਸੰਘ ਦੇ ਰਾਸ਼ਟਰਪਤੀ ਵਜੋਂ ਮੁੜ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਭਾਰਤ ਅਤੇ ਰੂਸ ਦੇ ਦਰਮਿਆਨ ਸਮੇਂ ਦੀ ਕਸੌਟੀ ‘ਤੇ ਖਰੇ ਉਤਰੇ, ਵਿਸ਼ੇਸ਼ ਅਤੇ ਵਿਸ਼ਿਸ਼ਟ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਆਉਣ ਵਾਲੇ ਵਰ੍ਹਿਆਂ ਵਿੱਚ ਇਕੱਠੇ ਕੰਮ ਕਰਨ ‘ਤੇ ਵੀ ਜ਼ੋਰ ਦਿੱਤਾ।
ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ :
“ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ ਨੂੰ ਰੂਸੀ ਸੰਘ ਦੇ ਰਾਸ਼ਟਰਪਤੀ ਵਜੋਂ ਮੁੜ ਚੁਣੇ ਜਾਣ ‘ਤੇ ਹਾਰਦਿਕ ਵਧਾਈਆਂ। ਭਾਰਤ ਅਤੇ ਰੂਸ ਦਰਮਿਆਨ ਸਮੇਂ ਦੀ ਕਸੌਟੀ ‘ਤੇ ਖਰੇ ਉਤਰੇ, ਵਿਸ਼ੇਸ਼ ਅਤੇ ਵਿਸ਼ਿਸ਼ਟ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਆਉਣ ਵਾਲੇ ਵਰ੍ਹਿਆਂ ਵਿੱਚ ਇਕੱਠੇ ਕੰਮ ਕਰਨ ਨੂੰ ਲੈ ਕੇ ਉਤਸ਼ਾਹਿਤ ਹਾਂ।”
Warm congratulations to H.E. Mr. Vladimir Putin on his re-election as the President of the Russian Federation. Look forward to working together to further strengthen the time-tested Special & Privileged Strategic Partnership between India and Russia in the years to come.…
— Narendra Modi (@narendramodi) March 18, 2024