ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਟੀ20 ਵਿਸ਼ਵ ਕੱਪ ਜਿੱਤਣ ‘ਤੇ ਭਾਰਤੀ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ।
ਉਨ੍ਹਾਂ ਨੇ ਇੱਕ ਵੀਡੀਓ ਪੋਸਟ ਕਰਦੇ ਹੋਏ ਕਿਹਾ ਕਿ ਪੂਰੇ ਦੇਸ਼ ਨੂੰ ਟੀਮ ਦੀ ਇਸ ਉਪਲਬਧੀ 'ਤੇ ਮਾਣ ਹੈ। ਪੂਰਾ ਦੇਸ਼ ਟੀਮ ਦੇ ਪ੍ਰਦਰਸ਼ਨ ਦੀ ਸ਼ਲਾਘਾ ਕਰਦਾ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਟੀਮ ਨੇ ਹਰ ਇੱਕ ਮੈਚ ਜਿੱਤ ਕੇ ਇਸ ਟੂਰਨਾਮੈਂਟ ਨੂੰ ਹੋਰ ਭੀ ਰੋਮਾਂਚਕ ਬਣਾ ਦਿੱਤਾ ਹੈ।
ਪ੍ਰਧਾਨ ਮੰਤਰੀ ਨੇ ਐਕਸ (X) 'ਤੇ ਪੋਸਟ ਕੀਤਾ:
"ਚੈਂਪੀਅਨਸ!
ਸਾਡੀ ਟੀਮ ਸ਼ਾਨਦਾਰ ਤਰੀਕੇ ਨਾਲ ਟੀ20 ਵਿਸ਼ਵ ਕੱਪ ਜਿੱਤ ਕੇ ਆਈ!
ਸਾਨੂੰ ਭਾਰਤੀ ਕ੍ਰਿਕਟ ਟੀਮ 'ਤੇ ਮਾਣ ਹੈ।
ਇਹ ਮੈਚ ਇਤਿਹਾਸਿਕ ਸੀ।''
CHAMPIONS!
— Narendra Modi (@narendramodi) June 29, 2024
Our team brings the T20 World Cup home in STYLE!
We are proud of the Indian Cricket Team.
This match was HISTORIC. 🇮🇳 🏏 🏆 pic.twitter.com/HhaKGwwEDt