ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੀ. ਵੀ. ਸਿੰਧੂ ਨੂੰ ਆਪਣਾ ਪਹਿਲਾ ਸਿੰਗਾਪੁਰ ਓਪਨ ਖਿਤਾਬ ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਇਹ ਵੀ ਕਿਹਾ ਕਿ ਇਹ ਦੇਸ਼ ਦੇ ਲਈ ਮਾਣ ਦਾ ਪਲ ਹੈ ਅਤੇ ਇਹ ਉਪਲਬਧੀ ਉੱਭਰਦੇ ਖਿਡਾਰੀਆਂ ਨੂੰ ਪ੍ਰੇਰਣਾ ਵੀ ਦੇਵੇਗੀ।
ਕੇਂਦਰੀ ਖੇਡ ਮੰਤਰੀ, ਸ਼੍ਰੀ ਅਨੁਰਾਗ ਸਿੰਘ ਠਾਕੁਰ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮੈਂ ਪੀ. ਵੀ. ਸਿੰਧੂ @Pvsindhu1 ਨੂੰ ਆਪਣਾ ਪਹਿਲਾ ਸਿੰਗਾਪੁਰ ਓਪਨ ਦਾ ਖਿਤਾਬ ਜਿੱਤਣ ‘ਤੇ ਵਧਾਈ ਦਿੰਦਾ ਹਾਂ। ਉਨ੍ਹਾਂ ਨੇ ਇੱਕ ਵਾਰ ਫਿਰ ਤੋਂ ਆਪਣੀ ਅਸਾਧਾਰਣ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ ਅਤੇ ਸਫ਼ਲਤਾ ਹਾਸਲ ਕੀਤੀ ਹੈ। ਇਹ ਦੇਸ਼ ਦੇ ਲਈ ਮਾਣ ਦਾ ਪਲ ਹੈ ਅਤੇ ਇਹ ਉਪਲਬਧੀ ਉੱਭਰਦੇ ਖਿਡਾਰੀਆਂ ਨੂੰ ਪ੍ਰੇਰਣਾ ਵੀ ਦੇਵੇਗੀ।”
I congratulate @Pvsindhu1 on winning her first ever Singapore Open title. She has yet again demonstrated her exceptional sporting talent and achieved success. It is a proud moment for the country and will also give inspiration to upcoming players. https://t.co/VS8sSU7xdn
— Narendra Modi (@narendramodi) July 17, 2022