





ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਉਨ੍ਹਾਂ ਨੇ ਵਿਭਿੰਨ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ 51,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤ ਸਰਕਾਰ ਦੇ ਵਿਭਿੰਨ ਵਿਭਾਗਾਂ ਵਿੱਚ ਇਨ੍ਹਾਂ ਨੌਜਵਾਨਾਂ ਦੇ ਲਈ ਅੱਜ ਨਵੀਂ ਜ਼ਿੰਮੇਦਾਰੀਆਂ ਦੀ ਸ਼ੁਰੂਆਤ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਫਰਜ਼ਾਂ ਵਿੱਚ ਦੇਸ਼ ਦੇ ਆਰਥਿਕ ਢਾਂਚੇ ਨੂੰ ਮਜ਼ਬੂਤ ਕਰਨਾ, ਪੁਲਾੜ ਸੁਰੱਖਿਆ ਨੂੰ ਮਜ਼ਬੂਤ ਕਰਨਾ, ਆਧੁਨਿਕ ਬੁਨਿਆਦੀ ਢਾਂਚੇ ਦੇ ਨਿਰਮਾਣ ਵਿੱਚ ਯੋਗਦਾਨ ਦੇਣਾ ਅਤੇ ਵਰਕਰਾਂ ਦੇ ਜੀਵਨ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣਾ ਸ਼ਾਮਲ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜਿਸ ਇਮਾਨਦਾਰੀ ਦੇ ਨਾਲ ਉਹ ਆਪਣੀਆਂ ਜ਼ਿੰਮੇਦਾਰੀਆਂ ਨੂੰ ਪੂਰਾ ਕਰਦੇ ਹਨ, ਉਸ ਦਾ ਭਾਰਤ ਦੇ ਵਿਕਸਿਤ ਰਾਸਟਰ ਬਣਨ ਦੀ ਯਾਤਰਾ ‘ਤੇ ਸਕਾਰਾਤਮਕ ਪ੍ਰਭਾਅ ਪਵੇਗਾ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕਰਦੇ ਹੋਏ ਕਿਹਾ ਕਿ ਇਹ ਯੁਵਾ ਆਪਣੇ ਫਰਜ਼ਾਂ ਨੂੰ ਪੂਰੀ ਨਿਸ਼ਠਾ ਦੇ ਨਾਲ ਨਿਭਾਉਣਗੇ।
ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ, “ਕਿਸੇ ਵੀ ਰਾਸ਼ਟਰ ਦੀ ਪ੍ਰਗਤੀ ਅਤੇ ਸਫਲਤਾ ਦੀ ਨੀਂਹ ਉਸ ਦੇ ਨੌਜਵਾਨਾਂ ਵਿੱਚ ਹੁੰਦੀ ਹੈ। ਯੁਵਾ ਰਾਸ਼ਟਰ ਨਿਰਮਾਣ ਵਿੱਚ ਭਾਗੀਦਾਰ ਹੁੰਦੇ ਹਨ, ਤਾਂ ਦੇਸ਼ ਤੇਜ਼ੀ ਨਾਲ ਵਿਕਾਸ ਕਰਦਾ ਹੈ ਅਤੇ ਵਿਸ਼ਵ ਭਰ ਵਿੱਚ ਆਪਣੀ ਪਹਿਚਾਣ ਵੀ ਬਣਾਉਂਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ, “ਭਾਰਤ ਦੇ ਯੁਵਾ ਆਪਣੀ ਸਖਤ ਮਿਹਨਤ ਅਤੇ ਇਨੋਵੇਸ਼ਨ ਦੇ ਜ਼ਰੀਏ ਦੁਨੀਆ ਨੂੰ ਆਪਣੀ ਅਪਾਰ ਸਮਰੱਥਾ ਦਿਖਾ ਰਹੇ ਹਨ।” ਉਨ੍ਹਾਂ ਨੇ ਕਿਹਾ ਕਿ ਸਰਕਾਰ ਹਰ ਕਦਮ ‘ਤੇ ਇਹ ਯਕੀਨੀ ਬਣਾ ਰਹੀ ਹੈ ਕਿ ਦੇਸ਼ ਦੇ ਨੌਜਵਾਨਾਂ ਦੇ ਲਈ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਅਵਸਰ ਵਧਦੇ ਰਹਿਣ। ਉਨ੍ਹਾਂ ਨੇ ਦੱਸਿਆ ਕਿ ਸਕਿਲ ਇੰਡੀਆ, ਸਟਾਰਟਅੱਪ ਇੰਡੀਆ ਅਤੇ ਡਿਜੀਟਲ ਇੰਡੀਆ ਜਿਹੀਆਂ ਪਹਿਲਕਦਮੀਆਂ ਨੌਜਵਾਨਾਂ ਦੇ ਲਈ ਰੋਜ਼ਗਾਰ ਦੇ ਨਵੇਂ ਅਵਸਰ ਪੈਦਾ ਕਰ ਰਹੀਆਂ ਹਨ। ਇਨ੍ਹਾਂ ਅਭਿਯਾਨਾਂ ਦੇ ਮਾਧਿਅਮ ਨਾਲ ਸਰਕਾਰ ਭਾਰਤ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਲਈ ਇੱਕ ਖੁੱਲ੍ਹਾ ਮੰਚ ਪ੍ਰਦਾਨ ਕਰ ਰਹੀ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਇਨ੍ਹਾਂ ਯਤਨਾਂ ਦੇ ਸਦਕਾ, ਇਸ ਦਹਾਕੇ ਵਿੱਚ ਭਾਰਤ ਦੇ ਨੌਜਵਾਨਾਂ ਨੇ ਦੇਸ਼ ਨੂੰ ਟੈਕਨੋਲੋਜੀ, ਡੇਟਾ ਅਤੇ ਇਨੋਵੇਸ਼ਨ ਦੇ ਖੇਤਰ ਵਿੱਚ ਮੋਹਰੀ ਸਥਾਨ ‘ਤੇ ਪਹੰਚਾ ਦਿੱਤਾ ਹੈ। ਉਨ੍ਹਾਂ ਨੇ ਯੂਪੀਆਈ, ਓਐੱਨਡੀਸੀ ਅਤੇ ਜੀਈਐੱਮ (ਗਵਨਰਮੈਂਟ ਈ-ਮਾਰਕਿਟਪਲੇਸ) ਜਿਹੇ ਡਿਜੀਟਲ ਪਲੈਟਫਾਰਮ ਦੀ ਸਫਲਤਾ ‘ਤੇ ਚਾਨਣਾ ਪਾਇਆ, ਜੋ ਦਰਸਾਉਂਦਾ ਹੈ ਕਿ ਕਿਵੇਂ ਯੁਵਾ ਡਿਜੀਟਲ ਅਰਥਵਿਵਸਥਾ ਵਿੱਚ ਕ੍ਰਾਂਤੀਕਾਰੀ ਬਦਲਾਵਾਂ ਦੀ ਅਗਵਾਈ ਕਰ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਭਾਰਤ ਹੁਣ ਰੀਅਲ ਟਾਈਮ ਦੇ ਡਿਜੀਟਲ ਲੈਣ-ਦੇਣ ਵਿੱਚ ਦੁਨੀਆ ਵਿੱਚ ਮੋਹਰੀ ਹੈ ਅਤੇ ਇਸ ਉਪਲਬਧੀ ਦਾ ਇੱਕ ਮਹੱਤਵਪੂਰਨ ਹਿੱਸਾ ਨੌਜਵਾਨਾਂ ਨੂੰ ਜਾਂਦਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ, “ਇਸ ਬਜਟ ਵਿੱਚ ਐਲਾਨ ਮੈਨੂਫੈਕਚਰਿੰਗ ਮਿਸ਼ਨ ਦਾ ਉਦੇਸ਼ ‘ਮੇਕ ਇਨ ਇਡੀਆ’ ਪਹਿਲ ਨੂੰ ਹੁਲਾਰਾ ਦੇਣਾ ਅਤੇ ਭਾਰਤ ਦੇ ਨੌਜਵਾਨਾਂ ਨੂੰ ਆਲਮੀ ਪੱਧਰ ‘ਤੇ ਮਾਨਕੀਕ੍ਰਿਤ ਉਤਪਾਦ ਬਣਾਉਣ ਦੇ ਅਵਸਰ ਪ੍ਰਦਾਨ ਕਰਨਾ ਹੈ। ਇਸ ਪਹਿਲ ਨਾਲ ਨਾ ਸਿਰਫ ਦੇਸ਼ ਭਰ ਵਿੱਚ ਲੱਖਾਂ ਐੱਮਐੱਸਐੱਮਈ ਅਤੇ ਛੋਟੇ ਉੱਦਮੀਆਂ ਨੂੰ ਮਦਦ ਮਿਲੇਗੀ, ਸਗੋਂ ਦੇਸ਼ ਭਰ ਵਿੱਚ ਰੋਜ਼ਗਾਰ ਦੇ ਨਵੇਂ ਅਵਸਰ ਵੀ ਖੋਲ੍ਹੇਗੀ।” ਉਨ੍ਹਾਂ ਨੇ ਕਿਹਾ ਕਿ ਇਹ ਭਾਰਤ ਦੇ ਨੌਜਵਾਨਾਂ ਦੇ ਲਈ ਅਵਸਰਾਂ ਦਾ ਇੱਕ ਅਭੂਤਪੂਰਵ ਸਮਾਂ ਹੈ। ਉਨ੍ਹਾਂ ਨੇ ਦੱਸਿਆ ਕਿ ਆਈਐੱਮਐੱਫ ਨੇ ਹਾਲ ਹੀ ਵਿੱਚ ਕਿਹਾ ਹੈ ਕਿ ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧਦੀ ਅਰਥਵਿਵਸਥਾ ਬਣਿਆ ਰਹੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਵਾਧੇ ਦੇ ਕਈ ਪਹਿਲੂ ਹਨ, ਜਿਨ੍ਹਾਂ ਵਿੱਚ ਸਭ ਤੋਂ ਮਹੱਤਵਪੂਰਨ ਆਉਣ ਵਾਲੇ ਦਿਨਾਂ ਵਿੱਚ ਸਾਰੇ ਖੇਤਰਾਂ ਵਿੱਚ ਰੋਜ਼ਗਾਰ ਦੇ ਅਵਸਰਾਂ ਵਿੱਚ ਵਾਧਾ ਹੈ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਹਾਲ ਦੇ ਦਿਨਾਂ ਵਿੱਚ ਆਟੋਮੋਬਾਇਲ ਅਤੇ ਫੁਟਵੀਅਰ ਉਦਯੋਗਾਂ ਨੇ ਉਤਪਾਦਨ ਅਤੇ ਨਿਰਯਾਤ ਵਿੱਚ ਨਵੇਂ ਰਿਕਾਰਡ ਹਾਸਲ ਕੀਤੇ ਹਨ, ਜਿਸ ਨਾਲ ਨੌਜਵਾਨਾਂ ਦੇ ਲਈ ਰੋਜ਼ਗਾਰ ਦੇ ਲੋੜੀਂਦੇ ਅਵਸਰ ਪੈਦਾ ਹੋਏ ਹਨ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪਹਿਲੀ ਵਾਰ ਖਾਦੀ ਅਤੇ ਗ੍ਰਾਮਉਦਯੋਗ ਦੇ ਉਤਪਾਦਾਂ ਨੇ 1.70 ਲੱਖ ਕਰੋੜ ਰੁਪਏ ਦੇ ਕਾਰੋਬਾਰ ਨੂੰ ਪਾਰ ਕਰ ਲਿਆ ਹੈ, ਜਿਸ ਨਾਲ ਖਾਸ ਤੌਰ ‘ਤੇ ਗ੍ਰਾਮੀਣ ਖੇਤਰਾਂ ਵਿੱਚ ਲੱਖਾਂ ਨਵੇਂ ਰੋਜ਼ਗਾਰ ਪੈਦਾ ਹੋਏ ਹਨ। ਇਨਲੈਂਡ ਵਾਟਰ ਟ੍ਰਾਂਸਪੋਰਟ ਵਿੱਚ ਹਾਲ ਦੀਆਂ ਉਪਲਬਧੀਆਂ ‘ਤੇ ਟਿੱਪਣੀ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ 2014 ਤੋਂ ਪਹਿਲਾਂ ਇਨਲੈਂਡ ਵਾਟਰ ਟ੍ਰਾਂਸਪੋਰਟ ਦੇ ਮਾਧਿਅਮ ਨਾਲ ਸਾਲਾਨਾ ਕੇਵਲ 18 ਮਿਲੀਅਨ ਟਨ ਮਾਲ ਦੀ ਆਵਾਜਾਈ ਹੁੰਦੀ ਸੀ। ਇਸ ਸਾਲ, ਮਾਲ ਦੀ ਆਵਾਜਾਈ 145 ਮਿਲੀਅਨ ਟਨ ਤੋਂ ਵੱਧ ਹੋ ਗਈ ਹੈ। ਉਨ੍ਹਾਂ ਨੇ ਇਸ ਸਫਲਤਾ ਦਾ ਕ੍ਰੈਡਿਟ ਇਸ ਦਿਸ਼ਾ ਵਿੱਚ ਲਗਾਤਾਰ ਨੀਤੀ-ਨਿਰਮਾਣ ਅਤੇ ਫੈਸਲੇ ਲੈਣ ਨੂੰ ਦਿੱਤਾ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਦੇਸ਼ ਵਿੱਚ ਨੈਸ਼ਨਲ ਵਾਟਰਵੇਅਜ਼ ਦੀ ਸੰਖਿਆ ਕੇਵਲ 5 ਤੋਂ ਵਧ ਕੇ 110 ਤੋਂ ਵੱਧ ਹੋ ਗਈ ਹੈ ਅਤੇ ਇਨ੍ਹਾਂ ਵਾਰਟਵੇਅਜ਼ ਦੀ ਓਪਰੇਸ਼ਨਲ ਲੰਬਾਈ ਲਗਭਗ 2,700 ਕਿਲੋਮੀਟਰ ਤੋਂ ਵਧ ਕੇ ਲਗਭਗ 5,000 ਕਿਲੋਮੀਟਰ ਹੋ ਗਈ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਉਪਲਬਧੀਆਂ ਪੂਰੇ ਦੇਸ਼ ਵਿੱਚ ਨੌਜਵਾਨਾਂ ਦੇ ਲਈ ਰੋਜ਼ਗਾਰ ਦੇ ਨਵੇਂ ਅਵਸਰ ਪੈਦਾ ਕਰ ਰਹੀਆਂ ਹਨ।
ਸ਼੍ਰੀ ਮੋਦੀ ਨੇ ਕਿਹਾ, “ਮੁੰਬਈ ਜਲਦੀ ਹੀ ਵਰਲਡ ਆਡੀਓ ਵਿਜ਼ੁਅਲ ਐਂਡ ਐਂਟਰਟੇਨਮੈਂਟ ਸਮਿਟ (ਵੇਵਸ) 2025 ਦੀ ਮੇਜ਼ਬਾਨੀ ਕਰੇਗਾ। ਨੌਜਵਾਨਾਂ ‘ਤੇ ਕੇਂਦ੍ਰਿਤ ਇਸ ਦਾ ਆਯੋਜਨ ਯੁਵਾ ਰਚਨਾਕਾਰਾਂ ਨੂੰ ਪਹਿਲੀ ਵਾਰ ਅਜਿਹੇ ਮੰਚ ਪ੍ਰਦਾਨ ਕਰੇਗਾ। ਇਹ ਸਮਿਟ ਮੀਡੀਆ, ਗੇਮਿੰਗ ਅਤੇ ਮਨੋਰੰਜਨ ਦੇ ਖੇਤਰ ਵਿੱਚ ਇਨੋਵੇਸ਼ਨ ਕਰਨ ਵਾਲਿਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਇੱਕ ਅਭੂਤਪੂਰਵ ਅਵਸਰ ਪ੍ਰਦਾਨ ਕਰੇਗਾ।” ਉਨ੍ਹਾਂ ਨੇ ਕਿਹਾ ਕਿ ਐਂਟਰਟੇਨਮੈਂਟ ਸਟਾਰਟਅੱਪਸ ਨੂੰ ਨਿਵੇਸ਼ਕਾਂ ਅਤੇ ਉਦਯੋਗ ਦੇ ਦਿੱਗਜਾਂ ਨਾਲ ਜੁੜਨ ਦਾ ਮੌਕਾ ਮਿਲੇਗਾ, ਜਿਸ ਨਾਲ ਇਹ ਦੁਨੀਆ ਦੇ ਸਾਹਮਣੇ ਆਪਣੇ ਵਿਚਾਰਾਂ ਨੂੰ ਪੇਸ਼ ਕਰਨ ਦਾ ਸਭ ਤੋਂ ਵੱਡਾ ਮੰਚ ਬਣ ਜਾਵੇਗਾ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਨੌਜਵਾਨਾਂ ਨੂੰ ਪ੍ਰੋਗਰਾਮ ਦੌਰਾਨ ਆਯੋਜਿਤ ਵਿਭਿੰਨ ਵਰਕਸ਼ਾਪਾਂ ਦੇ ਮਾਧਿਅਮ ਨਾਲ ਏਆਈ, ਐਕਸਆਰ ਅਤੇ ਇਮਰਸਿਵ ਮੀਡੀਆ ਬਾਰੇ ਜਾਣਕਾਰੀ ਮਿਲੇਗੀ।
ਉਨ੍ਹਾਂ ਨੇ ਕਿਹਾ, “ਵੇਵਸ ਭਾਰਤ ਦੇ ਡਿਜੀਟਲ ਕੰਟੈਂਟ ਦੇ ਭਵਿੱਖ ਨੂੰ ਊਰਜਾ ਪ੍ਰਦਾਨ ਕਰੇਗਾ।” ਉਨ੍ਹਾਂ ਨੇ ਭਾਰਤ ਦੇ ਨੌਜਵਾਨਾਂ ਦੀ ਸਮਾਵੇਸ਼ਿਤਾ ਦੀ ਸ਼ਲਾਘਾ ਕੀਤੀ ਅਤੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਸਮਾਜ ਦਾ ਹਰ ਵਰਗ ਦੇਸ਼ ਦੀਆਂ ਉਪਲਬਧੀਆਂ ਵਿੱਚ ਯੋਗਦਾਨ ਦੇ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਦੀਆਂ ਬੇਟੀਆਂ ਅੱਗੇ ਵਧ ਰਹੀਆਂ ਹਨ। ਉਨ੍ਹਾਂ ਨੇ ਹਾਲ ਹੀ ਵਿੱਚ ਯੂਪੀਐੱਸਸੀ ਦੇ ਨਤੀਜਿਆਂ ਦਾ ਹਵਾਲਾ ਦਿੱਤਾ, ਜਿੱਥੇ ਟੌਪ ਦੋ ਸਥਾਨ ਮਹਿਲਾਵਾਂ ਨੇ ਹਾਸਲ ਕੀਤੇ ਅਤੇ ਟੌਪ ਪੰਜ ਵਿੱਚੋਂ ਤਿੰਨ ਟੌਪਰ ਮਹਿਲਾਵਾਂ ਹਨ। ਸ਼੍ਰੀ ਮੋਦੀ ਨੇ ਕਿਹਾ, “ਨੌਕਰਸ਼ਾਹੀ ਤੋਂ ਲੈ ਕੇ ਪੁਲਾੜ ਅਤੇ ਵਿਗਿਆਨ ਤੱਕ ਦੇ ਖੇਤਰਾਂ ਵਿੱਚ ਮਹਿਲਾਵਾਂ ਨਵੀਆਂ ਉਚਾਈਆਂ ਨੂੰ ਛੂਹ ਰਹੀਆਂ ਹਨ। ਸਾਡੀ ਸਰਕਾਰ ਸਵੈ ਸਹਾਇਤਾ ਸਮੂਹਾਂ, ਬੀਮਾ ਸਖੀਆਂ, ਬੈਂਕ ਸਖੀਆਂ ਅਤੇ ਕ੍ਰਿਸ਼ੀ ਸਖੀਆਂ ਜਿਹੀਆਂ ਪਹਿਲਕਦਮੀਆਂ ਦੇ ਮਾਧਿਅਮ ਨਾਲ ਗ੍ਰਾਮੀਣ ਮਹਿਲਾਵਾਂ ਨੂੰ ਸਸ਼ਕਤ ਬਣਾਉਣ ‘ਤੇ ਧਿਆਨ ਕੇਂਦ੍ਰਿਤ ਕਰ ਰਹੀਆਂ ਹਨ, ਜਿਸ ਨਾਲ ਨਵੇਂ ਅਵਸਰ ਪੈਦਾ ਹੋਏ ਹਨ।” ਉਨ੍ਹਾਂ ਨੇ ਇਹ ਵੀ ਕਿਹਾ ਕਿ ਹਜ਼ਾਰਾਂ ਮਹਿਲਾਵਾਂ ਹੁਣ ਡ੍ਰੋਨ ਦੀਦੀ ਦੇ ਰੂਪ ਵਿੱਚ ਕੰਮ ਕਰ ਰਹੀਆਂ ਹਨ, ਜੋ ਆਪਣੇ ਪਰਿਵਾਰਾਂ ਅਤੇ ਪਿੰਡਾਂ ਦੇ ਲਈ ਸਮ੍ਰਿੱਧੀ ਯਕੀਨੀ ਬਣਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ 90 ਲੱਖ ਤੋਂ ਵੱਧ ਸਵੈ ਸਹਾਇਤਾ ਸਮੂਹ ਸਰਗਰਮ ਹਨ, ਜਿਨ੍ਹਾਂ ਵਿੱਚ 10 ਕਰੋੜ ਤੋਂ ਵੱਧ ਮਹਿਲਾਵਾਂ ਸ਼ਾਮਲ ਹਨ।
ਇਨ੍ਹਾਂ ਸਮੂਹਾਂ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰ ਨੇ ਉਨ੍ਹਾਂ ਦੇ ਬਜਟ ਨੂੰ ਪੰਜ ਗੁਣਾ ਵਧਾਇਆ ਹੈ ਅਤੇ 20 ਲੱਖ ਰੁਪਏ ਤੱਕ ਦੇ ਜਮਾਨਤ-ਮੁਕਤ ਲੋਨ ਦਾ ਪ੍ਰਾਵਧਾਨ ਕੀਤਾ ਹੈ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਮੁਦ੍ਰਾ ਯੋਜਨਾ ਦੀ ਸਭ ਤੋਂ ਵੱਡੀਆਂ ਲਾਭਾਰਥੀ ਮਹਿਲਾਵਾਂ ਹਨ ਅਤੇ ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ 50,000 ਤੋਂ ਵੱਧ ਸਟਾਰਟਅੱਪ ਵਿੱਚ ਮਹਿਲਾਵਾਂ ਨਿਦੇਸ਼ਕ ਹਨ। ਉਨ੍ਹਾਂ ਨੇ ਕਿਹਾ ਕਿ ਵਿਭਿੰਨ ਖੇਤਰਾਂ ਵਿੱਚ ਇਸ ਤਰ੍ਹਾਂ ਦੇ ਪਰਿਵਰਤਨਕਾਰੀ ਬਦਲਾਅ ਭਾਰਤ ਦੇ ਵਿਕਾਸ ਦੇ ਸੰਕਲਪ ਨੂੰ ਮਜ਼ਬੂਤ ਕਰ ਰਹੇ ਹਨ ਅਤੇ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਵੱਧ ਅਵਸਰ ਪੈਦਾ ਕਰ ਰਹੇ ਹਨ।
ਅੱਜ ਰੋਜ਼ਗਾਰ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਤੁਹਾਨੂੰ ਮਿਲਿਆ ਇਹ ਅਹੁਦਾ ਤੁਹਾਡੀ ਸਖਤ ਮਿਹਨਤ ਅਤੇ ਸਮਰਪਣ ਦਾ ਪਰਿਣਾਮ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਆਪਣੇ ਜੀਵਨ ਦੇ ਅਗਲੇ ਪੜਾਵਾਂ ਨੂੰ ਨਾ ਕੇਵਲ ਖੁਦ ਦੇ ਲਈ ਸਗੋਂ ਰਾਸ਼ਟਰ ਦੇ ਲਈ ਵੀ ਸਮਰਪਿਤ ਕਰੋ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਨ ਸੇਵਾ ਦੀ ਭਾਵਨਾ ਸਰਵਉੱਚ ਹੋਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਕੋਈ ਵਿਅਕਤੀ ਆਪਣੀ ਸੇਵਾ ਦੇ ਪ੍ਰਤੀ ਸਰਵਉੱਚ ਸਨਮਾਨ ਦੇ ਨਾਲ ਕੰਮ ਕਰਦਾ ਹੈ, ਤਾਂ ਉਸ ਦੇ ਯਤਨਾਂ ਨਾਲ ਰਾਸ਼ਟਰ ਨੂੰ ਇੱਕ ਨਵੀਂ ਦਿਸ਼ਾ ਵਿੱਚ ਲੈ ਜਾਣ ਦੀ ਤਾਕਤ ਮਿਲਦੀ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਲੋਕਾਂ ਦੇ ਪ੍ਰਤੀ ਆਪਣੇ ਫਰਜ਼ਾਂ ਦਾ ਪਾਲਨ, ਇਨੋਵੇਸ਼ਨ ਅਤੇ ਪ੍ਰਤੀਬੱਧਤਾ ਭਾਰਤ ਦੇ ਹਰੇਕ ਨਾਗਰਿਕ ਦੇ ਜੀਵਨ ਨੂੰ ਬਿਹਤਰ ਬਣਾਉਣ ਵਿੱਚ ਸਿੱਧਾ ਯੋਗਦਾਨ ਦੇਵੇਗੀ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜਦੋਂ ਕੋਈ ਵਿਅਕਤੀ ਜ਼ਿੰਮੇਦਾਰੀ ਦੇ ਅਹੁਦਿਆਂ ‘ਤੇ ਪਹੁੰਚਦਾ ਹੈ, ਤਾਂ ਨਾਗਰਿਕ ਦੇ ਰੂਪ ਵਿੱਚ ਉਸ ਦੇ ਫਰਜ਼ ਅਤੇ ਭੂਮਿਕਾਵਾਂ ਹੋਰ ਵੀ ਮਹੱਤਵਪੂਰਨ ਹੋ ਜਾਂਦੀਆਂ ਹਨ। ਉਨ੍ਹਾਂ ਨੇ ਇਸ ਦਿਸ਼ਾ ਵਿੱਚ ਜਾਗਰੂਕਤਾ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ “ਏਕ ਪੇੜ ਮਾਂ ਕੇ ਨਾਮ” ਅਭਿਯਾਨ ‘ਤੇ ਚਾਨਣਾ ਪਾਇਆ ਅਤੇ ਸਾਰਿਆਂ ਨੂੰ ਕੁਦਰਤ ਦੇ ਪ੍ਰਤੀ ਸ਼ੁਕਰਗੁਜ਼ਾਰੀ ਅਤੇ ਸੇਵਾ ਦੇ ਭਾਵ ਦੇ ਰੂਪ ਵਿੱਚ ਆਪਣੀ ਮਾਂ ਦੇ ਨਾਂ ‘ਤੇ ਇੱਕ ਪੇੜ ਲਗਾਉਣ ਦੇ ਲਈ ਪ੍ਰੋਤਸਾਹਿਤ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਕਾਰਜਸਥਲਾਂ ‘ਤੇ ਇਸ ਅਭਿਯਾਨ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਕਰਨ ਦੀ ਤਾਕੀਦ ਕੀਤੀ। ਇਹ ਦੇਖਦੇ ਹੋਏ ਕਿ ਜੂਨ ਵਿੱਚ ਆਉਣ ਵਾਲਾ ਅੰਤਰਰਾਸ਼ਟਰੀ ਯੋਗ ਦਿਵਸ ਇੱਕ ਸਫਲ ਕਰੀਅਰ ਦੇ ਨਾਲ-ਨਾਲ ਇੱਕ ਤੰਦਰੁਸਤ ਜੀਵਨ ਸ਼ੁਰੂ ਕਰਨ ਦਾ ਇੱਕ ਸ਼ਾਨਦਾਰ ਅਵਸਰ ਹੈ, ਉਨ੍ਹਾਂ ਨੇ ਕਿਹਾ ਕਿ ਸਿਹਤ ਨਾ ਸਿਰਫ ਵਿਅਕਤੀਆਂ ਦੇ ਲਈ ਜ਼ਰੂਰੀ ਹੈ, ਸਗੋਂ ਕਾਰਜ ਕੁਸ਼ਲਤਾ ਅਤੇ ਰਾਸ਼ਟਰ ਦੀ ਉਤਪਾਦਕਤਾ ਦੇ ਲਈ ਵੀ ਮਹੱਤਵਪੂਰਨ ਹੈ।
ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਆਪਣੀਆਂ ਸਮਰੱਥਾਵਾਂ ਨੂੰ ਵਧਾਉਣ ਦੇ ਲਈ ਮਿਸ਼ਨ ਕਰਮਯੋਗੀ ਪਹਿਲ ਦਾ ਉਪਯੋਗ ਕਰਨ ਦੇ ਲਈ ਪ੍ਰੋਤਸਾਹਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਭੂਮਿਕਾ ਦਾ ਉਦੇਸ਼ ਸਿਰਫ ਅਹੁਦਾ ਧਾਰਨ ਕਰਨਾ ਨਹੀਂ ਹੈ, ਸਗੋਂ ਭਾਰਤ ਦੇ ਹਰੇਕ ਨਾਗਰਿਕ ਦੀ ਸੇਵਾ ਕਰਨਾ ਅਤੇ ਰਾਸ਼ਟਰ ਦੀ ਪ੍ਰਗਤੀ ਵਿੱਚ ਯੋਗਦਾਨ ਦੇਣਾ ਹੈ। ਸ਼੍ਰੀ ਮੋਦੀ ਨੇ ਸਿਵਿਲ ਸੇਵਾ ਦਿਵਸ ‘ਤੇ ਸਾਂਝਾ ਕੀਤੇ ਗਏ ‘ਨਾਗਰਿਕ ਦੇਵੋ ਭਵ’ ਦੇ ਮੰਤਰ ਨੂੰ ਯਾਦ ਕਰਦੇ ਹੋਏ, ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਨਾਗਰਿਕਾਂ ਦੀ ਸੇਵਾ ਕਰਨਾ ਈਸ਼ਵਰ ਦੀ ਪੂਜਾ ਦੇ ਬਰਾਬਰ ਹੈ। ਸ਼੍ਰੀ ਮੋਦੀ ਨੇ ਵਿਸ਼ਵਾਸ ਵਿਅਕਤ ਕਰਦੇ ਹੋਏ ਕਿਹਾ ਕਿ ਇਮਾਨਦਾਰੀ ਅਤੇ ਸਮਰਪਣ ਦੇ ਨਾਲ, ਭਾਰਤ ਇੱਕ ਵਿਕਸਿਤ ਅਤੇ ਸਮ੍ਰਿੱਧ ਰਾਸ਼ਟਰ ਬਣੇਗਾ। ਉਨ੍ਹਾਂ ਨੇ ਨੌਜਵਾਨਾਂ ਨੂੰ 140 ਕਰੋੜ ਭਾਰਤੀਆਂ ਦੇ ਸੁਪਨਿਆਂ ਅਤੇ ਉਮੀਦਾਂ ਨੂੰ ਪ੍ਰਾਪਤ ਕਰਨ ਦੇ ਲਈ ਕੰਮ ਕਰਨ ਦੀ ਤਾਕੀਦ ਕੀਤੀ।
ਪਿਛੋਕੜ
ਪ੍ਰਧਾਨ ਮੰਤਰੀ ਦੀ ਰੋਜ਼ਗਾਰ ਸਿਰਜਣ ਨੂੰ ਸਭ ਤੋਂ ਵੱਧ ਤਰਜੀਹ ਦੇਣ ਦੀ ਵਚਨਬੱਧਤਾ ਦੇ ਅਨੁਸਾਰ, 15ਵਾਂ ਰੋਜ਼ਗਾਰ ਮੇਲਾ ਦੇਸ਼ ਭਰ ਵਿੱਚ 47 ਥਾਵਾਂ 'ਤੇ ਆਯੋਜਿਤ ਕੀਤਾ ਗਿਆ। ਇਹ ਨੌਜਵਾਨਾਂ ਨੂੰ ਉਨ੍ਹਾਂ ਦੇ ਸਸ਼ਕਤੀਕਰਨ ਅਤੇ ਰਾਸ਼ਟਰੀ ਵਿਕਾਸ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਯੋਗਦਾਨ ਪਾਉਣ ਲਈ ਸਾਰਥਕ ਮੌਕੇ ਪ੍ਰਦਾਨ ਕਰੇਗਾ।
ਦੇਸ਼ ਭਰ ਤੋਂ ਚੁਣੇ ਗਏ ਨਵ ਨਿਯੁਕਤ ਕੇਂਦਰ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ/ਵਿਭਾਗਾਂ ਵਿੱਚ ਸ਼ਾਮਲ ਹੋਣਗੇ, ਜਿਨ੍ਹਾਂ ਵਿੱਚ ਮਾਲੀਆ ਵਿਭਾਗ, ਅਮਲਾ ਅਤੇ ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨ ਮੰਤਰਾਲਾ, ਗ੍ਰਹਿ ਮੰਤਰਾਲਾ, ਡਾਕ ਵਿਭਾਗ, ਉੱਚ ਸਿੱਖਿਆ ਵਿਭਾਗ, ਰੇਲਵੇ ਮੰਤਰਾਲਾ, ਕਿਰਤ ਅਤੇ ਰੋਜ਼ਗਾਰ ਮੰਤਰਾਲਾ ਆਦਿ ਸ਼ਾਮਲ ਹਨ।
ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ
जब युवा राष्ट्र के निर्माण में भागीदार होते हैं, तो राष्ट्र तेज विकास भी करता है और विश्व में अपनी पहचान भी बनाता है।
— PMO India (@PMOIndia) April 26, 2025
भारत का युवा आज अपने परिश्रम और इनोवेशन से दुनिया को ये दिखा रहा है कि हम में कितना सामर्थ्य है: PM @narendramodi
इस बजट में सरकार ने मैन्यूफैक्चरिंग मिशन की घोषणा की है।
— PMO India (@PMOIndia) April 26, 2025
इसका उद्देश्य है- मेक इन इंडिया को बढ़ावा देना और भारत के युवाओं को ग्लोबल स्टैंडर्ड वाले प्रॉडक्ट बनाने का मौका देना।
इससे ना केवल देश की लाखों MSMEs को...हमारे लघु उद्यमियों को बढ़ावा मिलेगा, बल्कि पूरे देश में रोजगार…
कुछ ही दिन बाद मुंबई में वर्ल्ड ऑडियो विजुअल एंड एंटरटेनमेंट समिट यानी WAVES 2025 का आयोजन होने जा रहा है।
— PMO India (@PMOIndia) April 26, 2025
इस आयोजन के केंद्र में भी देश के युवा हैं। देश के young creators को पहली बार इस तरह का मंच मिल रहा है।
मीडिया, गेमिंग और एंटरटेनमेंट फील्ड के innovators के लिए ये प्रतिभा…
हमारी नारीशक्ति ब्यूरोक्रेसी से लेकर स्पेस और साइंस के क्षेत्र में नई बुलंदियों को छू रही है।
— PMO India (@PMOIndia) April 26, 2025
सरकार का विशेष ध्यान ग्रामीण महिलाओं के सशक्तिकरण पर भी है: PM @narendramodi