ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਅਤੇ ਕਸ਼ਮੀਰ ਵਿੱਚ ਬੱਸ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ 'ਤੇ ਦੁਖ ਪ੍ਰਗਟਾਇਆ ਹੈ। ਸ਼੍ਰੀ ਮੋਦੀ ਨੇ ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
ਪ੍ਰਧਾਨ ਮੰਤਰੀ ਨੇ ਜੰਮੂ ਅਤੇ ਕਸ਼ਮੀਰ ਵਿੱਚ ਹੋਈ ਬੱਸ ਦੁਰਘਟਨਾ 'ਤੇ ਦੁਖ ਪ੍ਰਗਟਾਉਂਦੇ ਹੋਏ ਹਰੇਕ ਮ੍ਰਿਤਕ ਦੇ ਕਰੀਬੀ ਰਿਤਸ਼ਤੇਦਾਰ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।"
Expressing grief on the bus accident in Jammu and Kashmir, PM @narendramodi has announced an ex-gratia of Rs. 2 lakh from PMNRF for the next of kin of each deceased. The injured would be given Rs. 50,000.
— PMO India (@PMOIndia) May 31, 2023