ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਰਾਸ਼ਟਰਪਤੀ ਦੁਆਰਾ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ, ਸ਼੍ਰੀ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਦੇ ਲਈ ਮਨੋਨੀਤ ਕੀਤੇ ਜਾਣ ‘ਤੇ ਖੁਸ਼ੀ ਪ੍ਰਗਟਾਈ ਹੈ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮੈਨੂੰ ਪ੍ਰਸੰਨਤਾ ਹੈ ਕਿ ਰਾਸ਼ਟਰਪਤੀ ਜੀ ਨੇ ਸ਼੍ਰੀ ਸਤਨਾਮ ਸਿੰਘ ਸੰਧੂ ਜੀ ਨੂੰ ਰਾਜ ਸਭਾ ਦੇ ਲਈ ਮਨੋਨੀਤ ਕੀਤਾ ਹੈ। ਸਤਨਾਮ ਜੀ ਨੇ ਖ਼ੁਦ ਨੂੰ ਇੱਕ ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਸਮਾਜਿਕ ਕਾਰਜਕਰਤਾ ਦੇ ਰੂਪ ਵਿੱਚ ਪ੍ਰਤਿਸ਼ਠਿਤ ਕੀਤਾ ਹੈ, ਜੋ ਵਿਭਿੰਨ ਤਰੀਕਿਆਂ ਨਾਲ ਮੈਦਾਨੀ ਪੱਧਰ ‘ਤੇ ਲੋਕਾਂ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਨੇ ਸਦਾ ਰਾਸ਼ਟਰੀ ਏਕਤਾ ਨੂੰ ਅੱਗੇ ਵਧਾਉਣ ਦੇ ਲਈ ਬੜੇ ਪੈਮਾਨੇ ‘ਤੇ ਕੰਮ ਕੀਤਾ ਹੈ। ਇਸ ਦੇ ਇਲਾਵਾ, ਉਨ੍ਹਾਂ ਨੇ ਵਿਦੇਸ਼ਾਂ ਵਿੱਚ ਵਸੇ ਭਾਰਤੀ ਸਮੁਦਾਇ ਦੇ ਨਾਲ ਭੀ ਸਹਿਯੋਗ ਕੀਤਾ ਹੈ। ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਸੰਸਦੀ ਯਾਤਰਾ ਦੇ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਮੈਨੂੰ ਵਿਸ਼ਵਾਸ ਹੈ ਕਿ ਰਾਜ ਸਭਾ ਦੀ ਕਾਰਵਾਈ ਉਨ੍ਹਾਂ ਦੇ ਵਿਚਾਰਾਂ ਨਾਲ ਸਮ੍ਰਿੱਧ ਹੋਵੇਗੀ। @satnamsandhuchd”
I am delighted that Rashtrapati Ji has nominated Shri Satnam Singh Sandhu Ji to the Rajya Sabha. Satnam Ji has distinguished himself as a noted educationist and social worker, who has been serving people at the grassroots in different ways. He has always worked extensively to… pic.twitter.com/rZuUmGJP0q
— Narendra Modi (@narendramodi) January 30, 2024