ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਟੀਕਾਕਰਣ ਮੁਹਿੰਮ ਦੁਆਰਾ ਇੱਕ ਹੋਰ ਮਹੱਤਵਪੂਰਨ ਪੜਾਅ ਪਾਰ ਕਰ ਲੈਣ ‘ਤੇ ਖੁਸ਼ੀ ਵਿਅਕਤ ਕੀਤੀ ਹੈ। ਭਾਰਤ ਵਿੱਚ 50% ਤੋਂ ਅਧਿਕ ਟੀਕਾ-ਯੋਗ ਆਬਾਦੀ ਦਾ ਪੂਰੀ ਤਰ੍ਹਾਂ ਨਾਲ ਟੀਕਾਕਰਣ ਹੋ ਚੁੱਕਿਆ ਹੈ ।
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਮਨਸੁਖ ਮਾਂਡਵੀਯਾ ਦੇ ਇੱਕ ਟਵੀਟ ਦੇ ਉੱਤਰ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;
“ਭਾਰਤ ਦੀ ਟੀਕਾਕਰਣ ਮੁਹਿੰਮ ਨੇ ਇੱਕ ਹੋਰ ਮਹੱਤਵਪੂਰਨ ਪੜਾਅ ਪਾਰ ਕਰ ਲਿਆ। ਕੋਵਿਡ-19 ਦੇ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਬਣਾਉਣ ਦੇ ਲਈ ਇਸ ਨਿਰੰਤਰਤਾ ਨੂੰ ਬਣਾਈ ਰੱਖਣਾ ਜ਼ਰੂਰੀ ਹੈ ।
ਅਤੇ ਹਾਂ, ਮਾਸਕ ਲਗਾਉਣ ਅਤੇ ਸਮਾਜਿਕ ਦੂਰੀ ਦਾ ਧਿਆਨ ਰੱਖਣ ਸਹਿਤ ਕੋਵਿਡ-19 ਨਾਲ ਜੁੜੇ ਸਾਰੇ ਪ੍ਰੋਟੋਕੋਲ ਦਾ ਬਰਾਬਰ ਪਾਲਣ ਕੀਤਾ ਜਾਂਦਾ ਰਹੇ।”
India’s vaccination drive crosses another important milestone. Important to keep this momentum to strengthen the fight against COVID-19.
— Narendra Modi (@narendramodi) December 6, 2021
And yes, keep following all other COVID-19 related protocols including masking up and social distancing. https://t.co/a26Cy65Jv2