ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਨਾਓ ਸੜਕ ਹਾਦਸੇ ‘ਤੇ ਗਹਿਰਾ ਦੁਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਰਾਜ ਸਰਕਾਰ ਦੀ ਨਿਗਰਾਨੀ ਵਿੱਚ ਸਥਾਨਕ ਪ੍ਰਸ਼ਾਸਨ ਪੀੜ੍ਹਤਾਂ ਦੀ ਹਰ ਸੰਭਵ ਮਦਦ ਵਿੱਚ ਜੁਟਿਆ ਹੈ।
ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਐਕਸ (X) ‘ਤੇ ਪੋਸਟ ਕੀਤਾ:
“ਉੱਤਰ ਪ੍ਰਦੇਸ਼ ਦੇ ਉਨਾਓ ਵਿੱਚ ਹੋਇਆ ਸੜਕ ਹਾਦਸਾ ਅਤਿਅੰਤ ਦੁਖਦਾਈ ਹੈ। ਇਸ ਵਿੱਚ ਜਿਨ੍ਹਾਂ ਲੋਕਾਂ ਨੇ ਆਪਣਿਆਂ ਨੂੰ ਗੁਆਇਆ ਹੈ, ਉਨ੍ਹਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਈਸ਼ਵਰ ਉਨ੍ਹਾਂ ਨੂੰ ਇਸ ਮੁਸ਼ਕਲ ਸਮੇਂ ਵਿੱਚ ਹਿੰਮਤ ਪ੍ਰਦਾਨ ਕਰੇ। ਇਸ ਦੇ ਨਾਲ ਹੀ ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਰਾਜ ਸਰਕਾਰ ਦੀ ਦੇਖਰੇਖ ਵਿੱਚ ਸਥਾਨਕ ਪ੍ਰਸ਼ਾਸਨ ਪੀੜ੍ਹਤਾਂ ਦੀ ਹਰ ਸੰਭਵ ਮਦਦ ਵਿੱਚ ਜੁਟਿਆ ਹੈ: PM @narendramodi"
उत्तर प्रदेश के उन्नाव में हुई सड़क दुर्घटना अत्यंत पीड़ादायक है। इसमें जिन लोगों ने अपनों को खोया है, उनके प्रति मेरी संवेदनाएं। ईश्वर उन्हें इस कठिन समय में संबल प्रदान करे। इसके साथ ही मैं घायलों के जल्द स्वस्थ होने की कामना करता हूं। राज्य सरकार की देखरेख में स्थानीय प्रशासन…
— PMO India (@PMOIndia) July 10, 2024
ਸ਼੍ਰੀ ਮੋਦੀ ਨੇ ਉਨਾਓ ਹਾਦਸੇ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਨੇੜਲੇ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ ਤੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ਼-ਗ੍ਰੇਸ਼ੀਆ) ਦੇਣ ਦਾ ਵੀ ਐਲਾਨ ਕੀਤਾ।
ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਐਕਸ (X) ‘ਤੇ ਪੋਸਟ ਕੀਤਾ:
“ਪ੍ਰਧਾਨ ਮੰਤਰੀ ਨੇ ਉਨਾਓ ਵਿੱਚ ਹੋਏ ਹਾਦਸੇ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਪਰਿਜਨਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ।
The Prime Minister has announced an ex-gratia of Rs. 2 lakh from PMNRF for the next of kin of each deceased in the mishap in Unnao. The injured would be given Rs. 50,000. https://t.co/rZDoM9sqeY
— PMO India (@PMOIndia) July 10, 2024