ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਗਲਪੁਰ ਵਿੱਚ ਧਮਾਕੇ ਨਾਲ ਹੋਏ ਜਾਨੀ ਨੁਕਾਸਾਨ ’ਤੇ ਗਹਿਰਾ ਸੋਗ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਇਸ ਘਟਨਾ ਨਾਲ ਸਬੰਧਿਤ ਹਾਲਾਤ ਬਾਰੇ ਬਿਹਾਰ ਦੇ ਮੁੱਖ ਮੰਤਰੀ, ਸ਼੍ਰੀ ਨੀਤੀਸ਼ ਕੁਮਾਰ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲਗਿਆ ਹੋਇਆ ਹੈ ਅਤੇ ਪੀੜਿਤਾਂ ਨੂੰ ਹਰ ਸੰਭਵ ਸਹਾਇਤਾ ਉਪਲਬਧ ਕਰਵਾਈ ਜਾ ਰਹੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਬਿਹਾਰ ਦੇ ਭਾਗਲਪੁਰ ਵਿੱਚ ਧਮਾਕੇ ਨਾਲ ਹੋਏ ਜਾਨੀ ਨੁਕਸਾਨ ਦੀ ਖ਼ਬਰ ਪੀੜਾ ਦੇਣ ਵਾਲੀ ਹੈ। ਮੈਂ ਘਾਇਲਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ। ਘਟਨਾ ਨਾਲ ਜੁੜੇ ਹਾਲਾਤ ’ਤੇ ਮੁੱਖ ਮੰਤਰੀ ਸ਼੍ਰੀ ਨੀਤੀਸ਼ ਕੁਮਾਰ (@NitishKumar) ਜੀ ਨਾਲ ਵੀ ਗੱਲ ਹੋਈ। ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲਗਿਆ ਹੋਇਆ ਹੈ ਅਤੇ ਪੀੜਿਤਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ।”
बिहार के भागलपुर में धमाके से हुई जनहानि की खबर पीड़ा देने वाली है। मैं घायलों के शीघ्र स्वस्थ होने की कामना करता हूं। घटना से जु़ड़े हालातों पर मुख्यमंत्री @NitishKumar जी से भी बात हुई। प्रशासन राहत और बचाव कार्यों में लगा हुआ है, और पीड़ितों को हर संभव सहायता दी जा रही है।
— Narendra Modi (@narendramodi) March 4, 2022