ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਧਿਆਪਕ ਦਿਵਸ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਯੰਤੀ), ਜਿਸ ਨੂੰ ਅਧਿਆਪਕ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ, ‘ਤੇ ਸ਼ਰਧਾਂਜਲੀਆਂ ਭੀ ਅਰਪਿਤ ਕੀਤੀਆਂ।
ਐਕਸ (X)‘ਤੇ ਇੱਕ ਵੀਡੀਓ ਪੋਸਟ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:
“ਅਧਿਆਪਕ ਦਿਵਸ (#TeachersDay) ‘ਤੇ ਹਾਰਦਿਕ ਸ਼ੁਭਕਾਮਨਾਵਾਂ। ਇਹ ਯੁਵਾ ਮਸਤਕਾਂ ਨੂੰ ਆਕਾਰ ਦੇਣ ਵਾਲੇ ਸਾਰੇ ਅਧਿਆਪਕਾਂ ਦੇ ਪ੍ਰਤੀ ਆਭਾਰ ਵਿਅਕਤ ਕਰਨ ਦਾ ਇੱਕ ਅਵਸਰ ਹੈ। ਡਾ. ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ ਸ਼ਰਧਾਂਜਲੀਆਂ।”
Best wishes on #TeachersDay, an occasion to express gratitude to all teachers who shape young minds.
— Narendra Modi (@narendramodi) September 5, 2024
Tributes to Dr. Radhakrishnan on his birth anniversary. pic.twitter.com/ORfl2iCJat