ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਗਪੁਰ ਰੇਲਵੇ ਸਟੇਸ਼ਨ ਦੇ ਪਲੈਟਫਾਰਮ ਨੰਬਰ 1 ਤੋਂ ਨਾਗਪੁਰ ਅਤੇ ਬਿਲਾਸਪੁਰ ਨੂੰ ਜੋੜਨ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਪ੍ਰਧਾਨ ਮੰਤਰੀ ਨੇ ਵੰਦੇ ਭਾਰਤ ਐਕਸਪ੍ਰੈੱਸ ਦੇ ਰੇਲ ਡੱਬਿਆਂ ਦਾ ਨਿਰੀਖਣ ਕੀਤਾ ਅਤੇ ਉਨ੍ਹਾਂ ਵਿੱਚ ਮੁਹੱਈਆ ਸੁਵਿਧਾਵਾਂ ਦਾ ਜਾਇਜ਼ਾ ਲਿਆ। ਸ਼੍ਰੀ ਮੋਦੀ ਨੇ ਵੰਦੇ ਭਾਰਤ ਐਕਸਪ੍ਰੈੱਸ ਦੇ ਲੋਕੋਮੋਟਿਵ ਇੰਜਣ ਦੇ ਕੰਟਰੋਲ ਸੈਂਟਰ ਦਾ ਨਿਰੀਖਣ ਕੀਤਾ ਅਤੇ ਨਾਗਪੁਰ ਅਤੇ ਅਜਨੀ ਰੇਲਵੇ ਸਟੇਸ਼ਨਾਂ ਦੀਆਂ ਵਿਕਾਸ ਯੋਜਨਾਵਾਂ ਦਾ ਵੀ ਜਾਇਜ਼ਾ ਲਿਆ। ਨਾਗਪੁਰ ਤੋਂ ਬਿਲਾਸਪੁਰ ਦੀ ਯਾਤਰਾ ਦਾ ਸਮਾਂ 7-8 ਘੰਟਿਆਂ ਤੋਂ ਘੱਟ ਕੇ 5 ਘੰਟੇ 30 ਮਿੰਟ ਰਹਿ ਜਾਵੇਗਾ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਨਾਗਪੁਰ ਅਤੇ ਬਿਲਾਸਪੁਰ ਦਰਮਿਆਨ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਟ੍ਰੇਨ ਨਾਲ ਕਨੈਕਟੀਵਿਟੀ ਵਿੱਚ ਕਾਫੀ ਵਾਧਾ ਹੋਵੇਗਾ।”
Flagged off the Vande Bharat Express between Nagpur and Bilaspur. Connectivity will be significantly enhanced by this train. pic.twitter.com/iqPZqXE4Mi
— Narendra Modi (@narendramodi) December 11, 2022
नागपूर-बिलासपूर वंदे भारत एक्स्प्रेसला हिरवा झेंडा दाखवला. या ट्रेनमुळे दळणवळणात लक्षणीय वाढ होईल. pic.twitter.com/KLWGbnQwPr
— Narendra Modi (@narendramodi) December 11, 2022