ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਸਥਾਪਨਾ ਦਿਵਸ ਦੇ ਅਵਸਰ ‘ਤੇ ਝਾਰਖੰਡ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਪ੍ਰਦੇਸ਼ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਸ਼੍ਰੀ ਮੋਦੀ ਨੇ ਕਿਹਾ ਕਿ ਝਾਰਖੰਡ ਆਪਣੇ ਖਣਿਜ ਸੰਸਾਧਨਾਂ ਦੇ ਨਾਲ-ਨਾਲ ਆਦਿਵਾਸੀ ਸਮਾਜ ਦੇ ਸਾਹਸ, ਸ਼ੌਰਯ ਅਤੇ ਸਵੈਮਾਣ ਦੇ ਲਈ ਵੀ ਪ੍ਰਸਿੱਧ ਰਿਹਾ ਹੈ। ਦੇਸ਼ ਦੀ ਪ੍ਰਗਤੀ ਵਿੱਚ ਝਾਰਖੰਡ ਦੇ ਲੋਕਾਂ ਦਾ ਅਹਿਮ ਯੋਗਦਾਨ ਹੈ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਝਾਰਖੰਡ ਆਪਣੀਆਂ ਖਣਿਜ ਸੰਪਦਾਵਾਂ ਦੇ ਨਾਲ-ਨਾਲ ਜਨਜਾਤੀਯ ਸਮਾਜ ਦੇ ਸਾਹਸ, ਸ਼ੌਰਯ ਅਤੇ ਸਵੈਮਾਣ ਦੇ ਲਈ ਪ੍ਰਸਿੱਧ ਰਿਹਾ ਹੈ। ਇੱਥੋਂ ਦੇ ਮੇਰੇ ਪਰਿਵਾਰਜਨਾਂ ਨੇ ਦੇਸ਼ ਦੀ ਉੱਨਤੀ ਵਿੱਚ ਆਪਣਾ ਅਹਿਮ ਯੋਗਦਾਨ ਦਿੱਤਾ ਹੈ। ਰਾਜ ਦੇ ਸਥਾਪਨਾ ਦਿਵਸ ‘ਤੇ ਮੈਂ ਉਨ੍ਹਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ, ਨਾਲ ਹੀ ਪ੍ਰਦੇਸ਼ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਾ ਹਾਂ।”
झारखंड अपनी खनिज संपदाओं के साथ-साथ जनजातीय समाज के साहस, शौर्य और स्वाभिमान के लिए सुविख्यात रहा है। यहां के मेरे परिवारजनों ने देश की उन्नति में अपना अहम योगदान दिया है। राज्य के स्थापना दिवस पर मैं उन्हें अपनी शुभकामनाएं देता हूं, साथ ही प्रदेश के उज्ज्वल भविष्य की कामना करता…
— Narendra Modi (@narendramodi) November 15, 2023