ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੀਮਾ ਸੜਕ ਸੰਗਠਨ (Border Roads Organisation -BRO) ਦੁਆਰਾ ਬਣਾਏ ਗਏ 2900 ਕਰੋੜ ਰੁਪਏ ਤੋਂ ਅਧਿਕ ਦੇ 90 ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਸ਼ਲਾਘਾ ਕੀਤੀ ਹੈ। ਇਹ ਪ੍ਰੋਜੈਕਟ 11 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਫੈਲੇ ਹੋਏ ਹਨ। ਇਨ੍ਹਾਂ ਪ੍ਰੋਜੈਕਟਾਂ ਨੂੰ ਅੱਜ ਰਕਸ਼ਾ ਮੰਤਰੀ ਸ਼੍ਰੀ ਰਾਜਨਾਥ ਸਿੰਘ ਦੁਆਰਾ ਰਾਸ਼ਟਰ ਨੂੰ ਸਮਰਪਿਤ ਕੀਤਾ ਗਿਆ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ
"ਇਹ ਮਹੱਤਵਪੂਰਨ ਪ੍ਰੋਜੈਕਟ ਹਨ ਜੋ ਸਰਹੱਦੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਵਧਾਉਣ ਵਿੱਚ ਕਾਫੀ ਸਹਾਇਤਾ ਕਰਨਗੇ!"
These are important projects which will go a long way in enhancing infrastructure in the border areas! https://t.co/3Q3AoiRuRO
— Narendra Modi (@narendramodi) September 12, 2023