ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਜਾਰਜਟਾਊਨ ਵਿੱਚ ਸਟੇਟ ਹਾਊਸ ਵਿਖੇ ਮਹਾਮਹਿਮ ਡਾ. ਮੁਹੰਮਦ ਇਰਫਾਨ ਅਲੀ ਨਾਲ ਮੁਲਾਕਾਤ ਕੀਤੀ। ਸਟੇਟ ਹਾਊਸ ਪਹੁੰਚਣ ‘ਤੇ ਰਾਸ਼ਟਰਪਤੀ ਅਲੀ ਨੇ ਉਨ੍ਹਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਰਸਮੀ ਗਾਰਡ ਆਵ੍ ਆਨਰ ਦਿੱਤਾ ਗਿਆ।

 

ਦੋਹਾਂ ਲੀਡਰਾਂ ਦੇ ਦਰਮਿਆਨ ਇੱਕ ਸੰਖੇਪ ਬੈਠਕ ਹੋਈ, ਜਿਸ ਦੇ ਬਾਅਦ ਵਫ਼ਦ ਪੱਧਰ ਦੀ ਵਾਰਤਾ ਹੋਈ। ਭਾਰਤ ਅਤੇ ਗੁਆਨਾ ਦੇ ਦਰਮਿਆਨ ਗਹਿਰੇ ਇਤਿਹਾਸਿਕ ਸਬੰਧਾਂ ਨੂੰ ਰੇਖਾਂਕਿਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਯਾਤਰਾ ਨਾਲ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਗਤੀ ਮਿਲੇਗੀ। ਦੋਹਾਂ ਲੀਡਰਾਂ ਨੇ ਰੱਖਿਆ, ਵਪਾਰ ਅਤੇ ਨਿਵੇਸ਼, ਸਿਹਤ ਅਤੇ ਫਾਰਮਾ, ਪਰੰਪਰਾਗਤ ਚਿਕਿਤਸਾ, ਖੁਰਾਕ ਸੁਰੱਖਿਆ, ਬੁਨਿਆਦੀ ਢਾਂਚੇ ਦੇ ਵਿਕਾਸ, ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ, ਸਮਰੱਥਾ ਨਿਰਮਾਣ, ਸੱਭਿਆਚਾਰ ਅਤੇ ਦੋਹਾਂ ਦੇਸ਼ਾਂ ਦੇ ਲੋਕਾਂ ਦੇ ਦਰਮਿਆਨ ਪਰਸਪਰ ਸੰਪਰਕ (people-to-people ties) ਸਹਿਤ ਭਾਰਤ ਅਤੇ ਗੁਆਨਾ ਦੇ ਦਰਮਿਆਨ ਬਹੁਆਯਾਮੀ ਸਬੰਧਾਂ ਦੇ ਵਿਭਿੰਨ ਪਹਿਲੂਆਂ ‘ਤੇ ਵਿਆਪਕ ਚਰਚਾ ਕੀਤੀ। ਊਰਜਾ ਦੇ ਖੇਤਰ ਵਿੱਚ ਜਾਰੀ ਸਹਿਯੋਗ ਦਾ ਜਾਇਜ਼ਾ ਲੈਂਦੇ ਹੋਏ, ਦੋਹਾਂ ਲੀਡਰਾਂ ਨੇ ਕਿਹਾ ਕਿ ਹਾਈਡ੍ਰੋਕਾਰਬਨ ਦੇ ਨਾਲ-ਨਾਲ ਅਖੁੱਟ ਊਰਜਾ ਦੇ ਖੇਤਰ ਵਿੱਚ ਸਾਂਝੇਦਾਰੀ ਵਧਾਉਣ ਦੀਆਂ ਅਪਾਰ ਸੰਭਾਵਨਾਵਾਂ ਮੌਜੂਦ ਹਨ। ਵਿਕਾਸ ਦੇ ਮਾਮਲੇ ਵਿੱਚ ਸਹਿਯੋਗ ਭਾਰਤ-ਗੁਆਨਾ ਸਾਂਝੇਦਾਰੀ (India-Guyana partnership) ਦਾ ਇੱਕ ਮਹੱਤਵਪੂਰਨ ਥੰਮ੍ਹ ਹੈ। ਪ੍ਰਧਾਨ ਮੰਤਰੀ ਨੇ ਗੁਆਨਾ ਦੀਆਂ ਵਿਕਾਸ ਸਬੰਧੀ ਆਕਾਂਖਿਆਵਾਂ ਨੂੰ ਪੂਰਾ ਕਰਨ ਹਿਤ ਭਾਰਤ ਦੇ ਨਿਰਤੰਰ ਸਹਿਯੋਗ ਤੋਂ ਜਾਣੂ ਕਰਵਾਇਆ।

 

 

 

 ਦੋਹਾਂ ਲੀਡਰਾਂ ਨੇ ਆਪਸੀ ਹਿਤ ਦੇ ਖੇਤਰੀ ਅਤੇ ਆਲਮੀ ਮੁੱਦਿਆਂ ‘ਤੇ ਭੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਦੋਹਾਂ ਲੀਡਰਾਂ ਨੇ ਜਲਵਾਯੂ ਪਰਿਵਰਤਨ ਦੀ ਸਮੱਸਿਆ ਨਾਲ ਨਜਿੱਠਣ ਦੇ ਲਈ ਅਧਿਕ ਸਹਿਯੋਗ ਦਾ ਸੱਦਾ ਦਿੱਤਾ। ਪ੍ਰਧਾਨ ਮੰਤਰੀ ਨੇ ਭਾਰਤ ਦੁਆਰਾ ਆਯੋਜਿਤ ਵਾਇਸ ਆਵ੍ ਦ ਗਲੋਬਲ ਸਾਊਥ ਸਮਿਟਸ (Voice of the Global South Summits) ਵਿੱਚ ਹਿੱਸਾ ਲੈਣ ਦੇ ਲਈ ਰਾਸ਼ਟਰਪਤੀ ਅਲੀ ਦਾ ਧੰਨਵਾਦ ਕੀਤਾ। ਦੋਨੋਂ ਲੀਡਰ  ਗਲੋਬਲ ਸਾਊਥ ਦੇ ਦੇਸ਼ਾਂ (Global South countries) ਦੇ ਦਰਮਿਆਨ ਇਕਜੁੱਟਤਾ ਨੂੰ ਮਜ਼ਬੂਤ ਕਰਨ ਦੇ  ਮਿਲ ਕੇ ਕੰਮ ਕਰਨ ‘ਤੇ ਸਹਿਮਤ ਹੋਏ।

 

ਦੋਨੋਂ ਲੀਡਰ ਦੁਵੱਲੇ ਸਹਿਯੋਗ ਨੂੰ ਹੋਰ ਅਧਿਕ ਮਜ਼ਬੂਤ ਕਰਨ ਦੇ ਲਈ ਨਿਯਮਿਤ ਅੰਤਰਾਲ ‘ਤੇ ਉੱਚ ਪੱਧਰੀ ਬੈਠਕਾੰ ਆਯੋਜਿਤ ਕਰਨ ‘ਤੇ ਸਹਿਮਤ ਹੋਏ। ਇਸ ਯਾਤਰਾ ਦੇ ਦੌਰਾਨ ਦਸ ਸਹਿਮਤੀ ਪੱਤਰਾਂ (ਐੱਮਓਯੂਜ਼-MOUs) ‘ਤੇ ਹਸਤਾਖਰ ਕੀਤੇ ਗਏ। ਸਹਿਮਤੀ ਪੱਤਰਾਂ (ਐੱਮਓਯੂਜ਼-MOUs) ਦੀ ਸੂਚੀ ਇੱਥੇ (here.)ਦੇਖੀ ਜਾ ਸਕਦੀ ਹੈ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Aadhaar, digital payments cut India's welfare leakage by 13%: BCG Report

Media Coverage

Aadhaar, digital payments cut India's welfare leakage by 13%: BCG Report
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 22 ਦਸੰਬਰ 2025
December 22, 2025

Aatmanirbhar Triumphs: PM Modi's Initiatives Driving India's Global Ascent