Quote2450 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਸਮਰਪਿਤ ਕੀਤਾ
Quoteਲਗਭਗ 1950 ਕਰੋੜ ਰੁਪਏ ਦੇ ਪੀਐੱਮਏਵਾਈ (ਗ੍ਰਾਮੀਣ ਅਤੇ ਸ਼ਹਿਰੀ) ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
Quoteਲਗਭਗ 19,000 ਘਰਾਂ ਦੇ ਗ੍ਰਹਿ ਪ੍ਰਵੇਸ਼ ਵਿੱਚ ਹਿੱਸਾ ਲਿਆ ਅਤੇ ਲਾਭਾਰਥੀਆਂ ਨੂੰ ਘਰ ਦੀਆਂ ਚਾਬੀਆਂ ਸੌਂਪੀਆਂ
Quote“ਪ੍ਰਧਾਨ ਮੰਤਰੀ ਆਵਾਸ ਯੋਜਨਾ ਨੇ ਹਾਊਸਿੰਗ ਸੈਕਟਰ ਨੂੰ ਬਦਲ ਦਿੱਤਾ ਹੈ। ਇਸ ਨਾਲ ਗ਼ਰੀਬ ਅਤੇ ਮੱਧ ਵਰਗ ਨੂੰ ਖਾਸ ਤੌਰ 'ਤੇ ਫਾਇਦਾ ਹੋਇਆ ਹੈ”
Quote"ਗੁਜਰਾਤ ਦੀ ਡਬਲ ਇੰਜਣ ਸਰਕਾਰ ਡਬਲ ਸਪੀਡ ਨਾਲ ਕੰਮ ਕਰ ਰਹੀ ਹੈ"
Quote"ਸਾਡੇ ਲਈ, ਦੇਸ਼ ਦਾ ਵਿਕਾਸ ਇੱਕ ਵਿਸ਼ਵਾਸ ਅਤੇ ਪ੍ਰਤੀਬੱਧਤਾ ਹੈ"
Quote"ਧਰਮ ਨਿਰਪੱਖਤਾ ਦਾ ਸਹੀ ਅਰਥ ਉਦੋਂ ਹੁੰਦਾ ਹੈ ਜਦੋਂ ਕੋਈ ਵਿਤਕਰਾ ਨਾ ਹੋਵੇ"
Quote"ਅਸੀਂ ਗ਼ਰੀਬੀ ਦੇ ਵਿਰੁੱਧ ਜੰਗ ਵਿੱਚ ਘਰ ਨੂੰ ਇੱਕ ਮਜ਼ਬੂਤ ​​ਅਧਾਰ ਬਣਾਇਆ ਹੈ, ਗ਼ਰੀਬਾਂ ਦੇ ਸਸ਼ਕਤੀਕਰਣ ਅਤੇ ਸਨਮਾਨ ਦਾ ਇੱਕ ਸਾਧਨ"
Quote"ਪੀਐੱਮਏਵਾਈ ਘਰ ਬਹੁਤ ਸਾਰੀਆਂ ਯੋਜਨਾਵਾਂ ਦਾ ਪੈਕੇਜ ਹਨ"
Quote"ਅੱਜ, ਅਸੀਂ ਸ਼ਹਿਰੀ ਯੋਜਨਾਬੰਦੀ ਵਿੱਚ ਈਜ਼ ਆਵੑ ਲਿਵਿੰਗ ਅਤੇ ਜੀਵਨ ਦੀ ਗੁਣਵੱਤਾ 'ਤੇ ਬਰਾਬਰ ਜ਼ੋਰ ਦੇ ਰਹੇ ਹਾਂ"

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਾਂਧੀਨਗਰ, ਗੁਜਰਾਤ ਵਿੱਚ ਲਗਭਗ 4400 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸ਼ਹਿਰੀ ਵਿਕਾਸ ਵਿਭਾਗ, ਜਲ ਸਪਲਾਈ ਵਿਭਾਗ, ਰੋਡ ਅਤੇ ਟਰਾਂਸਪੋਰਟ ਵਿਭਾਗ ਅਤੇ ਖਾਣਾਂ ਅਤੇ ਖਣਿਜ ਵਿਭਾਗ ਜਿਹੇ 2450 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਾ ਅਤੇ ਉਦਘਾਟਨ ਕਰਨਾ ਸ਼ਾਮਲ ਹੈ।

 

|

ਪ੍ਰਧਾਨ ਮੰਤਰੀ ਨੇ ਲਗਭਗ 1950 ਕਰੋੜ ਰੁਪਏ ਦੇ ਪੀਐੱਮਏਵਾਈ (ਗ੍ਰਾਮੀਣ ਅਤੇ ਸ਼ਹਿਰੀ) ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ ਅਤੇ ਪ੍ਰੋਗਰਾਮ ਦੌਰਾਨ ਯੋਜਨਾ ਦੇ ਲਾਭਾਰਥੀਆਂ ਨੂੰ ਚਾਬੀਆਂ ਸੌਂਪ ਕੇ ਯੋਜਨਾ ਦੇ ਤਹਿਤ ਬਣਾਏ ਗਏ ਲਗਭਗ 19,000 ਘਰਾਂ ਦੇ ਗ੍ਰਹਿ ਪ੍ਰਵੇਸ਼ ਵਿੱਚ ਹਿੱਸਾ ਲਿਆ। ਉਨ੍ਹਾਂ ਲਾਭਾਰਥੀਆਂ ਨਾਲ ਵੀਡੀਓ ਲਿੰਕ ਜ਼ਰੀਏ ਗੱਲਬਾਤ ਵੀ ਕੀਤੀ।

 

ਇਸ ਮੌਕੇ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਲਾਭਾਰਥੀਆਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਰਾਸ਼ਟਰ ਨਿਰਮਾਣ ਇੱਕ ਚਲ ਰਿਹਾ ‘ਮਹਾ ਯੱਗ’ ਹੈ। ਉਨ੍ਹਾਂ ਨੇ ਹਾਲੀਆ ਚੋਣਾਂ ਤੋਂ ਬਾਅਦ ਬਣੀ ਸਰਕਾਰ ਦੇ ਅਧੀਨ ਗੁਜਰਾਤ ਵਿੱਚ ਵਿਕਾਸ ਦੀ ਗਤੀ 'ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਨੇ ਹਾਲ ਹੀ ਵਿੱਚ 3 ਲੱਖ ਕਰੋੜ ਦੇ ਗ਼ਰੀਬ-ਪੱਖੀ ਗੁਜਰਾਤ ਬਜਟ ਦਾ ਜ਼ਿਕਰ ਕੀਤਾ। ਉਨ੍ਹਾਂ 'ਵੰਚਿਤਾਂ ਨੂੰ ਪਹਿਲ ਦੇਣ' ਦੀ ਭਾਵਨਾ ਦੀ ਅਗਵਾਈ ਕਰਨ ਲਈ ਰਾਜ ਦੀ ਪ੍ਰਸ਼ੰਸਾ ਕੀਤੀ।

 

ਪ੍ਰਧਾਨ ਮੰਤਰੀ ਨੇ ਰਾਜ ਵਿੱਚ 25 ਲੱਖ ਆਯੁਸ਼ਮਾਨ ਕਾਰਡ, ਪ੍ਰਧਾਨ ਮੰਤਰੀ ਮਾਤਰੁ ਵੰਦਨਾ ਯੋਜਨਾ ਜ਼ਰੀਏ 2 ਲੱਖ ਮਾਤਾਵਾਂ ਦੀ ਮਦਦ, 4 ਨਵੇਂ ਮੈਡੀਕਲ ਕਾਲਜ ਅਤੇ ਆਧੁਨਿਕ ਬੁਨਿਆਦੀ ਢਾਂਚੇ ਲਈ ਹਜ਼ਾਰਾਂ ਕਰੋੜ ਰੁਪਏ ਦੇ ਕੰਮਾਂ ਜਿਹੀਆਂ ਕੁਝ ਤਾਜ਼ਾ ਪਹਿਲਾਂ ਨੂੰ ਸੂਚੀਬੱਧ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਦਰਸਾਉਂਦਾ ਹੈ ਕਿ ਗੁਜਰਾਤ ਦੀ ਡਬਲ ਇੰਜਣ ਸਰਕਾਰ ਡਬਲ ਸਪੀਡ ਨਾਲ ਕੰਮ ਕਰ ਰਹੀ ਹੈ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕ ਪਿਛਲੇ 9 ਵਰ੍ਹਿਆਂ ਵਿੱਚ ਬੇਮਿਸਾਲ ਵਿਕਾਸ ਦਾ ਅਨੁਭਵ ਕਰ ਰਹੇ ਹਨ। ਉਨ੍ਹਾਂ ਨੇ ਉਸ ਸਮੇਂ ਨੂੰ ਯਾਦ ਕੀਤਾ ਜਦੋਂ ਨਾਗਰਿਕਾਂ ਲਈ ਬੁਨਿਆਦੀ ਸੁਵਿਧਾਵਾਂ ਵੀ ਦੁਰਲੱਭ ਸਨ। ਉਨ੍ਹਾਂ ਕਿਹਾ ਕਿ ਦੇਸ਼ ਉਸ ਨਿਰਾਸ਼ਾ ਤੋਂ ਬਾਹਰ ਆ ਰਿਹਾ ਹੈ।

 

ਉਨ੍ਹਾਂ ਕਿਹਾ ਕਿ ਸਰਕਾਰ ਹਰ ਇੱਕ ਤੱਕ ਪਹੁੰਚ ਕਰਨ ਲਈ ਯਤਨਸ਼ੀਲ ਹੈ ਅਤੇ ਸਕੀਮਾਂ ਦਾ ਲਾਭ 100 ਫੀਸਦੀ ਤੱਕ ਪਹੁੰਚਾਉਣ ਲਈ ਯਤਨ ਜਾਰੀ ਹਨ। ਉਨ੍ਹਾਂ ਕਿਹਾ "ਸਾਡੇ ਲਈ, ਦੇਸ਼ ਦਾ ਵਿਕਾਸ ਇੱਕ ਵਿਸ਼ਵਾਸ ਅਤੇ ਪ੍ਰਤੀਬੱਧਤਾ ਹੈ।” ਪ੍ਰਧਾਨ ਮੰਤਰੀ ਨੇ ਟਿੱਪਣੀ ਕਰਦਿਆਂ ਕਿਹਾ ਕਿ ਸਰਕਾਰ ਸਾਰੀਆਂ ਸਰਕਾਰੀ ਯੋਜਨਾਵਾਂ ਨੂੰ ਸੰਤ੍ਰਿਪਤ ਕਰਨ ਲਈ ਯਤਨਸ਼ੀਲ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਇਸ ਪਹੁੰਚ ਨੇ ਭ੍ਰਿਸ਼ਟਾਚਾਰ ਅਤੇ ਵਿਤਕਰੇ ਨੂੰ ਖ਼ਤਮ ਕਰ ਦਿੱਤਾ ਹੈ।

 

|

ਪ੍ਰਧਾਨ ਮੰਤਰੀ ਨੇ ਕਿਹਾ “ਧਰਮ ਨਿਰਪੱਖਤਾ ਦਾ ਸਹੀ ਅਰਥ ਉਦੋਂ ਹੁੰਦਾ ਹੈ ਜਦੋਂ ਕੋਈ ਵਿਤਕਰਾ ਨਾ ਹੋਵੇ।” ਉਨ੍ਹਾਂ ਕਿਹਾ ਕਿ ਸਮਾਜਿਕ ਨਿਆਂ ਉਦੋਂ ਹੁੰਦਾ ਹੈ ਜਦੋਂ ਸਰਕਾਰ ਸਮਾਜ ਵਿੱਚ ਹਰੇਕ ਦੇ ਭਲੇ ਲਈ ਕੰਮ ਕਰਦੀ ਹੈ। ਇਹ ਜਾਣਕਾਰੀ ਦਿੰਦੇ ਹੋਏ ਕਿ ਪਿਛਲੇ ਸਾਲ ਲਗਭਗ 32,000 ਘਰ ਮੁਕੰਮਲ ਕੀਤੇ ਗਏ ਅਤੇ ਲਾਭਾਰਥੀਆਂ ਨੂੰ ਸੌਂਪੇ ਗਏ ਹਨ, ਪ੍ਰਧਾਨ ਮੰਤਰੀ ਨੇ ਰੇਖਾਂਕਿਤ ਕੀਤਾ ਕਿ ਗ਼ਰੀਬਾਂ ਦੇ ਆਤਮ-ਵਿਸ਼ਵਾਸ ਨੂੰ ਬਹੁਤ ਵੱਡਾ ਹੁਲਾਰਾ ਮਿਲਦਾ ਹੈ ਜਦੋਂ ਉਹ ਜੀਵਨ ਦੀਆਂ ਬੁਨਿਆਦੀ ਜ਼ਰੂਰਤਾਂ ਬਾਰੇ ਘੱਟ ਤੋਂ ਘੱਟ ਚਿੰਤਤ ਹੁੰਦੇ ਹਨ। ਪ੍ਰਧਾਨ ਮੰਤਰੀ ਨੇ ਮੌਜੂਦਾ ਸਰਕਾਰ ਅਤੇ ਅਤੀਤ ਦੀਆਂ ਸਰਕਾਰਾਂ ਦੇ ਵਰਕ ਕਲਚਰ ਵਿੱਚ ਅੰਤਰ ਨੂੰ ਉਜਾਗਰ ਕਰਦਿਆਂ ਰੇਖਾਂਕਿਤ ਕੀਤਾ “ਅਸਫਲ ਨੀਤੀਆਂ ਦੇ ਰਾਹ 'ਤੇ ਅੱਗੇ ਵਧ ਕੇ ਦੇਸ਼ ਆਪਣੀ ਤਕਦੀਰ ਨਹੀਂ ਬਦਲ ਸਕਦਾ ਅਤੇ ਵਿਕਸਿਤ ਰਾਸ਼ਟਰ ਨਹੀਂ ਬਣ ਸਕਦਾ।”

 

ਪਿਛਲੇ ਦਹਾਕੇ ਦੇ ਅੰਕੜਿਆਂ 'ਤੇ ਚਾਨਣਾ ਪਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਦੱਸਿਆ ਕਿ ਗ੍ਰਾਮੀਣ ਖੇਤਰਾਂ ਦੇ ਲਗਭਗ 75 ਪ੍ਰਤੀਸ਼ਤ ਘਰਾਂ ਵਿੱਚ ਟਾਇਲਟ ਦੀ ਸੁਵਿਧਾ ਦੀ ਕਮੀ ਸੀ, ਹਾਲਾਂਕਿ ਨੀਤੀਆਂ ਪਹਿਲਾਂ ਹੀ ਲਾਗੂ ਸਨ। ਪ੍ਰਧਾਨ ਮੰਤਰੀ ਨੇ ਗੱਲ ਜਾਰੀ ਰੱਖਦਿਆਂ ਕਿਹਾ ਕਿ 2014 ਤੋਂ ਬਾਅਦ ਸਰਕਾਰ ਨੇ ਆਪਣੇ ਆਪ ਨੂੰ ਸਿਰਫ ਗ਼ਰੀਬਾਂ ਲਈ ਛੱਤ ਪ੍ਰਦਾਨ ਕਰਨ ਤੱਕ ਸੀਮਿਤ ਨਹੀਂ ਰੱਖਿਆ ਬਲਕਿ ਘਰਾਂ ਨੂੰ ਗ਼ਰੀਬੀ ਨਾਲ ਨਜਿੱਠਣ ਲਈ ਇੱਕ ਅਧਾਰ ਅਤੇ ਉਨ੍ਹਾਂ ਦੇ ਸਨਮਾਨ ਨੂੰ ਮਜ਼ਬੂਤ ​​ਕਰਨ ਲਈ ਇੱਕ ਮਾਧਿਅਮ ਵਿੱਚ ਬਦਲ ਦਿੱਤਾ। ਪ੍ਰਧਾਨ ਮੰਤਰੀ ਨੇ ਅਜਿਹੇ ਘਰਾਂ ਦੀ ਜਿਓਟੈਗਿੰਗ ਬਾਰੇ ਗੱਲ ਕਰਦਿਆਂ ਕਿਹਾ, “ਪੀਐੱਮਏਵਾਈ ਦੇ ਤਹਿਤ ਮਕਾਨਾਂ ਦੇ ਨਿਰਮਾਣ ਵਿੱਚ, ਜਿੱਥੇ ਸਰਕਾਰ ਵਿੱਤੀ ਸਹਾਇਤਾ ਨੂੰ ਪ੍ਰਤੱਖ ਤੌਰ ‘ਤੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕਰਦੀ ਹੈ, ਲਾਭਾਰਥੀਆਂ ਦੀ ਇੱਕ ਭੂਮਿਕਾ ਹੁੰਦੀ ਹੈ।”

 

|

ਪ੍ਰਧਾਨ ਮੰਤਰੀ ਨੇ ਕਿਹਾ ਕਿ ਪੀਐੱਮਏਵਾਈ ਦੇ ਤਹਿਤ ਬਣਾਏ ਜਾ ਰਹੇ ਮਕਾਨ ਕਈ ਯੋਜਨਾਵਾਂ ਦਾ ਪੈਕੇਜ ਹਨ। ਉਨ੍ਹਾਂ ਕਿਹਾ ਕਿ ਇਸ ਘਰ ਵਿੱਚ ਸਵੱਛ ਭਾਰਤ ਅਭਿਆਨ ਤਹਿਤ ਟਾਇਲਟ, ਸੁਭਾਗਯ ਯੋਜਨਾ ਤਹਿਤ ਬਿਜਲੀ ਦਾ ਕਨੈਕਸ਼ਨ, ਉੱਜਵਲਾ ਸਕੀਮ ਤਹਿਤ ਮੁਫ਼ਤ ਐੱਲਪੀਜੀ ਕਨੈਕਸ਼ਨ, ਜੇਜੇਐੱਮ ਤਹਿਤ ਲੋੜੀਂਦੀ ਪਾਈਪ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੀਜ਼ਾਂ ਤੋਂ ਇਲਾਵਾ ਮੁਫਤ ਮੈਡੀਕਲ ਇਲਾਜ ਅਤੇ ਮੁਫਤ ਰਾਸ਼ਨ ਵੀ ਗ਼ਰੀਬਾਂ ਲਈ ਸੁਰੱਖਿਆ ਢਾਲ ਦਾ ਕੰਮ ਕਰ ਰਹੇ ਹਨ।

 

ਪ੍ਰਧਾਨ ਮੰਤਰੀ ਨੇ ਪੀਐੱਮਏਵਾਈ ਦੇ ਤਹਿਤ ਮਹਿਲਾ ਸਸ਼ਕਤੀਕਰਣ 'ਤੇ ਵੀ ਗੱਲ ਕੀਤੀ। ਉਨ੍ਹਾਂ ਦੱਸਿਆ ਕਿ ਪਿਛਲੇ 9 ਸਾਲਾਂ ਵਿੱਚ ਕਰੀਬ 4 ਕਰੋੜ ਘਰ ਗ਼ਰੀਬ ਪਰਿਵਾਰਾਂ ਨੂੰ ਸੌਂਪੇ ਗਏ ਹਨ।  ਜਿਨ੍ਹਾਂ 'ਚੋਂ 70 ਫੀਸਦੀ ਮਹਿਲਾਵਾਂ ਦੇ ਨਾਂ 'ਤੇ ਰਜਿਸਟਰਡ ਹਨ। ਪ੍ਰਧਾਨ ਮੰਤਰੀ ਨੇ ਇਹ ਨੋਟ ਕਰਦੇ ਹੋਏ ਕਿ ਪੀਐੱਮਏਵਾਈ ਦੇ ਤਹਿਤ ਮਕਾਨਾਂ ਦੀ ਉਸਾਰੀ 'ਤੇ ਕਈ ਲੱਖ ਰੁਪਏ ਦੀ ਲਾਗਤ ਆਉਂਦੀ ਹੈ, ਪ੍ਰਧਾਨ ਮੰਤਰੀ ਨੇ ਕਿਹਾ ਕਿ ਕਰੋੜਾਂ ਮਹਿਲਾ ਲਾਭਾਰਥੀ ਹੁਣ ਕਰੋੜਪਤੀ ਬਣ ਗਈਆਂ ਹਨ। ਇਨ੍ਹਾਂ ਕਰੋੜਾਂ ਮਹਿਲਾਵਾਂ ਨੇ ਪਹਿਲੀ ਵਾਰ ਕੋਈ ਜਾਇਦਾਦ ਬਣਾਈ ਹੈ। ਉਨ੍ਹਾਂ ਨੇ ‘ਲਖਪਤੀ ਦੀਦੀਆਂ’ ਨੂੰ ਵਧਾਈਆਂ ਦਿੱਤੀਆਂ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਭਵਿੱਖ ਦੀਆਂ ਚੁਣੌਤੀਆਂ ਅਤੇ ਦੇਸ਼ ਵਿੱਚ ਵੱਧ ਰਹੇ ਸ਼ਹਿਰੀਕਰਣ ਨੂੰ ਧਿਆਨ ਵਿੱਚ ਰੱਖ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜਕੋਟ ਵਿੱਚ ਇੱਕ ਹਜ਼ਾਰ ਤੋਂ ਵੱਧ ਘਰ ਆਧੁਨਿਕ ਟੈਕਨੋਲੋਜੀ ਦੀ ਵਰਤੋਂ ਕਰਕੇ ਬਣਾਏ ਗਏ ਹਨ, ਜਿਸ ਵਿੱਚ ਘੱਟ ਸਮਾਂ ਅਤੇ ਪੈਸਾ ਖਰਚ ਹੁੰਦਾ ਹੈ, ਅਤੇ ਬਰਾਬਰ ਸੁਰੱਖਿਅਤ ਹਨ। ਉਨ੍ਹਾਂ ਦੱਸਿਆ ਕਿ ਲਾਈਟ ਹਾਊਸ ਪ੍ਰੋਜੈਕਟ ਤਹਿਤ ਇਹ ਪ੍ਰਯੋਗ ਦੇਸ਼ ਦੇ 6 ਸ਼ਹਿਰਾਂ ਵਿੱਚ ਕੀਤਾ ਗਿਆ ਹੈ ਜਿੱਥੇ ਟੈਕਨੋਲੋਜੀ ਨੇ ਕਿਫਾਇਤੀ ਅਤੇ ਆਧੁਨਿਕ ਮਕਾਨ ਬਣਾਉਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੇ ਘਰ ਗ਼ਰੀਬਾਂ ਨੂੰ ਮਿਲਣ ਜਾ ਰਹੇ ਹਨ।

 

ਪ੍ਰਧਾਨ ਮੰਤਰੀ ਨੇ ਰੀਅਲ ਇਸਟੇਟ ਸੈਕਟਰ ਵਿੱਚ ਗ਼ਲਤ ਪ੍ਰਥਾਵਾਂ ਅਤੇ ਧੋਖਾਧੜੀ ਨੂੰ ਦੂਰ ਕਰਨ ਦੇ ਕਦਮਾਂ ਬਾਰੇ ਵੀ ਵਿਸਤਾਰ ਨਾਲ ਦੱਸਿਆ ਜਿਸ ਕਾਰਨ ਗ਼ਰੀਬ ਅਤੇ ਮੱਧ-ਵਰਗੀ ਪਰਿਵਾਰਾਂ ਲਈ ਬਹੁਤ ਮੁਸ਼ਕਿਲਾਂ ਆਈਆਂ ਸਨ। ਰੇਰਾ ਐਕਟ ਨੇ ਮੱਧ-ਵਰਗੀ ਪਰਿਵਾਰਾਂ ਨੂੰ ਘਰ ਖਰੀਦਣ ਵੇਲੇ ਵਾਅਦਾ ਕੀਤੀਆਂ ਸੁਵਿਧਾਵਾਂ ਪ੍ਰਾਪਤ ਕਰਨ ਲਈ ਕਾਨੂੰਨੀ ਸੁਰੱਖਿਆ ਪ੍ਰਦਾਨ ਕੀਤੀ ਹੈ। ਉਨ੍ਹਾਂ ਮੱਧ ਵਰਗੀ ਪਰਿਵਾਰਾਂ ਵੱਲੋਂ ਹਾਊਸਿੰਗ ਲੋਨ ਲਈ ਬੇਮਿਸਾਲ ਬਜਟ ਸਬਸਿਡੀ ਬਾਰੇ ਵੀ ਜਾਣਕਾਰੀ ਦਿੱਤੀ। ਗੁਜਰਾਤ ਵਿੱਚ 5 ਲੱਖ ਪਰਿਵਾਰਾਂ ਨੂੰ 11 ਹਜ਼ਾਰ ਕਰੋੜ ਰੁਪਏ ਦੀ ਸਹਾਇਤਾ ਮਿਲੀ ਹੈ।

 

|

ਪ੍ਰਧਾਨ ਮੰਤਰੀ ਨੇ ਕਿਹਾ ਕਿ ਅੰਮ੍ਰਿਤ ਕਾਲ ਦੇ 25 ਵਰ੍ਹਿਆਂ ਵਿੱਚ ਵਿਸ਼ੇਸ਼ ਤੌਰ 'ਤੇ ਟੀਅਰ-2 ਅਤੇ ਟੀਅਰ-3 ਅਰਥਵਿਵਸਥਾ ਨੂੰ ਗਤੀ ਦੇਵੇਗਾ।  ਉਨ੍ਹਾਂ ਦੱਸਿਆ ਕਿ ਗੁਜਰਾਤ ਦੇ ਕਈ ਸ਼ਹਿਰਾਂ ਵਿੱਚ ਸਿਸਟਮ ਨੂੰ ਭਵਿੱਖ ਦੀਆਂ ਜ਼ਰੂਰਤਾਂ ਅਨੁਸਾਰ ਅੱਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਮਰੁਤ ਮਿਸ਼ਨ ਤਹਿਤ 500 ਸ਼ਹਿਰਾਂ ਵਿੱਚ ਬੁਨਿਆਦੀ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।  ਅਤੇ 100 ਸ਼ਹਿਰਾਂ ਨੂੰ ਸਮਾਰਟ ਸੁਵਿਧਾਵਾਂ ਮਿਲ ਰਹੀਆਂ ਹਨ।

 

ਪ੍ਰਧਾਨ ਮੰਤਰੀ ਨੇ ਕਿਹਾ, "ਅੱਜ ਅਸੀਂ ਸ਼ਹਿਰੀ ਯੋਜਨਾਬੰਦੀ ਵਿੱਚ ਈਜ਼ ਆਵੑ ਲਿਵਿੰਗ ਅਤੇ ਜੀਵਨ ਦੀ ਗੁਣਵੱਤਾ 'ਤੇ ਬਰਾਬਰ ਜ਼ੋਰ ਦੇ ਰਹੇ ਹਾਂ।"  ਉਨ੍ਹਾਂ ਨੇ ਰੇਖਾਂਕਿਤ ਕੀਤਾ ਕਿ ਦੇਸ਼ ਵਿੱਚ ਮੈਟਰੋ ਨੈੱਟਵਰਕ ਦਾ ਵਿਸਤਾਰ ਇਸ ਵਿਚਾਰ ਨਾਲ ਕੀਤਾ ਜਾ ਰਿਹਾ ਹੈ ਕਿ ਲੋਕਾਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਜਾਣ ਲਈ ਬਹੁਤਾ ਸਮਾਂ ਨਾ ਬਿਤਾਉਣਾ ਪਵੇ।  ਇਹ ਨੋਟ ਕਰਦੇ ਹੋਏ ਕਿ ਦੇਸ਼ ਦੇ 20 ਸ਼ਹਿਰਾਂ ਵਿੱਚ ਮੈਟਰੋ ਚਲ ਰਹੀ ਹੈ, ਪ੍ਰਧਾਨ ਮੰਤਰੀ ਨੇ ਦੱਸਿਆ ਕਿ ਦੇਸ਼ ਵਿੱਚ ਮੈਟਰੋ ਨੈੱਟਵਰਕ 2014 ਤੋਂ ਪਹਿਲਾਂ ਦੇ 250 ਕਿਲੋਮੀਟਰ ਤੋਂ ਪਿਛਲੇ 9 ਸਾਲਾਂ ਵਿੱਚ ਵੱਧ ਕੇ 600 ਕਿਲੋਮੀਟਰ ਹੋ ਗਿਆ ਹੈ। ਅਹਿਮਦਾਬਾਦ-ਗਾਂਧੀਨਗਰ ਜਿਹੇ ਜੁੜਵੇਂ ਸ਼ਹਿਰਾਂ ਨੂੰ ਵੀ ਅੱਜ ਵੰਦੇ ਭਾਰਤ ਐਕਸਪ੍ਰੈੱਸ ਜਿਹੀਆਂ ਟ੍ਰੇਨਾਂ ਨਾਲ ਜੋੜਿਆ ਜਾ ਰਿਹਾ ਹੈ ਅਤੇ ਗੁਜਰਾਤ ਦੇ ਕਈ ਸ਼ਹਿਰਾਂ ਵਿੱਚ ਇਲੈਕਟ੍ਰਿਕ ਬੱਸਾਂ ਦਾ ਫਲੀਟ (ਬੇੜਾ) ਵੀ ਵਧ ਰਿਹਾ ਹੈ।

 

|

ਦੇਸ਼ ਵਿੱਚ ਟਨਾਂ ਦੇ ਹਿਸਾਬ ਨਾਲ ਪੈਦਾ ਹੋਣ ਵਾਲੇ ਮਿਉਂਸਪਲ ਕਚਰੇ ਲਈ ਗੰਭੀਰਤਾ ਦੀ ਕਮੀ ਬਾਰੇ ਬੋਲਦਿਆਂ, ਪ੍ਰਧਾਨ ਮੰਤਰੀ ਨੇ ਦੱਸਿਆ ਕਿ ਦੇਸ਼ ਵਿੱਚ ਕਚਰੇ ਦੀ ਪ੍ਰੋਸੈਸਿੰਗ 2014 ਵਿੱਚ 14-15 ਫੀਸਦੀ ਤੋਂ ਵਧ ਕੇ ਅੱਜ 75 ਫੀਸਦੀ ਹੋ ਗਈ ਹੈ।  ਸ਼੍ਰੀ ਮੋਦੀ ਨੇ ਕਿਹਾ “ਜੇ ਅਜਿਹਾ ਪਹਿਲਾਂ ਹੋਇਆ ਹੁੰਦਾ, ਤਾਂ ਅੱਜ ਸਾਡੇ ਸ਼ਹਿਰਾਂ ਵਿੱਚ ਕਚਰੇ ਦੇ ਪਹਾੜ ਨਾ ਖੜ੍ਹੇ ਹੁੰਦੇ”, ਅਤੇ ਕਿਹਾ ਕਿ ਸਰਕਾਰ ਸਾਡੇ ਸ਼ਹਿਰਾਂ ਵਿੱਚ ਕਚਰੇ ਦੇ ਢੇਰਾਂ ਨੂੰ ਖ਼ਤਮ ਕਰਨ ਲਈ ਮਿਸ਼ਨ ਮੋਡ 'ਤੇ ਕੰਮ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਸਾਡੇ ਸ਼ਹਿਰਾਂ ਵਿੱਚ ਜੀਵਨ ਦੀ ਗੁਣਵੱਤਾ ਤਾਂ ਹੀ ਸੰਭਵ ਹੈ ਜਦੋਂ ਸਾਨੂੰ ਸ਼ੁੱਧ ਵਾਤਾਵਰਣ ਅਤੇ ਸ਼ੁੱਧ ਹਵਾ ਮਿਲਦੀ ਹੈ।” 

 

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਜਲ ਪ੍ਰਬੰਧਨ ਅਤੇ ਜਲ ਸਪਲਾਈ ਮਾਡਲ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ 15 ਹਜ਼ਾਰ ਪਿੰਡਾਂ ਅਤੇ 250 ਸ਼ਹਿਰੀ ਖੇਤਰਾਂ ਨੂੰ ਪਾਣੀ ਪਹੁੰਚਾਉਣ ਵਾਲੀਆਂ 3 ਹਜ਼ਾਰ ਕਿਲੋਮੀਟਰ ਲੰਬੀਆਂ ਪਾਣੀ ਦੀਆਂ ਮੁੱਖ ਲਾਈਨਾਂ ਅਤੇ 1.25 ਲੱਖ ਕਿਲੋਮੀਟਰ ਡਿਸਟ੍ਰੀਬਿਊਸ਼ਨ ਲਾਈਨਾਂ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਗੁਜਰਾਤ ਵਿੱਚ ਅੰਮ੍ਰਿਤ ਸਰੋਵਰ ਪ੍ਰਤੀ ਉਤਸ਼ਾਹ ਦੀ ਪ੍ਰਸ਼ੰਸਾ ਕੀਤੀ।

 

ਸੰਬੋਧਨ ਦੀ ਸਮਾਪਤੀ ਕਰਦਿਆਂ, ਪ੍ਰਧਾਨ ਮੰਤਰੀ ਨੇ ਵਿਕਾਸ ਦੀ ਇਸ ਗਤੀ ਨੂੰ ਬਰਕਰਾਰ ਰੱਖਣ ਲਈ ਸਾਰਿਆਂ ਨੂੰ ਤਾਕੀਦ ਕੀਤੀ। ਸ਼੍ਰੀ ਮੋਦੀ ਨੇ ਸਮਾਪਤੀ ਕਰਦਿਆਂ ਕਿਹਾ, "ਸਬਕਾ ਪ੍ਰਯਾਸ ਨਾਲ, ਅੰਮ੍ਰਿਤ ਕਾਲ ਦੇ ਸਾਡੇ ਸੰਕਲਪ ਪੂਰੇ ਹੋਣਗੇ।"

 

ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ, ਸੰਸਦ ਮੈਂਬਰ ਸ਼੍ਰੀ ਸੀਆਰ ਪਾਟਿਲ ਅਤੇ ਗੁਜਰਾਤ ਸਰਕਾਰ ਦੇ ਮੰਤਰੀ ਵੀ ਮੌਜੂਦ ਸਨ।

 

ਪਿਛੋਕੜ 

 

ਉਦਘਾਟਨ ਕੀਤੇ ਜਾ ਰਹੇ ਪ੍ਰੋਜੈਕਟਾਂ ਵਿੱਚ ਬਨਾਸਕਾਂਠਾ ਜ਼ਿਲ੍ਹੇ ਵਿੱਚ ਮਲਟੀ-ਵਿਲੇਜ ਡ੍ਰਿੰਗਕਿੰਗ ਸਪਲਾਈ ਸਕੀਮਾਂ ਦਾ ਵਿਸਤਾਰ, ਅਹਿਮਦਾਬਾਦ ਵਿੱਚ ਇੱਕ ਰਿਵਰ ਓਵਰਬ੍ਰਿਜ, ਨਰੋਦਾ ਜੀਆਈਡੀਸੀ ਵਿੱਚ ਇੱਕ ਡ੍ਰੇਨੇਜ ਕਲੈਕਸ਼ਨ ਨੈੱਟਵਰਕ, ਮੇਹਸਾਣਾ ਅਤੇ ਅਹਿਮਦਾਬਾਦ ਵਿੱਚ ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਦਹੇਗਾਮ ਵਿੱਚ ਇੱਕ ਆਡੀਟੋਰੀਅਮ ਸ਼ਾਮਲ ਹਨ। ਜਿਨ੍ਹਾਂ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ, ਉਨ੍ਹਾਂ ਵਿੱਚ ਜੂਨਾਗੜ੍ਹ ਜ਼ਿਲ੍ਹੇ ਵਿੱਚ ਬਲਕ ਪਾਈਪਲਾਈਨ ਪ੍ਰੋਜੈਕਟ, ਗਾਂਧੀਨਗਰ ਜ਼ਿਲ੍ਹੇ ਵਿੱਚ ਜਲ ਸਪਲਾਈ ਸਕੀਮਾਂ ਦਾ ਵਿਸਤਾਰ, ਫਲਾਈਓਵਰ ਪੁਲਾਂ ਦਾ ਨਿਰਮਾਣ, ਨਵੇਂ ਜਲ ਵੰਡ ਸਟੇਸ਼ਨ ਅਤੇ ਵਿਭਿੰਨ ਟਾਊਨ ਪਲਾਨਿੰਗ ਸੜਕਾਂ ਆਦਿ ਸ਼ਾਮਲ ਹਨ।

 

ਪ੍ਰਧਾਨ ਮੰਤਰੀ ਨੇ ਪੀਐੱਮਏਵਾਈ (ਗ੍ਰਾਮੀਣ ਅਤੇ ਸ਼ਹਿਰੀ) ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ, ਅਤੇ ਇਸ ਯੋਜਨਾ ਦੇ ਤਹਿਤ ਬਣਾਏ ਗਏ ਲਗਭਗ 19,000 ਘਰਾਂ ਦੇ ਗ੍ਰਹਿ ਪ੍ਰਵੇਸ਼ ਵਿੱਚ ਹਿੱਸਾ ਲਿਆ। ਉਨ੍ਹਾਂ ਪ੍ਰੋਗਰਾਮ ਦੌਰਾਨ ਸਕੀਮ ਦੇ ਲਾਭਾਰਥੀਆਂ ਨੂੰ ਚਾਬੀਆਂ ਵੀ ਸੌਂਪੀਆਂ। ਇਨ੍ਹਾਂ ਪ੍ਰੋਜੈਕਟਾਂ ਦੀ ਕੁੱਲ ਲਾਗਤ ਲਗਭਗ 1950 ਕਰੋੜ ਰੁਪਏ ਹੈ।

 

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

  • Jitendra Kumar August 05, 2025

    qq
  • DHANRAJ KUMAR SUMAN June 17, 2023

    SMART CITY NEW DELHI. NEAT & CLEAN AREA NEW DELHI.
  • Kumar Pawas May 23, 2023

    🙏
  • kheemanand pandey May 16, 2023

    नमो संकल्प की दृढ़ता और बहुआयामी योजनाओं की सार्थक प्रतिबद्धता
  • Kuldeep Yadav May 16, 2023

    આદરણીય પ્રધામંત્રીશ્રી નરેન્દ્ર મોદીજી ને મારા નમસ્કાર મારુ નામ કુલદીપ અરવિંદભાઈ યાદવ છે. મારી ઉંમર ૨૪ વર્ષ ની છે. એક યુવા તરીકે તમને થોડી નાની બાબત વિશે જણાવવા માંગુ છું. ઓબીસી કેટેગરી માંથી આવતા કડીયા કુંભાર જ્ઞાતિના આગેવાન અરવિંદભાઈ બી. યાદવ વિશે. અમારી જ્ઞાતિ પ્યોર બીજેપી છે. છતાં અમારી જ્ઞાતિ ના કાર્યકર્તાને પાર્ટીમાં સ્થાન નથી મળતું. એવા એક કાર્યકર્તા વિશે જણાવું. ગુજરાત રાજ્ય ના અમરેલી જિલ્લામાં આવેલ સાવરકુંડલા શહેર ના દેવળાના ગેઈટે રહેતા અરવિંદભાઈ યાદવ(એ.બી.યાદવ). જન સંઘ વખત ના કાર્યકર્તા છેલ્લાં ૪૦ વર્ષ થી સંગઠનની જવાબદારી સંભાળતા હતા. ગઈ ૩ ટર્મ થી શહેર ભાજપના મહામંત્રી તરીકે જવાબદારી કરેલી. ૪૦ વર્ષ માં ૧ પણ રૂપિયાનો ભ્રષ્ટાચાર નથી કરેલો અને જે કરતા હોય એનો વિરોધ પણ કરેલો. આવા પાયાના કાર્યકર્તાને અહીંના ભ્રષ્ટાચારી નેતાઓ એ ઘરે બેસાડી દીધા છે. કોઈ પણ પાર્ટીના કાર્યકમ હોય કે મિટિંગ એમાં જાણ પણ કરવામાં નથી આવતી. એવા ભ્રષ્ટાચારી નેતા ને શું ખબર હોય કે નરેન્દ્રભાઇ મોદી દિલ્હી સુધી આમ નમ નથી પોચિયા એની પાછળ આવા બિન ભ્રષ્ટાચારી કાર્યકર્તાઓ નો હાથ છે. આવા પાયાના કાર્યકર્તા જો પાર્ટી માંથી નીકળતા જાશે તો ભવિષ્યમાં કોંગ્રેસ જેવો હાલ ભાજપ નો થાશે જ. કારણ કે જો નીચે થી સાચા પાયા ના કાર્યકર્તા નીકળતા જાશે તો ભવિષ્યમાં ભાજપને મત મળવા બોવ મુશ્કેલ છે. આવા ભ્રષ્ટાચારી નેતાને લીધે પાર્ટીને ભવિષ્યમાં બોવ મોટું નુકશાન વેઠવું પડશે. એટલે પ્રધામંત્રીશ્રી નરેન્દ્ર મોદીજી ને મારી નમ્ર અપીલ છે કે આવા પાયા ના અને બિન ભ્રષ્ટાચારી કાર્યકર્તા ને આગળ મૂકો બાકી ભવિષ્યમાં ભાજપ પાર્ટી નો નાશ થઈ જાશે. એક યુવા તરીકે તમને મારી નમ્ર અપીલ છે. આવા કાર્યકર્તાને દિલ્હી સુધી પોચડો. આવા કાર્યકર્તા કોઈ દિવસ ભ્રષ્ટાચાર નઈ કરે અને લોકો ના કામો કરશે. સાથે અતિયારે અમરેલી જિલ્લામાં બેફામ ભ્રષ્ટાચાર થઈ રહીયો છે. રોડ રસ્તા ના કામો સાવ નબળા થઈ રહિયા છે. પ્રજાના પરસેવાના પૈસા પાણીમાં જાય છે. એટલા માટે આવા બિન ભ્રષ્ટાચારી કાર્યકર્તા ને આગળ લાવો. અમરેલી જિલ્લામાં નમો એપ માં સોવ થી વધારે પોઇન્ટ અરવિંદભાઈ બી. યાદવ(એ. બી.યાદવ) ના છે. ૭૩ હજાર પોઇન્ટ સાથે અમરેલી જિલ્લામાં પ્રથમ છે. એટલા એક્ટિવ હોવા છતાં પાર્ટીના નેતાઓ એ અતિયારે ઝીરો કરી દીધા છે. આવા કાર્યકર્તા ને દિલ્હી સુધી લાવો અને પાર્ટીમાં થતો ભ્રષ્ટાચારને અટકાવો. જો ખાલી ભ્રષ્ટાચાર માટે ૩૦ વર્ષ નું બિન ભ્રષ્ટાચારી રાજકારણ મૂકી દેતા હોય તો જો મોકો મળે તો દેશ માટે શું નો કરી શકે એ વિચારી ને મારી નમ્ર અપીલ છે કે રાજ્ય સભા માં આવા નેતા ને મોકો આપવા વિનંતી છે એક યુવા તરીકે. બાકી થોડા જ વર્ષો માં ભાજપ પાર્ટી નું વર્ચસ્વ ભાજપ ના જ ભ્રષ્ટ નેતા ને લીધે ઓછું થતું જાશે. - અરવિંદ બી. યાદવ (એ.બી યાદવ) પૂર્વ શહેર ભાજપ મહામંત્રી જય હિન્દ જય ભારત જય જય ગરવી ગુજરાત આપનો યુવા મિત્ર લી.. કુલદીપ અરવિંદભાઈ યાદવ
  • SANTOSH KUMAR KUSHWAHA May 16, 2023

    जय श्री राम माननीय प्रधानमंत्री जी तक यह संदेश भेज रहा हूं कौशांबी उत्तर प्रदेश का भी ध्यान दें संतोष मौर्या जिला मंत्री कौशांबी उत्तर प्रदेश
  • अंजय कुमार गुप्ता May 15, 2023

    हर हर मोदी घर घर मोदी
  • Vasant Tamhankar May 15, 2023

    modiji🔥🔥🔥
  • Rajesh Dholiya May 15, 2023

    good luck hiro Modi ji aapki Vijay hogi Jay Hind Jay bharat mata ki
  • Manoj Mal May 14, 2023

    Time is the very important subject of mankind life.
Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
From Playground To Podium: PM Modi’s Sports Bill Heralds A New Era For Khel And Khiladi

Media Coverage

From Playground To Podium: PM Modi’s Sports Bill Heralds A New Era For Khel And Khiladi
NM on the go

Nm on the go

Always be the first to hear from the PM. Get the App Now!
...
President’s address on the eve of 79th Independence Day highlights the collective progress of our nation and the opportunities ahead: PM
August 14, 2025

Prime Minister Shri Narendra Modi today shared the thoughtful address delivered by President of India, Smt. Droupadi Murmu, on the eve of 79th Independence Day. He said the address highlighted the collective progress of our nation and the opportunities ahead and the call to every citizen to contribute towards nation-building.

In separate posts on X, he said:

“On the eve of our Independence Day, Rashtrapati Ji has given a thoughtful address in which she has highlighted the collective progress of our nation and the opportunities ahead. She reminded us of the sacrifices that paved the way for India's freedom and called upon every citizen to contribute towards nation-building.

@rashtrapatibhvn

“स्वतंत्रता दिवस की पूर्व संध्या पर माननीय राष्ट्रपति जी ने अपने संबोधन में बहुत ही महत्वपूर्ण बातें कही हैं। इसमें उन्होंने सामूहिक प्रयासों से भारत की प्रगति और भविष्य के अवसरों पर विशेष रूप से प्रकाश डाला है। राष्ट्रपति जी ने हमें उन बलिदानों की याद दिलाई, जिनसे देश की आजादी का सपना साकार हुआ। इसके साथ ही उन्होंने देशवासियों से राष्ट्र-निर्माण में बढ़-चढ़कर भागीदारी का आग्रह भी किया है।

@rashtrapatibhvn